ਪੰਜਾਬ ਦੀਆਂ ਜੇਲ੍ਹਾਂ ਵਿੱਚੋਂ ਮੋਬਾਈਲ ਫੋਨਾ ਦਾ ਮਿਲਣਾ ਆਮ ਗੱਲ ਬਣ ਗਈ ਹੈ। ਪੰਜਾਬ ਦੀ ਨਵੀਂ ਬਣੀ ਸਰਕਾਰ ਨੇ ਜੇਲ੍ਹ ਵਿੱਚ ਬੰਦ ਕੈਦੀਆਂ ਨੂੰ ਮਿਲ ਰਹੀਆਂ ਵੀਆਈਪੀ ਸਹੂਲਤਾਂ ਬੰਦ ਕਰਨ ਦੇ ਹੁਕਮ ਕੀਤੇ ਸਨ। ਪਰ ਜੇਲ੍ਹਾਂ ਵਿੱਚ ਮੋਬਾਈਲ ਫੋਨ ਜਾਣੇ ਅਜੇ ਬੰਦ ਨਹੀਂ ਹੋਏ । ਕਿਉਂਕਿ ਜਿਹੜੇ ਲੋਕ ਜੇਲ੍ਹਾਂ ਵਿੱਚ ਬੰਦ ਉਹ ਜੇਲ੍ਹਾਂ ਦੇ ਅੰਦਰੋਂ ਮੋਬਾਈਲ ਫੋਨਾਂ ਦੀ ਵਰਤੋਂ ਕਰ ਰਹੇ ਹਨ ਪਿਛਲੇ ਦਿਨੀਂ ਇੱਕ ਹਵਾਲਾਤੀ ਵੱਲੋਂ ਜੇਲ੍ਹ ਦੇ ਅੰਦਰੋਂ ਇੱਕ ਵੀਡੀਓ ਸੋਸ਼ਲ ਮੀਡੀਏ ਤੇ ਪਾ ਦਿੱਤੀ ਸੀ। ਜਿਸ ਤੋਂ ਬਾਅਦ ਜੇਲ੍ਹ ਮੰਤਰੀ ਹਰਜੋਤ ਬੈਂਸ ਨੇ ਉਸ ਸਾਰੇ ਮਸਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਦੇ ਸੁਪਰੀਡੈਂਟ ਨੂੰ ਸਸਪੈਂਡ ਕੀਤਾ ਤੇ ਨਾਲ ਦੀ ਨਾਲ ਜੇਲ੍ਹ ਦੀ ਤਲਾਸ਼ੀ ਲਈ ਗਈ ਤੇ ਤਲਾਸ਼ੀ ਦੌਰਾਨ 5 ਮੋਬਾਈਲ,2 ਚਾਰਜਰ ਤੇ 2 ਹੈੱਡ ਫੋਨ ਬਰਾਮਦ ਕੀਤੇ ਗਏ ਹਨ। ਉਸ ਮੌਕੇ ਪੁਲੀਸ ਨੇ ਤਿੰਨ ਹਵਾਲਾਤੀਆਂ ਤੇ ਕੁਝ ਅਣਪਛਾਤਿਆਂ ਦੇ ਖਿਲਾਫ ਕੇਸ ਦਰਜ ਕਰ ਦਿੱਤਾ ਗਿਆ ਹੈ।
ਤੁਹਾਨੂੰ ਦੱਸ ਦਈਏ ਕਿ ਪੰਜਾਬ ਦੇ ਸੁਧਾਰ ਘਰਾਂ ਮੋਬਾਈਲ ਫੋਨ ਦੀ ਵਰਤੋਂ ਕੋਈ ਨਵੀਂ ਗੱਲ ਨਹੀਂ ਹੈ। ਅਕਸਰ ਛਾਪੇਮਾਰੀ ਦੌਰਾਨ ਜੇਲ੍ਹਾਂ ਵਿੱਚੋਂ ਮੋਬਾਈਲ ਫੋਨ ਫੜ੍ਹੇ ਜਾਂਦੇ ਹਨ। ਤਾਜ਼ਾ ਮਾਮਲਾ ਫਰੀਦਕੋਟ ਦਾ ਹੈ ਜਿੱਥੇ ਇੱਕ ਬੈਰਕ ‘ਚ ਨਜ਼ਰਬੰਦ ਹਵਾਲਾਤੀ ਨੇ ਜੇਲ੍ਹ ਦੀ ਵੀਡੀਓ ਸ਼ੋਸ਼ਲ ਮੀਡੀਆ ‘ਤੇ ਪਾ ਦਿੱਤੀ। ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚ ਨਜ਼ਰਬੰਦ ਇਸ ਹਵਾਲਾਤੀ ਨੇ ਸਮੁੱਚੀ ਜੇਲ੍ਹ ਦੀ ਵੀਡੀਓ ਸ਼ੋਸ਼ਲ ਮੀਡੀਆ ਉੱਪਰ ਪਾ ਕੇ ਜੇਲ੍ਹ ਪ੍ਰਬੰਧਾਂ ਦੀ ਫੂਕ ਕੱਢ ਦਿੱਤੀ।ਜਿਸ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਸਖ਼ਤੀ ਦਿਖਾਉਂਦੇ ਹੋਏ ਸੁਪਰੀਡੈਂਟ ਸਸਪੈਂਡ ਕਰ ਦਿੱਤਾ।
ਬੀਤੇ ਦਿਨੀਂ ਜੇਲ੍ਹ ਵਿੱਚ ਗੰਭੀਰ ਅਪਰਾਧਾਂ ਵਾਲੇ ਕੈਦੀਆਂ ਤੇ ਹਵਾਲਾਤੀਆਂ ਵੱਲੋਂ ਸ਼ਰੇਆਮ ਮੋਬਾਈਲ ਤੇ ਇੰਟਰਨੈੱਟ ਸੇਵਾਵਾਂ ਹਾਸਲ ਕਰਨ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਫ਼ਰੀਦਕੋਟ ਦੇ ਆਈਜੀ ਪ੍ਰਦੀਪ ਕੁਮਾਰ ਯਾਦਵ ਦੀ ਅਗਵਾਈ ਵਿੱਚ ਇੱਥੇ ਛਾਪੇਮਾਰੀ ਕੀਤੀ ਗਈ ਸੀ ਪਰ ਇਸ ਛਾਪੇਮਾਰੀ ਤੋਂ ਬਾਅਦ ਵੀ ਜੇਲ੍ਹ ਵਿੱਚ ਮੋਬਾਈਲ ਤੇ ਇੰਟਰਨੈੱਟ ਦੀ ਵਰਤੋਂ ਨਹੀਂ ਰੁਕੀ।
PUNJAB




INDIA








WORLD










