ਪੰਜਾਬ ਕਾਂਗਰਸ ਵਿੱਚ ਚੱਲ ਰਿਹਾ ਕਲੇਸ਼ ਖਤਮ ਹੋਣ ਦਾ ਨਾਮ ਨਹੀਂ ਲੈ ਰਿਹਾ ਕਿਉਂਕਿ ਆਏ ਦਿਨ ਕੋਈ ਨਾ ਕੋਈ ਕਾਂਗਰਸੀ ਲੀਡਰ ਆਪਣੀ ਹੀ ਹਾਈਕਮਾਂਡ ਤੇ ਸਵਾਲ ਖੜੇ ਕਰਦੇ ਰਹਿੰਦੇ ਹਨ। ਕਾਂਗਰਸ ਸਰਕਾਰ ਦੌਰਾਨ ਕੈਬਨਿਟ ਮੰਤਰੀ ਰਹੇ ਰਾਜ ਕੁਮਾਰ ਵੇਰਕਾ ਨੇ ਹਾਈਕਮਾਂਡ ਤੇ ਨਿਸ਼ਾਨਾ ਸਾਧਿਆ ਦਿਆਂ ਆਖਿਆ ਹੈ ਕਾਂਗਰਸ ਦੀ ਹਾਲਤ ਦਿਨੋਂ ਦਿਨ ਪਤਲੀ ਹੁੰਦੀ ਜਾ ਰਹੀ ਹੈ । ਰਾਜ ਕੁਮਾਰ ਵੇਰਕਾ ਨੇ ਆਪਣੇ ਦਿਲ ਦੀ ਭੜਾਸ ਕੱਢਦਿਆਂ ਕਾਂਗਰਸ ਹਾਈਕਮਾਂਡ ਨੂੰ ਨਿਸ਼ਾਨੇ ਤੇ ਲੈ ਲਿਆ। ਕਾਂਗਰਸ ਦੀ ਹਾਲਤ ਲਈ ਸਿੱਧਾ ਕਾਂਗਰਸ ਹਾਈਕਮਾਂਡ ਨੂੰ ਕਟਹਿਰੇ ਵਿੱਚ ਖੜਾ ਕੀਤਾ ਹੈ।
ਕਾਂਗਰਸੀ ਆਗੂ ਵੇਰਕਾ ਨੇ ਕਿਹਾ ਕਿ ਕਾਂਗਰਸ ਦੀ ਹੁਣ ਜੋ ਹਾਲਤ ਹੋਈ ਹੈ ਉਹ ਸਭ ਕਾਂਗਰਸ ਦੇ ਅੰਦਰੂਨੀ ਕਲੇਸ਼ ਕਾਰਨ ਹੋਈ ਹੈ, ਜਿਸ ਲਈ ਹਾਈਕਮਾਂਡ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਚੱਲ ਰਹੇ ਕਲੇਸ਼ ਨੂੰ ਵੇਖ ਕੇ ਹਾਈਕਮਾਂਡ ਮੂਕ ਦਰਸ਼ਕ ਬਣ ਕੇ ਬੈਠੀ ਰਹੀ।
ਵੇਰਕਾ ਨੇ ਕਿਹਾ ਕਿ ਕਾਂਗਰਸ ਪਾਰਟੀ ਦਾ ਦਿਨੋ-ਦਿਨ ਨੁਕਸਾਨ ਹੋ ਰਿਹਾ ਹੈ ਪਰੰਤੂ ਹਾਈਕਮਾਂਡ ਤਮਾਸ਼ਾ ਵੇਖ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਹਾਈਕਮਾਂਡ ਨੂੰ ਆਪਣੀਆਂ ਅੱਖਾਂ ਖੋਲ੍ਹਣੀਆਂ ਹੋਣਗੀਆਂ, ਕਿਤੇ ਅਜਿਹਾ ਨਾ ਹੋਵੇ ਕਿ ਹੋਰ ਵੀ ਲੋਕ ਕਾਂਗਰਸ ਛੱਡ ਕੇ ਚਲੇ ਜਾਣ।
PUNJAB




INDIA








WORLD










