ਪੰਜਾਬ ਦੇ ਬਰਖ਼ਾਸਤ ਮੰਤਰੀ ਵਿਜੇ ਸਿੰਗਲੇ ਨੂੰ ਅਦਾਲਤ ਨੇ ਦਿੱਤੀ ਰਾਹਤ । ਪੁਲਿਸ ਨੇ ਅੱਜ ਬਰਖ਼ਾਸਤ ਮੰਤਰੀ ਸਿੰਗਲਾ ਨੂੰ ਤਿੰਨ ਦਿਨਾਂ ਰਿਮਾਂਡ ਖਤਮ ਹੋਣ ਉਪਰੰਤ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਸੀ । ਤੇ ਹੋਰ ਰਿਮਾਂਡ ਦੀ ਮੰਗ ਕੀਤੀ ਸੀ । ਪਰ ਅਦਾਲਤ ਨੇ ਰਿਮਾਂਡ ਦੇਣ ਤੋਂ ਇਨਕਾਰ ਕਰ ਦਿੱਤਾ ਤੇ ਸਿੰਗਲਾ ਅਤੇ ਪ੍ਰਦੀਪ ਕੁਮਾਰ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਅਦਾਲਤ ਨੇ ਡਾ. ਸਿੰਗਲਾ ਅਤੇ ਦੂਜੇ ਮੁਲਜ਼ਮ ਪ੍ਰਦੀਪ ਸਿੰਗਲਾ ਨੂੰ ਰੋਪੜ ਜੇਲ੍ਹ ਭੇਜ ਦਿੱਤਾ ਹੈ। ਮਾਮਲੇ ਦੀ ਅਗਲੀ ਸੁਣਵਾਈ 10 ਜੂਨ ਮੁਕੱਰਰ ਕੀਤੀ ਗਈ ਹੈ। ਦੱਸ ਦੇਈਏ ਕਿ ਸਿਹਤ ਮੰਤਰੀ ਡਾ. ਵਿਜੈ ਸਿੰਗਲਾ 1 ਫ਼ੀਸਦੀ ਕਮਿਸ਼ਨ (ਰਿਸ਼ਵਤ) ਮੰਗਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤੇ ਗਏ ਹਨ। ਉਨ੍ਹਾਂ ਨੇ ਰਿਸ਼ਵਤ ਦੀ ਗੱਲ ਖੁਦ ਕਬੂਲ ਕੀਤੀ ਹੈ।
PUNJAB




INDIA








WORLD










