ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀਆਈਪੀ ਕਲਚਰ ਨੂੰ ਖਤਮ ਕਰਨ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੇ ਹਨ। ਮਾਨ ਸਰਕਾਰ ਨੇ ਪਿਛਲੇ ਦਿਨੀਂ ਵੀ ਲੀਡਰਾਂ ਅਤੇ ਸਾਬਕਾ ਅਫਸਰਾਂ ਦੀ ਸੁਰੱਖਿਆ ਵਾਪਸ ਲਈ ਸੀ । ਹੁਣ ਫੇਰ ਮਾਨ ਸਰਕਾਰ ਨੇ ਕਈ ਅਹਿਮ ਸ਼ਖ਼ਸੀਅਤਾਂ ਦੀ ਸੁਰੱਖਿਆ ਛੱਤਰੀ ਵਾਪਸ ਲੈ ਲਈ ਹੈ। ਸਰਕਾਰ ਵੱਲੋਂ 424 ਲੋਕਾਂ ਨੂੰ ਦਿੱਤੇ ਗਏ ਗੰਨਮੈਨਾਂ ਵਾਪਸ ਲੈ ਲਏ ਗਏ ਹਨ। ਜਿੰਨਾ ਦੀ ਸੁਰੱਖਿਆ ਵਾਪਸ ਲਈ ਗਈ ਹੈ ਉਨ੍ਹਾਂ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਅਤੇ ਗਾਇਕ ਸਿੱਧੂ ਮੂਸੇਵਾਲਾ , ਬਿਕਰਮਜੀਤ ਮਜੀਠੀਆ ਦੀ ਪਤਨੀ ਵਿਧਾਇਕ ਗਨੀਵ ਕੌਰ, ਸਾਬਕਾ ਸਪੀਕਰ ਰਾਣਾ ਕੇ ਪੀ, ਬਲਵਿੰਦਰ ਸਿੰਘ ਲਾਡੀ, ਦਵਿੰਦਰ ਸਿੰਘ ਘੁਬਾਇਆ, ਹਰਦਿਆਲ ਸਿੰਘ ਕੰਬੋਜ, ਜਗਦੇਵ ਸਿੰਘ ਕਮਾਲੂ, ਕੁਲਜੀਤ ਸਿੰਘ ਨਾਗਰਾ, ਸੁਖਦੇਵ ਸਿੰਘ ਢੀਂਡਸਾ, ਰੁਪਿੰਦਰ ਕੌਰ ਰੂਬੀ, ਨਿਰਮਲ ਸਿੰਘ ਸ਼ੁਤਰਾਣਾ, ਅਤੇ ਹੋਰ ਵੀ ਲੋਕ ਹਨ
PUNJAB




INDIA








WORLD










