ਪੰਜਾਬ ਸਰਕਾਰ ਨੇ 424 ਵੀਆਈਪੀ ਲੋਕਾਂ ਦੀ ਜਿਥੇ ਸੁਰੱਖਿਆ ਵਾਪਸ ਲੈ ਲਈ ਹੈ ਉਥੇ ਨਾਲ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਵੀ ਸੁਰੱਖਿਆ ਕਰਮਚਾਰੀਆਂ ਨੂੰ ਵਾਪਸ ਬੁਲਾ ਲਿਆ ਗਿਆ ਹੈ। ਜਿਸ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਬਿਆਨ ਵਿੱਚ ਆਖਿਆ ਹੈ ਕਿ ਮੈਨੂੰ ਪੰਜਾਬ ਸਰਕਾਰ ਦੀ ਸੁਰੱਖਿਆ ਦੀ ਲੋੜ ਨਹੀਂ ਮੇਰੀ ਸੁਰੱਖਿਆ ਲਈ ਸਿੱਖ ਕੌਮ ਦੇ ਨੌਜਵਾਨ ਹੀ ਕਾਫੀ ਹੈ ।
ਦੂਜੇ ਪਾਸੇ ਸਰਕਾਰੀ ਸੁਰੱਖਿਆ ਵਾਪਸ ਹੁੰਦੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਥੇਦਾਰ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸੰਭਾਲ ਲਈ ਸਿੰਘ ਸਾਹਿਬ ਦੀ ਦਮਦਮਾ ਸਾਹਿਬ ਵਿਚਲੀ ਰਿਹਾਇਸ਼ ਉਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਉਤੇ ਐੱਸਜੀਪੀਸੀ ਵੱਲ਼ੋਂ ਚਾਰ ਸੁਰੱਖਿਆ ਮੁਲਾਜ਼ਮ ਤਾਇਨਾਤ ਕਰ ਦਿੱਤੇ ਗਏ ਹਨ। ਮੌਕੇ ਉਤੇ ਪੁੱਜੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਤੇਜਿੰਦਰ ਸਿੰਘ ਨੇ ਕਿਹਾ ਕਿ ਸਿੰਘ ਸਾਹਿਬ ਦੀ ਸੁਰੱਖਿਆ ਕਿਸੇ ਸਰਕਾਰ ਦੀ ਮੋਹਥਾਜ ਨਹੀਂ ਹੈ।
ਜਥੇਦਾਰ ਨੇ ਕਿਹਾ ਕਿ ਉਨ੍ਹਾਂ ਦੀ ਸੁਰੱਖਿਆ ‘ਚ ਸ਼ਾਮਲ ਨੌਜਵਾਨਾਂ ਨੇ ਸਵੇਰੇ ਉਨ੍ਹਾਂ ਨੂੰ ਦੱਸਿਆ ਕਿ ਉਨ੍ਹਾਂ ਨੂੰ ਵਾਪਸ ਬੁਲਾ ਲਿਆ ਗਿਆ ਹੈ। ਇਸ ਲਈ ਅਸੀਂ ਸਾਰੇ ਸੁਰੱਖਿਆ ਕਰਮਚਾਰੀ ਵਾਪਸ ਭੇਜ ਦਿੱਤੇ ਹਨ। ਜਥੇਦਾਰ ਦੇ ਨਾਲ ਪੰਜਾਬ ਪੁਲਿਸ ਦੇ 6 ਮੁਲਾਜ਼ਮ ਤਾਇਨਾਤ ਹੁੰਦੇ ਹਨ।
PUNJAB




INDIA








WORLD










