ਪੰਜਾਬ ਸਰਕਾਰ ਨੇ ਅੱਜ ਸਵੇਰੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ਵਾਪਸ ਲੈ ਲਈ ਸੀ । ਇਸ ਸਾਰੀ ਕਾਰਵਾਈ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਵਿਰੋਧੀਆਂ ਨੇ ਰਾਘਵ ਚੱਢਾ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਤੀ ਸੁਰੱਖਿਆ ਤੇ ਸਵਾਲ ਚੱਕਣੇ ਸ਼ੁਰੂ ਕਰ ਦਿੱਤੇ ਸਨ । ਉਸ ਤੋਂ ਬਾਅਦ ਪੰਜਾਬ ਸਰਕਾਰ ਨੇ ਯੂ ਟਰਨ ਲੈਂਦਿਆਂ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ਬਹਾਲ ਕਰ ਦਿੱਤੀ ਹੈ । ਮਿਲੀ ਜਾਣਕਾਰੀ ਮੁਤਾਬਕ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਤੋਂ ਸੁਰੱਖਿਆ ਲੈਣ ਤੋਂ ਸਾਫ ਇਨਕਾਰ ਕਰ ਦਿੱਤਾ ਹੈ ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੁਰੱਖਿਆ ਵਾਪਸ ਲੈਣ ‘ਤੇ ਜਥੇਦਾਰ ਨੇ ਬਿਆਨ ਦਿੱਤਾ ਸੀ ਕਿ ‘ਮੈਨੂੰ ਪੰਜਾਬ ਸਰਕਾਰ ਦੀ ਸੁਰੱਖਿਆ ਦੀ ਕੋਈ ਲੋੜ ਨਹੀਂ। ਉਨ੍ਹਾਂ ਕਿਹਾ ਕਿ ਮੇਰੇ ਕੋਲ ਕੁੱਲ 6 ਸੁਰੱਖਿਆ ਗਾਰਡ ਸਨ ਜਿਨ੍ਹਾਂ ਵਿਚੋਂ 3 ਸੂਬਾ ਸਰਕਾਰ ਨੇ ਵਾਪਸ ਲੈ ਲਏ ਹਨ ਤੇ ਬਾਕੀ ਦੇ ਜੋ 3 ਸੁਰੱਖਿਆ ਗਾਰਡ ਮੇਰੇ ਕੋਲ ਹਨ, ਮੈਂ ਵਾਪਸ ਕਰ ਰਿਹਾ ਹਾਂ।’
ਜਥੇਦਾਰ ਹਰਪ੍ਰੀਤ ਸਿੰਘ ਨੇ ਪੰਜਾਬੀ ਦੀ ਕਹਾਵਤ ਬੋਲਦਿਆਂ ਕਿਹਾ ਸੀ ਕਿ ‘ਭਲਾ ਹੋਇਆ ਮੇਰਾ ਚਰਖਾ ਟੁੱਟਾ, ਜਿੰਦ ਅਜਾਬੋਂ ਛੁੱਟੀ। ਉਨ੍ਹਾਂ ਕਿਹਾ ਕਿ ਖਾਲਸਾ ਪੰਥ, ਸਾਡੇ ਸਿੱਖ ਨੌਜਵਾਨ ਸਕਿਓਰਿਟੀ ਲਈ ਕਾਫੀ ਹਨ। ਸਾਨੂੰ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਸੁਰੱਖਿਆ ਨਹੀਂ ਚਾਹੀਦੀ। ਉਨ੍ਹਾਂ ਦੱਸਿਆ ਕਿ ਇਸ ਵਿਚ ਕੋਈ ਦਿੱਕਤ ਵਾਲੀ ਗੱਲ ਨਹੀਂ ਹੈ।
PUNJAB




INDIA








WORLD










