ਪੰਜਾਬ ਸਰਕਾਰ ਨੇ ਵੀਆਈਪੀ ਕਲਚਰ ਖ਼ਤਮ ਕਰਨ ਲਈ ਕਾਫੀ ਵੱਡੇ ਪੱਧਰ ਤੇ ਅੱਜ ਸਵੇਰੇ ਸੁਰੱਖਿਆ ਕਰਮੀ ਵਾਪਸ ਲੈ ਲਏ ਹਨ । ਜਿਸ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਸੁਰੱਖਿਆ ਵਾਪਸ ਲੈ ਲਈ ਸੀ ਉਸ ਤੋਂ ਬਾਅਦ ਵਿਰੋਧੀਆਂ ਨੇ ਮਾਨ ਸਰਕਾਰ ਤੇ ਸਵਾਲ ਖੜ੍ਹੇ ਕਰ ਦਿੱਤੇ ਸੀ । ਦੂਜੇ ਪਾਸੇ ਸ੍ਰੀ ਕੇਸਗੜ੍ਹ ਸਾਹਿਬ ਜੀ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਸਰਕਾਰੀ ਸੁਰੱਖਿਆ ਮੁਲਾਜ਼ਮਾਂ ਨੂੰ ਵਾਪਸ ਕਰਨ ਦਾ ਐਲਾਨ ਕਰ ਦਿੱਤਾ ਹੈ । ਮਾਨ ਸਰਕਾਰ ਨੇ ਭਾਵੇਂ ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ਵਾਪਸ ਭੇਜ ਦਿੱਤੀ ਸੀ ਪਰ ਜਥੇਦਾਰ ਨੇ ਸੁਰੱਖਿਆ ਲੈਣ ਤੋਂ ਇਨਕਾਰ ਕਰ ਦਿੱਤਾ ਹੈ । ਜਿਸ ਤੋਂ ਬਾਅਦ ਮਾਨ ਸਰਕਾਰ ਦੀ ਕਾਫੀ ਕਿਰਕਿਰੀ ਹੋ ਰਹੀ ਹੈ ।
ਪ੍ਰਾਪਤ ਜਾਣਕਾਰੀ ਅਨੁਸਾਰ ਗਿਆਨੀ ਰਘਬੀਰ ਸਿੰਘ ਨੇ ਆਪਣੀ ਸੁਰੱਖਿਆ ਵਿਚ ਤਾਇਨਾਤ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨੂੰ ਅੱਜ ਆਪੋ-ਆਪਣੇ ਹੈੱਡ ਕੁਆਰਟਰਾਂ ‘ਤੇ ਵਾਪਸ ਚਲੇ ਜਾਣ ਲਈ ਕਹਿ ਦਿੱਤਾ ਹੈ। ਇਸ ਸਬੰਧੀ ਗਿਆਨੀ ਰਘਬੀਰ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸਰਕਾਰੀ ਸੁਰੱਖਿਆ ਦੀ ਕੋਈ ਲੋੜ ਨਹੀਂ ਹੈ ਉਹ ਸਵੈ-ਰੱਖਿਆ ਕਰਨ ਦੇ ਸਮਰੱਥ ਹਨ।
ਪੰਜਾਬ ‘ਚ ਇੱਕ ਵਾਰ ਫਿਰ ਤੋਂ ਮਾਨ ਸਰਕਾਰ ਨੇ ਵੀਆਈਪੀਜ਼ ਦੀ ਸੁਰੱਖਿਆ ‘ਤੇ ਕੱਟ ਮਾਰਿਆ ਹੈ। ਦੱਸ ਦਈਏ ਕਿ ਮਾਨ ਸਰਕਾਰ ਕਈ ਵੀਆਈਪੀਜ਼ ਦੀ ਸੁਰੱਖਿਆ ਵਾਪਸ ਲੈਣ ਦੇ ਹੁਕਮ ਜਾਰੀ ਕੀਤੇ ਹਨ। ਇਸ ਲਿਸਟ ‘ਚ ਸਾਬਕਾ ਪੁਲਿਸ ਅਧਿਕਾਰੀਆਂ ਦੀ ਸੁਰੱਖਿਆ ਦੀ ਵਾਪਸੀ ਵੀ ਸ਼ਾਮਲ ਹੈ। ਨਾਲ ਹੀ ਇਸ ਲਿਸਟ ‘ਚ ਸਾਬਕਾ ਵਿਧਾਇਕਾਂ ਸਮੇਤ 424 ਲੋਕਾਂ ਦੀ ਸੁਰੱਖਿਆ ਵਾਪਸ ਲਈ ਗਈ ਹੈ।
PUNJAB




INDIA








WORLD










