ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦਾ ਅੱਜ ਸੰਸਕਾਰ ਕਰ ਦਿੱਤਾ ਹੈ । ਪਰ ਪੰਜਾਬ ਦੇ ਵਿੱਚ ਮੂਸੇਵਾਲੇ ਦੇ ਕਤਲ ਤੋਂ ਬਾਅਦ ਬਹੁਤ ਲੋਕ ਡਰ ਦੇ ਮਹੌਲ ਵਿੱਚ ਹਨ । ਪਿਛਲੇ ਸਮੇਂ ਅਕਾਲੀ ਦਲ ਦੇ ਯੂਥ ਆਗੂ ਵਿੱਕੀ ਮਿੱਡੂ ਖੇੜਾ ਦਾ ਵੀ ਦਿਨ ਦਿਹਾੜੇ ਗੈਂਗਸਟਰਾਂ ਨੇ ਕਤਲ ਕਰ ਦਿੱਤਾ ਸੀ । ਵਿੱਕੀ ਮਿੱਡੂ ਖੇੜਾ ਦੇ ਭਰਾ ਅਜੈਪਾਲ ਮਿੱਡੂਖੇੜਾ ਨੇ ਹਾਈਕੋਰਟ ਵਿੱਚ ਪਟੀਸ਼ਨ ਪਾ ਕੇ ਆਪਣੀ ਜਾਨ ਨੂੰ ਖ਼ਤਰਾ ਦੱਸਿਆ ਹੈ ਤੇ ਸੁਰੱਖਿਆ ਦੀ ਮੰਗ ਕੀਤੀ ਹੈ। ਜਿਸ ਤੋਂ ਬਾਅਦ ਹਾਈਕੋਰਟ ਨੇ ਸਰਕਾਰ ਨੂੰ ਨੋਟਿਸ ਕੀਤਾ ਹੈ ।
ਦੂਜੇ ਪਾਸੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਪੰਜਾਬ ਪੁਲਿਸ ਦੇ ਐਨਕਾਊਂਟਰ ਦੇ ਡਰੋਂ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਗੈਂਗਸਟਰ ਲਾਰੈਂਸ ਬਿਸ਼ਨੋਈ ਦਿੱਲੀ ਹਾਈਕੋਰਟ ਪਹੁੰਚ ਗਿਆ ਹੈ।
ਲਾਰੈਂਸ ਬਿਸ਼ਨੋਈ ਦਿੱਲੀ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਹੈ। ਵਕੀਲ ਅੱਜ ਦੁਪਹਿਰ 2 ਵਜੇ ਦਿੱਲੀ ਹਾਈ ਕੋਰਟ ‘ਚ ਪਟੀਸ਼ਨ ‘ਤੇ ਸੁਣਵਾਈ ਦੀ ਮੰਗ ਕਰਨਗੇ। ਅਰਜ਼ੀ ਵਿੱਚ ਕਿਹਾ ਗਿਆ ਹੈ ਕਿ ਫਿਲਹਾਲ ਉਸ ਦੀ ਹਿਰਾਸਤ ਪੰਜਾਬ/ਦੂਜੇ ਰਾਜ ਦੀ ਪੁਲਿਸ ਨੂੰ ਨਾ ਦਿੱਤੀ ਜਾਵੇ। ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਜਾ ਸਕਦਾ ਹੈ।
PUNJAB




INDIA








WORLD










