ਪੂਰੇ ਪੰਜਾਬ ਤੋਂ ਸੰਗਤਾਂ ਨੂੰ ਹੁੰਮ ਹੁੰਮਾ ਕੇ ਪਹੁੰਚਣ ਦੀ ਕੀਤੀ ਅਪੀਲ
ਬਾਘਾਪੁਰਾਣਾ 1 ਜੂਨ (ਤਰਲੋਚਨ ਬਰਾੜ) : ਵੀਹਵੀਂ ਸਦੀ ਦੇ ਮਹਾਨ ਜਰਨੈਲ ਅਮਰ ਸ਼ਹੀਦ ਸੰਤ ਬਾਬਾ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੇ ਜਨਮ ਦਿਨ ਨੂੰ ਸਮਰਪਿਤ ਉਨ੍ਹਾਂ ਦੇ ਜੱਦੀ ਪਿੰਡ ਰੋਡੇ ਵਿਚ ਇਕ ਵਿਸ਼ਾਲ ਗੁਰਮਤਿ ਸਮਾਗਮ ਆਯੋਜਿਤ ਕੀਤਾ ਗਿਆ ਹੈ. ਇਹ ਸਮਾਗਮ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਜਸਵੀਰ ਸਿੰਘ ਰੋਡੇ ਦੀ ਅਗਵਾਈ ਹੇਠ ਰੱਖਿਆ ਗਿਆ ਹੈ. ਜਿਸ ਵਿਚ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਪੂਰੇ ਭਾਰਤ ਵਿੱਚੋ ਸੰਤਾਂ ਦੀ ਸਖਸ਼ੀਅਤ ਨੂੰ ਪਿਆਰ ਕਰਨ ਵਾਲੇ ਹੁੰਮ ਹੁੰਮਾ ਕੇ ਪਹੁੰਚ ਰਹੇ ਹਨ. ਮੀਡੀਆ ਜਰੀਏ ਜਾਣਕਾਰੀ ਦਿੰਦਿਆਂ ਸਿੰਘ ਸਾਹਿਬ ਨੇ ਦੱਸਿਆ ਕਿ ਪਿੰਡ ਰੋਡੇ ਦੇ ਗੁਰਦੁਆਰਾ ਸੰਤ ਖਾਲਸਾ ਸਾਹਿਬ ਵਿਖੇ ਗੁਰਮਿਤ ਸਮਾਗਮ ਕਰਵਾਇਆ ਜਾ ਰਿਹਾ ਹੈ , ਇਸ ਸਮਾਗਮ ਸੁਭਾ 10 ਵਜੇ ਤੋਂ ਲੈਕੇ ਦੁਪਿਹਰ 3 ਵਜੇ ਤੱਕ ਚੱਲੇਗਾ. ਉਨ੍ਹਾਂ ਸਾਰੇ ਲੋਕਾਂ ਨੂੰ ਅਪੀਲ ਕੀਤੀ ਕਿ ਜੋ ਵੀ ਲੋਕ ਸੰਤਾਂ ਨੂੰ ਪਿਆਰ ਕਰਦੇ ਹਨ ਜਰੂਰ ਪਹੁੰਚਣ .
PUNJAB




INDIA








WORLD










