ਪੰਜਾਬ ਵਿੱਚ ਪਿਛਲੇ ਕੁੱਝ ਦਿਨਾਂ ਤੋਂ ਲਾਅ ਐਂਡ ਆਰਡਰ ਦੀ ਸਥਿਤੀ ਖਰਾਬ ਹੋ ਰਹੀ ਹੈ । ਬੀਤੇ ਦਿਨੀਂ ਦਿਨ ਦਿਹਾੜੇ ਗੈਂਗਸਟਰਾਂ ਵੱਲੋਂ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਸੀ। ਅੱਜ ਸ਼ਰੇਆਮ ਦਿਨ ਦਿਹਾੜੇ ਅੰਮ੍ਰਿਤਸਰ ਦੇ ਖਾਲਸਾ ਕਾਲਜ ਅੱਗੇ ਦੋ ਧੜਿਆਂ ਵਿੱਚ ਗੋਲੀਆਂ ਚੱਲੀਆਂ ਹਨ। ਉਸ ਮੌਕੇ ਗੋਲੀਆ ਲੱਗਣ ਨਾਲ ਲਵਪ੍ਰੀਤ ਸਿੰਘ ਅਤੇ ਜੋਬਨਜੀਤ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ । ਜਿੰਨਾ ਨੂੰ ਜ਼ਖ਼ਮੀ ਹਾਲਤ ਵਿੱਚ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ । ਮਿਲੀ ਜਾਣਕਾਰੀ ਮੁਤਾਬਕ ਲਵਪ੍ਰੀਤ ਸਿੰਘ ਦੀ ਜੇਰੇ ਇਲਾਜ ਦੌਰਾਨ ਮੌਤ ਹੋ ਗਈ ਹੈ । ਜਦ ਕਿ ਜੋਬਨਜੀਤ ਸਿੰਘ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਹੈ। ਮੌਕੇ ‘ਤੇ ਪੁਲਿਸ ਨੇ ਪੁੱਜ ਕੇ ਜਾਂਚ ਅਰੰਭ ਦਿੱਤੀ ਹੈ। ਹਾਲਾਂਕਿ ਪੁਲਿਸ ਦੇ ਪੁੱਜਣ ਤੋਂ ਪਹਿਲਾਂ ਹੀ ਇਹ ਸਾਰੇ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ ਦੱਸੇ ਜਾ ਰਹੇ ਹਨ।
ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਇਹ ਵਿਦਿਆਰਥੀ ਖਾਲਸਾ ਕਾਲਜ ਦੇ ਸਨ ਜਾਂ ਫਿਰ ਬਾਹਰਲੇ ਸਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜ਼ਖ਼ਮੀ ਨੌਜਵਾਨ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
PUNJAB




INDIA








WORLD










