ਪਿਛਲੇ ਦਿਨੀਂ ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ ਤੇ ਉਸ ਦੀ ਜ਼ਿੰਮੇਵਾਰੀ ਜੇਲ੍ਹ ਵਿੱਚ ਬੈਠੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਲਈ ਸੀ । ਜਿਸ ਤੋਂ ਬਾਅਦ ਲਾਰੈਂਸ ਬਿਸ਼ਨੋਈ ਨੂੰ ਇਹ ਡਰ ਲੱਗਣ ਲੱਗ ਪਿਆ ਸੀ ਕਿ ਪੰਜਾਬ ਪੁਲਿਸ ਉਸ ਨੂੰ ਪ੍ਰੋਡਕਸ਼ਨ ਵਾਰੰਟ ਤੇ ਲਿਆ ਕੇ ਐਨਕਾਊਂਟਰ ਕਰ ਸਕਦੀ ਹੈ । ਉਸ ਡਰ ਨੂੰ ਲੈ ਕੇ ਲਾਰੈਂਸ ਬਿਸ਼ਨੋਈ ਨੇ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਪਾਈ ਸੀ ਜਿਸ ਨੂੰ ਅੱਜ ਕੋਰਟ ਨੇ ਖਾਰਜ ਕਰ ਦਿੱਤਾ ਹੈ।
ਦੱਸ ਦੇਈਏ ਕਿ ਹਾਈਕੋਰਟ ਵੱਲੋਂ ਪਟੀਸ਼ਨ ਖਾਰਜ ਹੋਣ ਮਗਰੋਂ ਪੰਜਾਬ ਪੁਲਿਸ ਦੇ ਲਈ ਲਾਰੈਂਸ ਬਿਸ਼ਨੋਈ ਦਾ ਪ੍ਰੋਡਕਸ਼ਨ ਵਾਰੰਟ ਲੈਣ ਦਾ ਰਾਹ ਪੱਧਰਾ ਹੁੰਦਾ ਦਿਖਾਈ ਦੇ ਰਿਹਾ ਹੈ। ਗੌਰਤਲਬ ਹੈ ਕਿ ਲਾਰੈਂਸ ਬਿਸ਼ਨੋਈ ਵੱਲੋੇਂ ਉਸਦਾ ਰਿਮਾਂਡ ਪੰਜਾਬ ਪੁਲਿਸ ਨੂੰ ਨਾ ਦੇਣ ਦੀ ਮੰਗ ਲੈ ਕੇ ਪਾਈ ਗਈ ਪਟੀਸ਼ਨ ‘ਤੇ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਕੀਤੀ ਗਈ। ਇਸ ਮਾਮਲੇ ਵਿੱਚ ਹਾਈਕੋਰਟ ਨੇ ਲਾਰੈਂਸ ਬਿਸ਼ਨੋਈ ਨੂੰ ਵੱਡਾ ਝਟਕਾ ਦਿੰਦੇ ਹੋਏ ਕੋਈ ਵੀ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।
ਹਾਈਕੋਰਟ ਵਿੱਚ ਸੁਣਵਾਈ ਦੌਰਾਨ ਪੰਜਾਬ ਦੇ ਐਡਵੋਕੇਟ ਜਨਰਲ ਨੇ ਕਿਹਾ ਕਿ ਹਾਲੇ ਲਾਰੈਂਸ ਦਾ ਨਾਮ FIR ਵਿੱਚ ਹੀ ਨਹੀਂ ਹੈ ਤੇ ਨਾ ਹੀ ਪੰਜਾਬ ਪੁਲਿਸ ਵੱਲੋਂ ਪ੍ਰੋਡਕਸ਼ਨ ਵਾਰੰਟ ਮੰਗਿਆ ਗਿਆ ਹੈ। ਹਾਈਕੋਰਟ ਦਾ ਕਹਿਣਾ ਹੈ ਕਿ ਲਾਰੈਂਸ ਦੀ ਪਟੀਸ਼ਨ ਮੈਚਿਓਰ ਨਹੀਂ ਹੈ। ਹਾਲੇ ਕੁਝ ਵੀ ਆਨ ਰਿਕਾਰਡ ਨਹੀਂ ਹੈ ਤਾਂ ਫਿਰ ਅਜੇਹੀ ਪਟੀਸ਼ਨ ਦਾ ਕੋਈ ਅਧਾਰ ਨਹੀਂ ਹੈ।
PUNJAB




INDIA








WORLD










