ਪੰਜਾਬ ਸਰਕਾਰ ਨੇ ਪਿਛਲੇ ਦਿਨੀਂ 424 ਲੋਕਾਂ ਦੀ ਸੁਰੱਖਿਆ ਵਿੱਚ ਕਟੌਤੀ ਕਰ ਦਿੱਤੀ ਸੀ । ਉਸ ਤੋਂ ਲਗਾਤਾਰ ਸਰਕਾਰ ਸਵਾਲਾਂ ਦੇ ਘੇਰੇ ਵਿੱਚ ਆ ਗਈਂ ਹੈ । ਜਿਨ੍ਹਾਂ ਦੀ ਸੁਰੱਖਿਆ ਘਟਾਈ ਗਈ ਸੀ ਉਨ੍ਹਾਂ ਵਿੱਚ ਸਿੱਧੂ ਮੂਸੇਵਾਲਾ ਦਾ ਨਾਮ ਸੀ । ਸੁਰੱਖਿਆ ਕਾਰਨਾਂ ਕਰਕੇ ਹੀ ਲੋਕਾਂ ਦੇ ਮੁਤਾਬਕ ਕਤਲ ਹੋ ਗਿਆ ਹੈ। ਜਿਸ ਤੋਂ ਬਾਅਦ ਜਿੰਨਾ ਵੀਆਈਪੀ ਲੋਕਾਂ ਦੀ ਸੁਰੱਖਿਆ ਵਿੱਚ ਕਟੌਤੀ ਕੀਤੀ ਗਈ ਹੈ ਉਨ੍ਹਾਂ ਨੇ ਹਾਈਕੋਰਟ ਵਿੱਚ ਪਟੀਸ਼ਨ ਪਾਈ ਸੀ । ਜਿਸ ਦੀ ਅੱਜ ਸੁਣਵਾਈ ਹੋਈ ਹੈ। ਪੰਜਾਬ ਸਰਕਾਰ ਨੇ ਕੋਰਟ ਵਿੱਚ ਸੀਲ ਬੰਦ ਰਿਪੋਰਟ ਪੇਸ਼ ਕੀਤੀ। ਕੋਰਟ ਵਿੱਚ ਸਰਕਾਰ ਵਕੀਲ ਨੇ ਦੱਸਿਆ ਕਿ 424 ਲੋਕਾਂ ਦੀ ਸਕਿਊਰਿਟੀ ਕੁਝ ਦਿਨਾਂ ਲਈ ਵਾਪਸ ਲਈ ਗਈ ਹੈ। ਸੁਣਵਾਈ ਦੌਰਾਨ ਕੋਰਟ ਨੇ ਪੁਛਿਆ ਕਿ ਜਿਨਾਂ ਵੀਆਈਪੀ ਦੀ ਸੁਰਖਿਆ ਵਿਚ ਕਟੌਤੀ ਹੋਈ, ਉਹ ਰਿਪੋਰਟ ਕਿਵੇਂ ਲੀਕ ਹੋਈ ਹੈ। ਉਸ ਤੋਂ ਅਗਲੇ ਦਿਨ ਹੀ ਇੱਕ ਸਖਸ਼ ਦੀ ਮੌਤ ਹੋਈ। ਜਿਹੜੀ ਗਲਤੀ ਹੋਈ ਹੈ, ਉਸ ਨੂੰ ਕਿਵੇਂ ਸੁਧਾਰਿਆ ਜਾਵੇ।
ਸਰਕਾਰੀ ਵਕੀਲ ਨੇ ਦੱਸਿਆ ਕਿ 6 ਜੂਨ ਦੇ ਮੱਦੇਨਜ਼ਰ 424 ਲੋਕਾਂ ਦੀ ਸਕਿਊਰਿਟੀ ਅਸਥਾਈ ਤੌਰ ਉਤੇ ਵਾਪਸ ਲਈ ਗਈ ਹੈ ਅਤੇ ਇਸ ਤੋਂ ਬਾਅਦ ਸੁਰੱਖਿਆ ਮੁੜ ਵਾਪਸ ਕਰ ਦਿੱਤੀ ਜਾਵੇਗੀ।
ਦੱਸਣਯੋਗ ਹੈ ਕਿ ਸੁਰੱਖਿਆ ਵਾਪਸੀ ਦਾ ਮੁੱਦਾ ਹਾਈਕੋਰਟ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵੀਰ ਸਿੰਘ ਲੋਪੋਕੇ ਨੇ ਰੱਖਿਆ ਹੈ। ਉਨ੍ਹਾਂ ਸੁਰੱਖਿਆ ਨੂੰ ਲੈ ਕੇ ਪਟੀਸ਼ਨ ਦਾਖਲ ਕੀਤੀ ਹੈ, ਜਿਸ ਪਿੱਛੋਂ ਅਦਾਲਤ ਨੇ ਉਨ੍ਹਾਂ ਦੇ 2 ਸੁਰੱਖਿਆ ਕਰਮੀ ਬਹਾਲ ਕੀਤੇ ਹਨ। ਇਸ ਮੌਕੇ ਕਾਂਗਰਸੀ ਆਗੂ ਕੁਲਬੀਰ ਸਿੰਘ ਜੀਰਾ ਦੇ ਵਕੀਲ ਨੇ ਕਿਹਾ ਕਿ ਸਾਡੇ ਕੋਲ ਇੱਕ ਹੀ ਗਾਰਡ ਹੈ।
ਜ਼ੀਰਾ ਦੇ ਵਕੀਲ ਨੇ ਦੱਸਿਆ ਕਿ ਮੂਸੇਵਾਲਾ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਘਰ 15 ਸੁਰੱਖਿਆ ਮੁਲਾਜ਼ਮ ਦਿੱਤੇ ਗਏ ਸਨ। ਇਸ ‘ਤੇ ਸਰਕਾਰ ਦੇ ਵਕੀਲ ਨੇ ਕਿਹਾ ਕਿ ਇਹ ਵੱਖਰੀ ਗੱਲ ਹੈ। ਅਦਾਲਤ ਨੂੰ ਮੀਡੀਆ ਰਿਪੋਰਟਾਂ ‘ਤੇ ਭਰੋਸਾ ਨਹੀਂ ਕਰਨਾ ਚਾਹੀਦਾ। ਅਸੀਂ ਇਸ ਮਾਮਲੇ ‘ਚ ਕੁਝ ਲੋਕਾਂ ਨੂੰ ਗ੍ਰਿਫਤਾਰ ਵੀ ਕੀਤਾ ਹੈ।
ਵੀਰ ਸਿੰਘ ਲੋਪੋਕੇ ਦੇ ਵਕੀਲ ਨੇ ਦੱਸਿਆ ਕਿ ਪੰਜਾਬ ਪੁਲਿਸ ਦੀ ਇੱਕ ਬਟਾਲੀਅਨ ਅਰਵਿੰਦ ਕੇਜਰੀਵਾਲ ਦੀ ਸੁਰੱਖਿਆ ਲਈ ਦਿੱਲੀ ਵਿੱਚ ਹੈ। ਜਦੋਂ ਕਿ ਲੋਪੋਕੇ ਅੰਮ੍ਰਿਤਸਰ ਰਹਿੰਦੇ ਹਨ ਅਤੇ ਉਨ੍ਹਾਂ ਨੂੰ 2 ਕਮਾਂਡੋ ਦਿੱਤੇ ਗਏ ਸਨ। ਮੂਸੇਵਾਲੇ ਨੂੰ ਏਕੇ 94 ਨਾਲ ਮਾਰਿਆ ਗਿਆ ਸੀ। ਸਰਕਾਰੀ ਵਕੀਲ ਨੇ ਕਿਹਾ ਕਿ ਉਨ੍ਹਾਂ ਕੋਲ 18 ਗਾਰਡ ਹਨ। ਜਦੋਂ ਕਿ ਲੋਪੋਕੇ ਦੇ ਵਕੀਲ ਨੇ ਕਿਹਾ ਕਿ ਉਹ ਸ਼ਿਫਟ ਵਾਇਸ ਹੈ। ਜਦੋਂ ਬਾਹਰ ਜਾਣਾ ਹੁੰਦਾ ਹੈ ਤਾਂ ਦੋ ਹੀ ਇਕੱਠੇ ਹੁੰਦੇ ਹਨ।
ਹਾਈਕੋਰਟ ਨੇ ਕੁਲਬੀਰ ਜੀਰਾ ਨੂੰ 1 ਹੋਰ ਵਾਧੂ ਸੁਰੱਖਿਆ ਕਰਮਚਾਰੀ ਅਤੇ ਸੁਖਵਿੰਦਰ ਸਿੰਘ ਨੂੰ ਇੱਕ ਹੋਰ ਵਾਧੂ ਸੁਰੱਖਿਆ ਕਰਮਚਾਰੀ ਦੇਣ ਦਾ ਹੁਕਮ ਦਿੱਤਾ ਹੈ। ਓਪੀ ਸੋਨੀ ਦੇ ਵਕੀਲ ਨੇ ਦੱਸਿਆ ਕਿ 1966 ਤੋਂ ਲੈ ਕੇ ਹੁਣ ਤੱਕ ਤਿੰਨ ਡਿਪਟੀ ਸੀ.ਐਮ. ਪਹਿਲਾਂ ਜ਼ੈਡ ਸੁਰੱਖਿਆ ਸੀ ਪਰ ਹੁਣ ਇਸ ਨੂੰ ਘਟਾ ਦਿੱਤਾ ਗਿਆ ਹੈ। ਸੋਨੀ ਕੋਲ 18 ਗਾਰਡ ਹਨ। ਜੋ ਕਿ 3 ਸ਼ਿਫਟਾਂ ਵਿੱਚ ਹੁੰਦੇ ਹਨ।
ਸਰਕਾਰੀ ਵਕੀਲ ਨੇ ਕਿਹਾ ਕਿ ਇੱਕ ਸੁਰੱਖਿਆ ਕਰਮਚਾਰੀ ਦੀ ਕੀਮਤ 76 ਹਜ਼ਾਰ ਹੈ। ਜੇਕਰ ਉਹ ਸੁਰੱਖਿਆ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਸੁਰੱਖਿਆ ਦਾ ਖਰਚਾ ਖੁਦ ਚੁੱਕਣਾ ਚਾਹੀਦਾ ਹੈ। ਇਸ ‘ਤੇ ਅਦਾਲਤ ਨੇ ਇਹ ਵੀ ਕਿਹਾ ਕਿ ਜੇਕਰ 2 ਤੋਂ ਵੱਧ ਸੁਰੱਖਿਆ ਕਰਮੀਆਂ ਦੀ ਲੋੜ ਹੈ ਤਾਂ ਖਰਚਾ ਉਹ ਖੁਦ ਚੁੱਕਣ।
ਸਰਕਾਰੀ ਵਕੀਲ ਨੇ ਕਿਹਾ ਕਿ 7 ਜੂਨ ਤੋਂ ਬਾਅਦ 400 ਤੋਂ ਵੱਧ ਲੋਕਾਂ ਦੀ ਸੁਰੱਖਿਆ ਵਾਪਸ ਕਰ ਦਿੱਤੀ ਜਾਵੇਗੀ। ਸਰਕਾਰ ਦੇ ਵਕੀਲ ਨੇ ਕਿਹਾ ਕਿ ਜਿਨ੍ਹਾਂ ਦੀ ਸੁਰੱਖਿਆ ਨੇ ਕੰਮ ਕੀਤਾ ਹੈ, ਉਹ ਅਸਥਾਈ ਹਨ। ਇਸ ਨੂੰ 7 ਜੂਨ ਤੋਂ ਬਾਅਦ ਵਾਪਸ ਕਰ ਦਿੱਤਾ ਜਾਵੇਗਾ।
PUNJAB




INDIA








WORLD










