ਪੰਜਾਬ ਦੇ ਮਸ਼ਹੂਰ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦਾ ਕਤਲ ਹੋਏ ਨੂੰ 6 ਦਿਨ ਹੋ ਗਏ ਹਨ । ਜਿਥੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਦੇ ਆਗੂ ਸਿੱਧੂ ਦੇ ਘਰ ਦੁੱਖ ਵਿਡਾਉਣ ਆ ਰਹੇ ਹੈ । ਉਥੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ ਤੇ ਇੱਕ ਘੰਟੇ ਤੋਂ ਉਪਰ ਸਿੱਧੂ ਦੇ ਮਾਂ ਬਾਪ ਨਾਲ ਗੱਲਬਾਤ ਕੀਤੀ ਤੇ ਪਰਿਵਾਰ ਨੇ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਸਾਨੂੰ ਹੋਰ ਕੁੱਝ ਨਹੀਂ ਚਾਹੀਦਾ ਸਿਰਫ ਕਾਤਲਾਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇ ਤਾਂ ਜੋ ਹੋਰ ਕਿਸੇ ਦਾ ਜਵਾਨ ਪੁੱਤ ਨਾ ਮਾਰਿਆ ਜਾਵੇ । ਉਸ ਮੌਕੇ ਮੁੱਖ ਮੰਤਰੀ ਮਾਨ ਨੇ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਬਹੁਤ ਜਲਦ ਅਸਲ ਕਾਤਲਾਂ ਨੂੰ ਫੜਨ ਲਿਆ ਜਾਵੇਗਾ ਤੇ ਜੋ ਮੂਸੇ ਪਿੰਡ ਵਿੱਚ ਸਿੱਧੂ ਕਾਰਨਾਂ ਚਾਹੁੰਦਾ ਸੀ ਉਹ ਵੀ ਕੀਤਾ ਜਾਵੇਗਾ ।
ਦੱਸ ਦੇਈਏ ਕਿ ਇਸਤੋਂ ਪਹਿਲਾਂ ਸਵੇਰੇ ਮੁੱਖ ਮੰਤਰੀ ਭਗਵੰਤ ਮਾਨ ਦੇ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਦਾ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੂੰ ਪਿੰਡ ਦੇ ਲੋਕਾਂ ਨੇ ਸਿੱਧੂ ਦੇ ਘਰ ਜਾਣ ਤੋਂ ਰੋਕ ਦਿੱਤਾ ਸੀ ਕਿਉਂਕਿ ਲੋਕਾਂ ਦਾ ਰੋਸ ਸੀ ਕਿ ਮੁੱਖ ਮੰਤਰੀ ਦੇ ਆਉਣ ਤੋਂ ਪਹਿਲਾਂ ਹਰ ਰਸਤੇ ਨੂੰ ਬੰਦ ਕਰ ਦਿੱਤਾ ਗਿਆ ਸੀ ਤੇ ਪਿੰਡ ਦੇ ਲੋਕਾਂ ਨੂੰ ਸਿੱਧੂ ਮੂਸੇਵਾਲਾ ਦੇ ਘਰ ਨਹੀਂ ਜਾਣ ਦਿੱਤਾ ਜਾਂਦਾ ਸੀ । ਜਿਸ ਕਰਕੇ ਪਿੰਡ ਦੇ ਲੋਕਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਤੇ ਉਸ ਤੋਂ ਬਾਅਦ ਹੀ ਲੋਕਾਂ ਦੀ ਆਵਾਜਾਈ ਬਹਾਲ ਕੀਤੀ ਗਈ ।
PUNJAB




INDIA








WORLD










