ਪੰਜਾਬ ਸਰਕਾਰ ਨੇ ਪਿਛਲੇ ਦਿਨੀਂ 424 ਲੋਕਾਂ ਦੀ ਸੁਰੱਖਿਆ ਵਾਪਸ ਲੈ ਲਈ ਸੀ। ਜਿਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਵੀ ਸੁਰੱਖਿਆ ਵਾਪਸ ਲੈ ਲਈ ਗਈ ਸੀ ਤੇ ਉਹਦੇ ਨਾਲ ਨਾਲ ਹੀ ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵੀ ਘਟਾਈ ਗਈ ਸੀ। ਜਿਸ ਨੂੰ ਲੈ ਕੇ ਪੰਜਾਬ ਸਰਕਾਰ ਦੀ ਕਾਫੀ ਅਲੋਚਨਾ ਵੀ ਹੋਈ ਹੈ । ਸੁਰੱਖਿਆ ਘਟਾਉਣ ਦਾ ਖਮਿਆਜ਼ਾ ਸਿੱਧੂਮੂਸੇ ਵਾਲਾ ਆਪਣੀ ਜਾਨ ਦੇ ਕੇ ਭੁਗਤਣਾ ਪਿਆ ਤੇ ਉਸ ਗੈਂਗਸਟਰਾਂ ਵੱਲੋਂ ਕਤਲ ਕਰ ਦਿੱਤਾ ਗਿਆ ਹੈ । ਪੰਜਾਬ ਸਰਕਾਰ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਦੁਬਾਰਾ ਸੁਰੱਖਿਆ ਮੁਹਈਆ ਕਰਵਾਉਣ ਲਈ ਪੇਸ਼ਕਸ਼ ਕੀਤੀ ਸੀ ਪਰ ਗਿਆਨੀ ਹਰਪ੍ਰੀਤ ਸਿੰਘ ਨੇ ਦੁਬਾਰਾ ਸੁਰੱਖਿਆ ਲੈਣ ਤੋਂ ਇਹ ਆਖ ਕੇ ਨਾਂ ਕਰ ਦਿੱਤੀ ਸੀ ਕਿ ਸਾਡੇ ਕੋਲ ਸੁਰੱਖਿਆ ਲਈ ਸਿੱਖ ਨੌਜਵਾਨ ਬਹੁਤ ਹਨ ਮੈਨੂੰ ਸਰਕਾਰੀ ਸੁਰੱਖਿਆ ਦੀ ਲੋੜ ਨਹੀਂ। ਮਿਲੀ ਜਾਣਕਾਰੀ ਮੁਤਾਬਕ ਅੱਜ ਕੇਂਦਰ ਸਰਕਾਰ ਨੇ ਪੰਜਾਬ ਦੇ ਹਾਲਾਤਾਂ ਨੂੰ ਦੇਖਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਜ਼ੈੱਡ ਸਕਿਓਰਟੀ ਦੇ ਦਿੱਤੀ ਹੈ। ਜਥੇਦਾਰ ਨਾਲ ਪਹਿਲਾਂ ਟਾਸਕ ਫੋਰਸ ਵੱਲੋਂ ਸੁਰੱਖਿਆ ਕੀਤੀ ਜਾ ਰਹੀ ਹੈ। ਇਹ ਆਉਣ ਵਾਲਾ ਸਮਾਂ ਦੱਸੇਗਾ ਕਿ ਕੀ ਜਥੇਦਾਰ ਜੀ ਕੇਂਦਰ ਦੀ ਜੈਡ ਸਕਿਓਰਿਟੀ ਸਵੀਕਾਰ ਕਰਦੇ ਹੈ ਜਾਂ ਨਹੀਂ
PUNJAB




INDIA








WORLD










