ਪੰਜਾਬ ਵਿੱਚ ਕਾਂਗਰਸ ਨੂੰ ਵੱਡਾ ਝਟਕਾ, ਸੀਨੀਅਰ ਲੀਡਰਾਂ ਨੇ ਬੀਜੇਪੀ ਵਿੱਚ ਜਾਣ ਲਈ ਬੰਨੀਆਂ ਤਿਆਰੀਆਂ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਕਾਂਗਰਸ ਦੇ ਵੱਡੇ ਲੀਡਰਾਂ ਨੇ ਬੀਜੇਪੀ ਦੇ ਲੀਡਰਾਂ ਨਾਲ ਕੀਤੀ ਮੀਟਿੰਗ ਜਿਸ ਵਿੱਚ ਕਾਂਗਰਸ ਦੇ ਰਾਜ ਕੁਮਾਰ ਵੇਰਕਾ, ਗੁਰਪ੍ਰੀਤ ਸਿੰਘ ਕਾਂਗੜ, ਬਲਬੀਰ ਸਿੰਘ ਸਿੱਧੂ, ਸੁੰਦਰ ਸ਼ਾਮ ਅਰੋੜਾ, ਮਜੂਦ ਹਨ । ਬੀਜੇਪੀ ਦੇ ਆਗੂ ਮਨਜਿੰਦਰ ਸਿੰਘ ਸਿਰਸਾ, ਸੁਨੀਲ ਜਾਖੜ, ਅਰਵਿੰਦ ਖੰਨਾ, ਪਰਮਿੰਦਰ ਸਿੰਘ ਬਰਾੜ ਇੰਨਾ ਸਾਰਿਆਂ ਦੀ ਮੀਟਿੰਗ ਹੋਈ ਹੈ । ਕਾਂਗਰਸ ਦੇ ਕੇਵਲ ਸਿੰਘ ਢਿੱਲੋਂ ਵੀ ਬੀਜੇਪੀ ਵਿੱਚ ਸ਼ਾਮਲ ਹੋਣਗੇ। ਇਹ ਸਾਰੇ ਉਹ ਕਾਂਗਰਸੀ ਹਨ ਜਿਹੜੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੌਰਾਨ ਮੰਤਰੀ ਵੀ ਰਹੇ ਹੈ । ਦੂਜੇ ਪਾਸੇ ਅਕਾਲੀ ਦਲ ਨੂੰ ਝਟਕਾ ਲੱਗਾ ਸਕਦਾ ਕਿਉਂਕਿ ਬਠਿੰਡਾ ਤੋਂ ਸਰੂਪ ਚੰਦ ਸਿੰਗਲਾ ਵੀ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ ਇਹ ਸਾਰੇ ਅਮਿਤ ਸ਼ਾਹ ਦੀ ਅਗਵਾਈ ਵਿਚ ਚੰਡੀਗੜ੍ਹ ਵਿਖੇ ਸ਼ਾਮਿਲ ਹੋ ਸਕਦੇ ਹਨ .
PUNJAB




INDIA








WORLD










