ਪੰਜਾਬ ਵਿਚ ਪਿਛਲੇ ਦਿਨੀ ਸਰਕਾਰ ਵੱਲੋਂ ਵੀਆਈਪੀ ਲੋਕਾਂ ਦੀ ਸੁਰੱਖਿਆ ਵਾਪਸ ਲੈ ਲਈ ਸੀ । ਉਸ ਤੋਂ ਬਾਅਦ ਪੰਜਾਬ ਸਰਕਾਰ ਸਵਾਲਾਂ ਦੇ ਘੇਰੇ ਵਿੱਚ ਹੈ । ਕਿਉਂਕਿ ਸੁਰੱਖਿਆ ਵਾਪਸੀ ਤੋਂ ਬਾਅਦ ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ । ਸਰਕਾਰ ਵੱਲੋਂ ਜਿਹੜੇ ਲੋਕਾਂ ਦੀ ਸੁਰੱਖਿਆ ਵਾਪਸ ਲਈ ਗਈ ਸੀ ਉਨ੍ਹਾਂ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਸੀ । ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਵਿੱਚ ਪੰਜਾਬ ਸਰਕਾਰ ਨੇ ਜਥੇਦਾਰ ਦੀ ਸੁਰੱਖਿਆ ਬਹਾਲ ਕਰਨ ਦੀ ਕਈ ਵਾਰ ਪੇਸ਼ਕਸ਼ ਕੀਤੀ ਹੈ । ਪਰ ਜਥੇਦਾਰ ਨੇ ਪੰਜਾਬ ਸਰਕਾਰ ਤੋਂ ਦੁਬਾਰਾ ਸੁਰੱਖਿਆ ਲੈਣ ਤੋਂ ਕੋਰੀ ਨਾਂ ਕਰ ਦਿੱਤੀ । ਪੰਜਾਬ ਵਿੱਚ ਜੋ ਪਿਛਲੇ ਦਿਨਾਂ ਵਿੱਚ ਹੋਇਆ ਹੈ ਉਸ ਨੂੰ ਲੈਕੇ ਕੇਂਦਰੀ ਏਜੰਸੀਆਂ ਨੇ ਜਥੇਦਾਰ ਨੂੰ ਸੁਰੱਖਿਆ ਦੇਣ ਲਈ ਸਰਕਾਰ ਆਖਿਆ ਸੀ ਜਿਸ ਤੋਂ ਬਾਅਦ ਕੇਂਦਰ ਸਰਕਾਰ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਜ਼ੈੱਡ ਸੁਰੱਖਿਆ ਲਈ ਆਖਿਆ ਹੈ । ਦੂਜੇ ਪਾਸੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਤੇ ਵੱਡਾ ਬਿਆਨ ਦਿੱਤਾ ਹੈ । ਉਨ੍ਹਾਂ ਆਖਿਆ ਮਾਨ ਸਰਕਾਰ ਨੇ ਸੁਰੱਖਿਆ ਵਾਪਸ ਲੈ ਕੇ ਸੋਸ਼ਲ ਮੀਡੀਆ ਤੇ ਜਲੀਲ ਕਰਨ ਦੀ ਕੋਸ਼ਿਸ਼ ਕੀਤੀ ਹੈ।
ਇੱਕ ਨਿੱਜੀ ਚੈਨਲ ਨਾਲ ਗੱਲ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ, ” ਫੋਰਸ ਦੀ ਜ਼ਰੂਰਤ ਪੈਣ ‘ਤੇ ਪਹਿਲਾਂ ਵੀ ਗਨਮੈਨ ਜਾਂਦੇ ਸੀ ਪਰ ਕਦੇ ਸੋਸ਼ਲ ਮੀਡੀਆ ‘ਤੇ ਨਹੀਂ ਆਉਂਦਾ ਸੀ। ਹੁਣ ਪੰਜਾਬ ਪੁਲਿਸ ਦੀ ਸੁਰੱਖਿਆ ਨਹੀਂ ਚਾਹੀਦੀ।”
ਜਥੇਦਾਰ ਨੇ ਕਿਹਾ, “ਕੇਂਦਰ ਨੇ ਜ਼ੈੱਡ ਸੁਰੱਖਿਆ ਕਵਰ ਭੇਜਿਆ ਹੈ ਪਰ ਧਰਮ ਪ੍ਰਚਾਰ ਦਾ ਕੰਮ ਇੰਨੇ ਸੁਰੱਖਿਆ ਘੇਰੇ ‘ਚ ਨਹੀਂ ਹੋ ਸਕਦਾ।ਪਰ ਕੇਂਦਰ ਸਰਕਾਰ ਦਾ ਧੰਨਵਾਦ।”ਦਸ ਦੇਈਏ ਕ ਜਥੇਦਾਰ ਦੇ ਇਨਕਾਰ ਦੇ ਬਾਵਜੂਦ ਪੰਜਾਬ ਪੁਲਿਸ ਅਤੇ CISF ਦਾ ਸੁਰੱਖਿਆ ਕਵਰ ਜਥੇਦਾਰ ਦੇ ਨਾਲ ਹੈ।
ਜਥੇਦਾਰ ਨੇ ਕੇਂਦਰ ਸਰਕਾਰ ਵੱਲੋਂ ਜ਼ੈੱਡ ਸੁਰੱਖਿਆ ਦੇਣ ਦੀ ਤਜਵੀਜ਼ ਦਾ ਧੰਨਵਾਦ ਕਰਦਿਆਂ ਇਸ ਪ੍ਰਸਤਾਵ ਨੂੰ ਵਾਪਸ ਲੈਣ ਦੀ ਅਪੀਲ ਕੀਤੀ। ਸਿੰਘ ਸਾਹਿਬ ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਉਨ੍ਹਾਂ ਦਾ ਕੰਮ ਦੇਸ਼-ਵਿਦੇਸ਼ ਵਿੱਚ ਸਿੱਖੀ ਦਾ ਪ੍ਰਚਾਰ ਕਰਨਾ ਹੈ, ਇਸ ਕਾਰਨ ਮੇਰੇ ਲਈ ਜ਼ੈੱਡ ਸੁਰੱਖਿਆ ਰੱਖਣੀ ਅਸੰਭਵ ਹੈ।
ਇਸ ਤੋਂ ਪਹਿਲਾਂ ਪੰਜਾਬ ਦੇ ਹਾਲਾਤਾਂ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਮੁਹੱਈਆ ਕਰਵਾਈ ਹੈ। ਜਥੇਦਾਰ ਹਰਪ੍ਰੀਤ ਸਿੰਘ ਨੂੰ ਸੀਆਰਪੀਐਫ ਵੱਲੋਂ ਇਹ ਸੁਰੱਖਿਆ ਮੁਹੱਈਆ ਕਰਵਾਈ ਜਾਵੇਗੀ। ਇਸ ਸਬੰਧੀ ਅਧਿਕਾਰਤ ਹੁਕਮ ਜਾਰੀ ਕਰ ਦਿੱਤੇ ਗਏ ਹਨ।
ਸ਼੍ਰੋਮਣੀ ਅਕਾਲੀ ਦਲ ‘ਤੇ ਬੋਲਦੇ ਹੋਏ ਜਥੇਦਾਰ ਨੇ ਕਿਹਾ, “ਅਕਾਲੀ ਦਲ ਆਪਣੀਆਂ ਗਲਤੀਆਂ ਦਾ ਨਤੀਜਾ ਭੁਗਤ ਰਹੀ ਹੈ। ਕਦੇ 85 ਸੀਟਾਂ ਲੈਣ ਵਾਲੀ ਪਾਰਟੀ ਅੱਜ 3 ਸੀਟਾਂ ਤੇ ਆ ਗਈ ਹੈ।” ਉਨ੍ਹਾਂ ਕਿਹਾ, “ਕਾਂਗਰਸ ਸਿੱਖ ਪਾਰਟੀ ਨਹੀਂ ਹੈ ਪਰ ਹਾਂ ਉਸ ‘ਚ ਕੁਝ ਚੰਗੇ ਸਿੱਖ ਜ਼ਰੂਰ ਹਨ।”
PUNJAB




INDIA








WORLD










