ਚੰਡੀਗੜ੍ਹ ਪਹੁੰਚੇ ਦੇਸ਼ ਦੇ ਗ੍ਰਹਿ ਮੰਤਰੀ ਅੰਮਿਤ ਸ਼ਾਹ ਨਾਲ ਅੱਜ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਬਲਕੌਰ ਸਿੰਘ ਵੱਲੋਂ ਮੁਲਾਕਾਤ ਕੀਤੀ ਗਈ ਤੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਜਾਂਚ ਕੇਂਦਰੀ ਏਜੰਸੀ ਤੋਂ ਕਰਾਉਣ ਦੀ ਮੰਗ ਰੱਖੀ ਹੈ। ਬਲਕੌਰ ਸਿੰਘ ਅਮਿਤ ਸ਼ਾਹ ਨੂੰ ਮਿਲਣ ਤੋਂ ਬਾਅਦ ਵਾਪਸੀ ਵੇਲੇ ਉਨ੍ਹਾਂ ਇੱਕ ਵੀਡੀਓ ਰਾਹੀਂ ਲੋਕਾਂ ਨੂੰ ਬੇਨਤੀ ਕੀਤੀ ਹੈ ਕਿ ਮੈਂ ਕੋਈ ਚੋਣ ਨਹੀਂ ਲੜਨੀ ਜਦੋਂ ਇਸ ਸਬੰਧੀ ਚੱਲ ਰਹੇ ਸੋਸ਼ਲ ਮੀਡੀਆ ਤੇ ਦੇਖਿਆ ਤਾਂ ਮਨ ਬਹੁਤ ਦੁੱਖੀ ਹੋਇਆ ਹੈ। ਬਲਕੌਰ ਸਿੰਘ ਨੇ ਕਿਹਾ ਮੇਰੇ ਪੁੱਤ ਦਾ ਅਜੇ ਸਿਵਾ ਠੰਢਾ ਨਹੀਂ ਹੋਇਆ
ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ‘ਤੇ ਹਰ ਤਰ੍ਹਾਂ ਦੀਆਂ ਖ਼ਬਰਾਂ ਆ ਰਹੀਆਂ ਹਨ, ਉਨ੍ਹਾਂ ‘ਤੇ ਵਿਸ਼ਵਾਸ ਨਾ ਕਰੋ। ਮੈਂ ਚੋਣ ਨਹੀਂ ਲੜਨਾ ਚਾਹੁੰਦਾ। 8 ਤਰੀਕ ਨੂੰ ਮੇਰੇ ਪੁੱਤ ਦੀ ਅੰਤਿਮ ਅਰਦਾਸ ਹੈ ਅਤੇ ਤੁਸੀਂ ਸਾਰੇ ਪਹੁੰਚੋ। ਉਸ ਤੋਂ ਬਾਅਦ ਤੁਹਾਡੇ ਨਾਲ ਬਹੁਤ ਸਾਰੀਆਂ ਗੱਲਾਂ ਕਰਨੀਆਂ ਹਨ। ਤੁਸੀਂ ਸਾਰਿਆਂ ਨੇ ਮੇਰਾ ਸਾਥ ਦਿੱਤਾ, ਤੁਹਾਡਾ ਬਹੁਤ ਬਹੁਤ ਧੰਨਵਾਦ। ਤੁਹਾਡੇ ਪਿਆਰ ਲਈ ਤੁਹਾਡਾ ਬਹੁਤ ਧੰਨਵਾਦ। ਮੇਰੇ ਪੁੱਤਰ ਦੀ ਚੀਖਾ ਅਜੇ ਠੰਢੀ ਨਹੀਂ ਹੋਈ, ਮੇਰਾ ਚੋਣ ਲੜਨ ਦਾ ਮਨ ਨਹੀਂ ਹੈ ,ਇਨ੍ਹਾਂ ਖਬਰਾਂ ‘ਤੇ ਵਿਸ਼ਵਾਸ ਨਾ ਕਰੋ।
ਸਿੱਧੂ ਮੂਸੇਵਾਲਾ ਦੇ ਕਤਲ ਪਿੱਛੋਂ ਪੰਜਾਬ ਦੀ ਸਿਆਸਤ ਸਿਖਰਾਂ ਤੇ ਹੋਈ ਪਈ ਹੈ ਕਿਉਂਕਿ ਸਿੱਧੂ ਮੂਸੇਵਾਲਾ ਪਹਿਲਾਂ ਕਾਂਗਰਸ ਪਾਰਟੀ ਦੀ ਟਿਕਟ ਤੇ ਮਾਨਸਾ ਵਿਧਾਨ ਸਭਾ ਸੀਟ ਤੋਂ ਚੋਣ ਲੜ ਚੁੱਕਿਆ ਹੈ । ਤੇ ਬਦਕਿਸਮਤੀ ਨਾਲ ਉਸ ਦਾ ਪਿਛਲੇ ਦਿਨੀਂ ਕਤਲ ਕਰ ਦਿੱਤਾ ਗਿਆ ਹੈ । ਦੂਜੇ ਪਾਸੇ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਵੀ ਹੋਣ ਜਾ ਰਹੀ ਹੈ । ਪਿਛਲੇ ਦਿਨਾਂ ਤੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਲਗਾਤਾਰ ਇਹ ਕਹਿੰਦੇ ਸੁਣੇ ਜਾ ਸਕਦੇ ਹਨ ਕੇ ਅਸੀਂ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਲੋਕ ਸਭਾ ਚੋਣ ਲੜਾਉਣਾ ਚਾਹੁੰਦੇ ਹਾਂ ।
ਇਸ ਤੋਂ ਪਹਿਲਾਂ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਇਥੇ ਚੰਡੀਗੜ੍ਹ ਵਿਖੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਕਾਂਗਰਸ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਸੰਗਰੂਰ ਲੋਕ ਸਭਾ ਸੀਟ ਤੋਂ ਜ਼ਿਮਨੀ ਚੋਣ ਲੜਾਉਣਾ ਚਾਹੁੰਦੀ ਹੈ।
ਇਸ ਦੇ ਲਈ ਉਨ੍ਹਾਂ ਨੇ ਸਾਰੀਆਂ ਪਾਰਟੀਆਂ ਨੂੰ ਸਮਰਥਨ ਦੇਣ ਦੀ ਅਪੀਲ ਕੀਤੀ ਹੈ। ਕਾਂਗਰਸ ਚਾਹੁੰਦੀ ਹੈ ਕਿ ਮੂਸੇਵਾਲਾ ਦੇ ਪਿਤਾ ਨਿਰਵਿਰੋਧ ਜਿੱਤਣ।ਉਨ੍ਹਾਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਸੀ ਕਿ ਉਹ ਮੂਸੇਵਾਲਾ ਦੇ ਪਿਤਾ ਨੂੰ ਸਾਂਝਾ ਉਮੀਦਵਾਰ ਬਣਾਉਣ। ਉੱਘੇ ਅਰਥ ਸ਼ਾਸਤਰੀ ਸਰਦਾਰਾ ਸਿੰਘ ਜੌਹਲ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਸੰਗਰੂਰ ਲੋਕ ਸਭਾ ਸੀਟ ਤੋਂ ਬਿਨਾਂ ਮੁਕਾਬਲਾ ਚੁਣੇ ਜਾਣ ਦਾ ਸੁਝਾਅ ਦਿੱਤਾ ਸੀ
PUNJAB




INDIA








WORLD










