ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਅਤੇ ਉਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੀਟਿੰਗ ਕੀਤੀ ਹੈ ।

ਅੱਜ ਦੀ ਮੀਟਿੰਗ ਕਿਹੜੇ ਮੁੱਦਿਆਂ ਤੇ ਹੋਈ ਇਹ ਵੇਰਵੇ ਅਜੇ ਤੱਕ ਬਾਹਰ ਨਹੀਂ ਆਏ । ਪਰ ਘੱਲੂਘਾਰਾ ਦਿਵਸ ਦੇ ਮੱਦੇਨਜ਼ਰ ਵੀ ਇਹ ਮੀਟਿੰਗ ਹੋ ਸਕਦੀ ਹੈ ਦੂਜਾ ਜਿਹੜਾ ਪਿਛਲੇ ਦਿਨੀਂ ਮੁੱਖ ਮੰਤਰੀ ਵੱਲੋਂ 424 ਲੋਕਾਂ ਦੀ ਸੁਰੱਖਿਆ ਵਾਪਸ ਲੈ ਲਈ ਸੀ ਜਿੰਨਾ ਵਿੱਚ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀ ਵੀ ਸੁਰੱਖਿਆ ਵਾਪਸ ਲੈ ਲਈ ਸੀ ।ਜਿਸ ਤੋਂ ਬਾਅਦ ਸਰਕਾਰ ਨੂੰ ਲਗਾਤਾਰ ਪੰਥਕ ਧਿਰਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਸੀ । ਮੁੱਖ ਮੰਤਰੀ ਦੀ ਸੁਰੱਖਿਆ ਨੂੰ ਲੈ ਕੇ ਜਥੇਦਾਰ ਨਾਲ ਚਰਚਾ ਹੋਈ ਹੈ । ਕੇਂਦਰ ਵੱਲੋਂ ਵੀ ਜਥੇਦਾਰ ਨੂੰ ਜ਼ੈੱਡ ਸਕਿਓਰਟੀ ਦੇ ਦਿੱਤੀ ਗਈ ਹੈ। ਦੂਜੇ ਪਾਸੇ ਸਾਕਾ ਨੀਲਾ ਤਾਰਾ ਦੀ ਬਰਸੀ ਮੌਕੇ ਅੱਜ ਦਲ ਖਾਲਸਾ ਵੱਲੋਂ ਆਜ਼ਾਦੀ ਮਾਰਚ ਦਾ ਐਲਾਨ ਵੀ ਕੀਤਾ ਗਿਆ ਸੀ, ਜਿਸ ਦੇ ਮੱਦੇਨਜ਼ਰ ਪੁਲਿਸ ਚੌਕਸ ਨਜ਼ਰ ਆਈ।6 ਜੂਨ ਨੂੰ ਆਪ੍ਰੇਸ਼ਨ ਬਲੂ ਸਟਾਰ ਦੀ ਬਰਸੀ ਤੋਂ ਪਹਿਲਾਂ ਅੰਮ੍ਰਿਤਸਰ ਸ਼ਹਿਰ ਵਿੱਚ ਫਲੈਗ ਮਾਰਚ ਕੱਢਿਆ।
PUNJAB




INDIA








WORLD










