ਪੰਜਾਬੀ ਦੇ ਪ੍ਰਸਿੱਧ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦਾ ਪਿਛਲੇ ਦਿਨੀਂ ਦਿਨ ਦਿਹਾੜੇ ਗੈਂਗਸਟਰਾਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ ਤੇ ਪੂਰੇ ਪੰਜਾਬ ਵਿੱਚ ਅਤੇ ਬਾਹਰ ਰਹਿੰਦੇ ਲੋਕਾਂ ਵਿੱਚ ਸੋਗ ਦੀ ਲਹਿਰ ਫੈਲ ਗਈ । ਕੋਈ ਸਿਆਸੀ ਹੋਵੇ ਕੋਈ ਧਾਰਮਿਕ ਹੋਵੇ ਭਾਵੇਂ ਹਾਲੀਵੁੱਡ ਬਾਲੀਵੁੱਡ ਹੋਵੇ ਸੱਭ ਨੇ ਮੂਸੇਵਾਲਾ ਦੀ ਮੌਤ ਦਾ ਸੋਗ ਮਨਾਇਆ । ਸਿੱਧੂ ਮੂਸੇਵਾਲਾ ਜਿਥੇ ਬੇਬਾਕ ਕਲਕਾਰ ਸੀ ਤੇ ਉਥੇ ਹੀ ਉਹ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦਾ ਵੀ ਕੱਟੜ ਫੈਨ ਸੀ ਤੇ ਆਪਣੇ ਗਾਣਿਆਂ ਵਿੱਚ ਜ਼ਿਕਰ ਕਰਦਾ ਰਹਿੰਦਾ ਸੀ ਜਿਸ ਦਾ ਜ਼ਿਕਰ ਕਿਸੇ ਮੀਡੀਏ ਵਾਲੇ ਨੇ ਨਹੀਂ ਕੀਤਾ । ਕੁੱਝ ਵੀ ਹੋਵੇ ਮੂਸੇ ਵਾਲਾ ਨੇ ਆਪਣੀ ਪੱਗ ਅਤੇ ਕੇਸਾਂ ਨੂੰ ਬਰਕਰਾਰ ਰੱਖਿਆ ਤੇ ਦੇਸ਼ਾਂ ਵਿਦੇਸ਼ਾਂ ਵਿੱਚ ਸ਼ਾਨ ਵਧਾਈ । ਸਿੱਧੂ ਮੂਸੇਵਾਲਾ ਕਾਂਗਰਸ ਪਾਰਟੀ ਵੱਲੋਂ ਵਿਧਾਨ ਸਭਾ ਚੋਣ ਵੀ ਲੜੀ ਚੁੱਕਾ ਹੈ । ਸਿੱਧੂ ਮੂਸੇਵਾਲਾ ਦਾ ਅਫਸੋਸ ਕਰਨ ਲਈ ਕਾਂਗਰਸ ਦੇ ਆਗੂ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਕੱਲ ਵਿਸ਼ੇਸ਼ ਤੌਰ ਪਿੰਡ ਮੂਸੇ ਵਾਲਾ ਪਹੁੰਚ ਰਹੇ ਹਨ । ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਟਵੀਟ ਕਰਕੇ ਵੀ ਦੁੱਖ ਸਾਂਝਾ ਕੀਤਾ ਸੀ।
ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਭਲਕੇ ਯਾਨੀ ਕਿ ਮੰਗਲਵਾਰ ਨੂੰ ਪੰਜਾਬ ਆਉਣਗੇ । ਜਿੱਥੇ ਉਹ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ ਅਤੇ ਦੁੱਖ ਸਾਂਝਾ ਕਰਨਗੇ । ਇਹ ਮੁਲਾਕਾਤ ਭਲਕੇ ਦੁਪਹਿਰ 12 ਵਜੇ ਦੇ ਕਰੀਬ ਹੋ ਸਕਦੀ ਹੈ।ਜ਼ਿਕਰਯੋਗ ਹੈ ਕਿ ਸੋਮਵਾਰ ਨੂੰ ਰਾਜਸਥਾਨ ਕਾਂਗਰਸ ਦੇ ਆਗੂ ਸਚਿਨ ਪਾਇਲਟ ਅਤੇ ਹਰਿਆਣਾ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਡਾ: ਅਸ਼ੋਕ ਤੰਵਰ ਆਪਣੇ ਪਰਿਵਾਰ ਸਮੇਤ ਮੂਸੇਵਾਲਾ ਦੀ ਰਿਹਾਇਸ਼ ‘ਤੇ ਪਹੁੰਚੇ ਅਤੇ ਦੁਖੀ ਪਰਿਵਾਰ ਨੂੰ ਦਿਲਾਸਾ ਦਿੱਤਾ ।
ਦੱਸ ਦੇਈਏ ਕਿ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ 29 ਮਈ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿਚ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸੂਬਾ ਸਰਕਾਰ ਵੱਲੋਂ ਮੂਸੇਵਾਲਾ ਦੀ ਸੁਰੱਖਿਆ ਚ ਕਟੌਤੀ ਕਰਨ ਤੋਂ ਬਾਅਦ ਇਹ ਘਟਨਾ ਵਾਪਰੀ । ਇਸ ਹਮਲੇ ਵਿੱਚ ਮੂਸੇਵਾਲਾ ਦੇ ਦੋ ਦੋਸਤ ਵੀ ਜ਼ਖ਼ਮੀ ਹੋਏ ਹਨ, ਜੋ ਮੂਸੇਵਾਲਾ ਨਾਲ ਥਾਰ ਵਿੱਚ ਸਵਾਰ ਹੋ ਕੇ ਕਿਸੇ ਰਿਸ਼ਤੇਦਾਰ ਦੇ ਘਰ ਜਾ ਰਹੇ ਸਨ ।
PUNJAB




INDIA








WORLD










