ਪੰਜਾਬ ਪੁਲਿਸ ਵੱਲੋਂ ਲਗਾਤਾਰ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਫੜਨ ਲਈ ਚਾਰਾਜੋਈ ਕੀਤੀ ਜਾ ਰਹੀ ਹੈ । ਜਿਥੇ ਪੁਲਿਸ ਨੇ ਅੱਜ 8 ਸੂਟਰਾ ਦੀ ਪਹਿਚਾਣ ਕੀਤੀ ਹੈ ਤੇ ਉਨ੍ਹਾਂ ਦੀਆਂ ਫੋਟੋ ਵੀ ਮੀਡੀਆ ਵਿੱਚ ਆ ਚੁੱਕੀਆਂ ਹਨ । ਪੁਲਿਸ ਨੇ ਅੱਜ ਸਨਦੀਪ ਕੇਕੜਾ ਨਾ ਦਾ ਵਿਅਕਤੀ ਵੀ ਗ੍ਰਿਫਤਾਰ ਕੀਤਾ ਹੈ । ਇਹ ਉਹ ਵਿਅਕਤੀ ਹੈ ਜਿਸ ਨੇ ਸਿੱਧੂ ਮੂਸੇਵਾਲਾ ਦੇ ਘਰੋ ਨਿਕਲਣ ਸਮੇਂ ਰੇਕੀ ਕੀਤੀ ਸੀ । ਕੇਕੜੇ ਦੀ ਗ੍ਰਿਫਤਾਰੀ ਤੋਂ ਬਾਅਦ ਮਾਨਸਾ ਪੁਲਿਸ ਨੂੰ ਬਾਹਰੋਂ ਧਮਕੀਆਂ ਆਇਆ ਹਨ । ਜਿਸ ਤੋਂ ਪੁਲਿਸ ਅਧਿਕਾਰੀਆਂ ਦੀ ਸੁਰੱਖਿਆ ਵਧਾ ਦਿੱਤੀ ਹੈ ਤੇ ਥਾਣੇ ਦੇ ਗੇਟ ਬੰਦ ਕਰ ਦਿੱਤੇ ਹੈ ਤੇ ਆਮ ਲੋਕਾਂ ਦੀ ਐਂਟਰੀ ਬੰਦ ਕਰ ਦਿੱਤੀ ਹੈ । ਸੂਤਰਾਂ ਮੁਤਾਬਕ ਇਸ ਮਾਮਲੇ ਦੇ ਦੋ ਪਹਿਲੂ ਹਨ। ਇੱਕ, ਭੀਖੀ ਦੇ ਇਕ ਗੈਂਗਸਟਰ ਤੋਂ ਕਤਲ ਦੇ ਇੱਕ ਮਾਮਲੇ ਵਿੱਚ ਪੁੱਛਗਿੱਛ ਕੀਤੀ ਗਈ ਸੀ, ਜਿਸ ਕਾਰਨ ਗੈਂਗਸਟਰ ਵੱਲੋਂ ਅਧਿਕਾਰੀਆਂ ਨੂੰ ‘ਦੇਖ ਲੈਣ’ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਦੂਸਰਾ ਸਿੱਧੂ ਮੂਸੇਵਾਲਾ ਨਾਲ ਸਬੰਧਤ ਲੋਕਾਂ ਵੱਲੋਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ, ਜਿਸ ਕਾਰਨ ਅਧਿਕਾਰੀਆਂ ਦੀ ਸੁਰੱਖਿਆ ਵਧਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਗੈਂਗਸਟਰਾਂ ਨੇ ਮਾਨਸਾ ਪੁਲਿਸ ਦੇ ਐੱਸਐੱਚਓ ਨੂੰ ਕਿਹਾ ਕਿ ਛਾਪੇਮਾਰੀ ਤੁਰੰਤ ਬੰਦ ਕਰੋ ਨਹੀਂ ਤਾਂ ਨਤੀਜਾ ਬੁਰਾ ਹੋਵੇਗਾ। ਇਹ ਧਮਕੀ ਭਰੀਆਂ ਕਾਲ ਕੈਨੇਡਾ ਸਣੇ ਦੂਜੇ ਵਿਦੇਸ਼ੀ ਦੇਸ਼ਾਂ ਤੋਂ ਕੀਤੀਆਂ ਜਾ ਰਹੀਆਂ ਹਨ।
ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੇ ਕਤਲ ਦੀ ਜਾਂਚ ਵਿੱਚ ਲੱਗੀ ਮਾਨਸਾ ਪੁਲਿਸ ਨੂੰ ਧਮਕੀ ਮਿਲੀ ਹੈ ਕਿ ਉਹ ਕੇਸ ਦੀ ਜਾਂਚ-ਪੜਤਾਲ ਛੱਡ ਦੇਵੇ ਅਤੇ ਜ਼ਿਆਦਾ ਭੱਜ-ਨੱਠ ਨਾ ਕਰੇ। ਅਜਿਹਾ ਨਾ ਕਰਨ ‘ਤੇ ਅੰਜਾਮ ਭੁਗਤਣ ਲਈ ਕਿਹਾ ਗਿਆ ਹੈ। ਇਹ ਧਮਕੀ ਮਾਨਸਾ ਪੁਲਿਸ ਦੇ ਐਸਐਚਓ ਨੂੰ ਫੋਨ ਰਾਹੀਂ ਵਿਦੇਸ਼ ਤੋਂ ਆਈ ਫੋਨ ਕਾਲ ਰਾਹੀਂ ਦਿੱਤੀ ਗਈ ਹੈ।ਦੱਸ ਦਈਏ ਕਿ ਮਾਨਸਾ ਪੁਲਿਸ ਵੱਲੋਂ ਲਗਾਤਾਰ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਜਾਂਚ ਜਾਰੀ ਹੈ ਅਤੇ ਕੇਸ ਨਾਲ ਜੁੜੇ ਵੱਖ-ਵੱਖ ਗੈਂਗਸਟਰਾਂ ਦਾ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਬੀਤੇ ਦਿਨ ਮਾਨਸਾ ਪੁਲਿਸ ਦੇ ਐਸਐਸਪੀ ਨੇ ਇਹ ਵੀ ਦਾਅਵਾ ਕੀਤਾ ਸੀ ਕਿ ਲਾਰੈਂਸ ਬਿਸ਼ਨੋਈ ਨੇ ਉਨ੍ਹਾਂ ਨੂੰ ਕਈ ਸੁਰਾਗ਼ ਹੱਥ ਲੱਗੇ ਹਨ ਅਤੇ ਇਸ ਸਬੰਧੀ ਵੀਡੀਓ ਵੀ ਮਿਲੀ ਹੈ।ਵਿਦੇਸ਼ੀ ਨੰਬਰਾਂ ਤੋਂ ਪੁਲਿਸ ਅਧਿਕਾਰੀਆਂ ਨੂੰ ਆਈ ਇਸ ਧਮਕੀ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਗੈਂਗਸਟਰਾਂ ਵੱਲੋਂ ਗਾਇਕਾਂ ਅਤੇ ਸਲਮਾਨ ਖਾਨ ਸਣੇ ਉਨ੍ਹਾਂ ਦੇ ਪਿਤਾ ਨੂੰ ਧਮਕੀਆਂ ਵੀ ਮਿਲੀਆਂ ਹਨ।
PUNJAB




INDIA








WORLD










