ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਜਿਥੇ ਆਮ ਲੋਕਾਂ ਵਿੱਚ ਕਤਲ ਕਰਨ ਵਾਲਿਆਂ ਦੇ ਖਿਲਾਫ ਗੁੱਸਾ ਹੈ ਉਥੇ ਹੀ ਤੇ ਉਨ੍ਹਾਂ ਕਾਤਲਾਂ ਨੂੰ ਸਜ਼ਾ ਦੇਣ ਦੀ ਮੰਗ ਸਰਕਾਰ ਤੋਂ ਕਰ ਰਹੇ ਹਨ। ਅੱਜ ਮਾਨਸਾ ਜ਼ਿਲ੍ਹੇ ਦੀ ਬਾਰ ਐਸੋਸੀਏਸ਼ਨ ਨੇ ਮੀਟਿੰਗ ਕਰਕੇ ਸਿੱਧੂ ਮੂਸੇਵਾਲਾ ਦੇ ਹੋਏ ਕਤਲ ਨਿੰਦਾ ਕੀਤੀ ਤੇ ਇੱਕ ਪ੍ਰਸਤਾਵ ਪੇਸ਼ ਕੀਤਾ ਹੈ । ਗਾਇਕ ਦੀ ਮੌਤ ਮਗਰੋਂ ਹਰ ਕਿਸੇ ਵੱਲੋਂ ਉਨ੍ਹਾਂ ਦੀ ਹਵੇਲੀ ਪਹੁੰਚ ਕੇ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ। ਮੰਗਲਵਾਰ ਨੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਕਿਹਾ ਹੈ ਕਿ ਮੂਸੇਵਲਾ ਦੇ ਪਰਿਵਾਰ ਤੋਂ ਕੋਈ ਵੀ ਫੀਸ ਨਹੀਂ ਲਈ ਜਾਵੇਗੀ। ਇਸ ਤੋਂ ਇਲਾਵਾ ਵਕੀਲਾਂ ਨੇ ਦੋਸ਼ੀਆਂ ਨੂੰ ਲੈ ਕੇ ਵੀ ਕੜੀ ਪ੍ਰਤੀਕਿਰਿਆ ਦਿੱਤੀ ਹੈ।

ਇਸ ਸਬੰਧੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਕਿਹਾ ਕਿ ਅਸੀਂ ਪ੍ਰਸਤਾਵ ਪੇਸ਼ ਕੀਤਾ ਹੈ ਕਿ ਕੋਈ ਵੀ ਵਕੀਲ ਇਸ ਮਾਮਲੇ ਵਿੱਚ ਦੋਸ਼ੀਆਂ ਦੀ ਪੈਰਵਾਈ ਨਹੀਂ ਕਰੇਗਾ। ਵਕੀਲਾਂ ਦਾ ਇੱਕ ਪੈਨਲ ਸਿੱਧੂ ਦੇ ਪਰਿਵਾਰ ਦੀ ਮੁਫ਼ਤ ਵਿੱਚ ਕਾਨੂੰਨੀ ਮਦਦ ਕਰੇਗਾ। ਇਸ ਤੋਂ ਇਲਾਵਾ ਬਾਰ ਐਸੋਸੀਏਸ਼ਨ ਨੇ ਪੰਜਾਬ ਹਰਿਆਣਾ ਹਾਈ ਕੋਰਟ ਦੇ ਵਕੀਲਾਂ ਨੂੰ ਮੂਸੇਵਾਲਾ ਦੀ ਅੰਤਿਮ ਅਰਦਾਸ ਮੌਕੇ ਦਸਤਾਰ ਸਜਾ ਕੇ ਆਉਣ ਦੀ ਅਪੀਲ ਕੀਤੀ ਹੈ।
ਦੱਸ ਦੇਈਏ ਕਿ ਇਸ ਮਾਮਲੇ ਵਿੱਚ ਪੁਲਿਸ ਨੂੰ ਕਾਫੀ ਸਫਲਤਾ ਮਿਲੀ ਹੈ। ਮਾਨਸਾ ਪੁਲਿਸ ਨੌਜਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਾਤਲਾਂ ਦੇ ਨੇੜੇ ਪਹੁੰਚਦੀ ਜਾ ਰਹੀ ਹੈ। ਪੁਲਿਸ ਨੇ ਹੱਤਿਆ ਕਾਂਡ ਨਾਲ ਜੁੜੇ ਅੱਠ ਸ਼ਾਰਪ ਸ਼ੂਟਰਾਂ ਦੀ ਪਛਾਣ ਕਰ ਲਈ ਹੈ, ਜਿਹੜੇ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਮਹਾਰਾਸ਼ਟਰ ਦੇ ਦੱਸੇ ਜਾਂਦੇ ਹਨ ਅਤੇ ਇਨ੍ਹਾਂ ਸਾਰਿਆਂ ਦਾ ਸਬੰਧ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਹੈ।
PUNJAB




INDIA








WORLD










