ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਸਿਆਸੀ ਲੀਡਰ ਲਗਾਤਾਰ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਆ ਰਹੇ ਹਨ। ਅੱਜ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਵਿਸ਼ੇਸ਼ ਤੌਰ ਤੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾਂ ਕਰਨ ਲਈ ਪਿੰਡ ਮੂਸੇ ਘਰ ਪਹੁੰਚੇ ਹਨ । ਰਾਹੁਲ ਗਾਂਧੀ ਪਹਿਲਾਂ ਸਵੇਰੇ ਚੰਡੀਗੜ੍ਹ ਪੁੱਜੇ ਸਨ ਤੇ ਉਸ ਸਮੇ ਉਨ੍ਹਾਂ ਦੇ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਮਜੂਦਾ ਸਨ । ਰਾਹੁਲ ਗਾਂਧੀ ਦੇ ਆਉਣ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਸੀ। ਅਤੇ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਵੀ ਸਿੱਧੂ ਮੂਸੇਵਾਲਾ ਦੇ ਘਰ ਪਰਿਵਾਰ ਨਾਲ ਅਫਸੋਸ ਕਰਕੇ ਗਏ ਹਨ।
ਦੱਸ ਦੇਈਏ ਕਿ ਰਾਹੁਲ ਗਾਂਧੀ ਨੇ ਸੋਸ਼ਲ ਮੀਡੀਆ ‘ਤੇ ਵੀ ਸਿੱਧੂ ਮੂਸੇਵਾਲਾ ਦੀ ਮੌਤ ‘ਤੇ ਦੁੱਖ ਜਤਾਇਆ ਸੀ। ਉਨ੍ਹਾਂ ਲਿਖਿਆ ਸੀ ਕਿ ਹੋਣਹਾਰ ਕਾਂਗਰਸ ਨੇਤਾ ਤੇ ਪ੍ਰਤਿਭਾਸ਼ਾਲੀ ਕਲਾਕਾਰ ਸਿੱਧੂ ਮੂਸੇਵਾਲਾ ਦੇ ਕਤਲ ਨਾਲ ਬਹੁਤ ਦੁਖੀ ਹਾਂ। ਦੁਨੀਆ ਭਰ ਵਿੱਚ ਉਨ੍ਹਾਂ ਦੇ ਚਾਹੁਣ ਵਾਲਿਆਂ ਤੇ ਪ੍ਰਸ਼ੰਸਕਾਂ ਦੇ ਪ੍ਰਤੀ ਮੇਰੀ ਹਮਦਰਦੀ।
PUNJAB




INDIA








WORLD










