ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਪ੍ਰਤਾਪ ਸਿੰਘ ਬਾਜਵਾ ਅਤੇ ਸੁਖਜਿੰਦਰ ਸਿੰਘ ਰੰਧਾਵਾ ਤੇ ਹੋਰ ਵੀ ਸੀਨੀਅਰ ਕਾਂਗਰਸੀ ਆਗੂਆਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਨ ਲਈ ਮੁੱਖ ਮੰਤਰੀ ਦੀ ਰਿਹਾਇਸ਼ ਦੇ ਪਹੁੰਚੇ ਸਨ। ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਾਂਗਰਸ ਦੇ ਲੀਡਰਾਂ ਨੂੰ ਇੱਕ ਘੰਟਾ ਬੀਤ ਜਾਣ ਦੇ ਬਾਵਜੂਦ ਵੀ ਨਹੀਂ ਮਿਲੇ । ਜਿਸ ਤੋਂ ਬਾਅਦ ਕਾਂਗਰਸੀਆਂ ਨੇ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਹੀ ਧਰਨਾ ਲਾ ਦਿੱਤਾ ਹੈ ਤੇ ਰਾਜਾ ਵੜਿੰਗ ਨੇ ਦੋਸ਼ ਲਾਇਆ ਹੈ ਕਿ ਮੁੱਖ ਮੰਤਰੀ ਵੱਲੋਂ ਉਨ੍ਹਾਂ ਨੂੰ ਮਿਲਣ ਲਈ ਟਾਈਮ ਦਿੱਤਾ ਗਿਆ ਸੀ ਤੇ ਤਾਂ ਹੀ ਅਸੀਂ ਸਵੇਰੇ ਚੰਡੀਗੜ੍ਹ ਪਹੁੰਚੇ ਸੀ।
ਉਧਰ ਕਾਂਗਰਸ ਪਾਰਟੀ ਵੱਲੋਂ ਰਿਹਾਇਸ਼ ਦੇ ਬਾਹਰ ਦਿੱਤੇ ਗਏ ਧਰਨੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸ ਦੀ ਆਲੋਚਨਾ ਕਰਦਿਆਂ ਟਵੀਟ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਮੈਨੂੰ ਦੁੱਖ ਹੈ ਕਿ ਬਿਨਾਂ ਸਮਾਂ ਲਏ ਪੰਜਾਬ ਦੀ ਬਚੀ-ਖੁਚੀ ਕਾਂਗਰਸ ਅੱਜ ਰਿਸ਼ਵਤ ਦੇ ਕੇਸਾਂ ਦਾ ਸਾਹਮਣਾ ਕਰ ਰਹੇ ਆਪਣੇ ਲੀਡਰਾਂ ਦੇ ਹੱਕ ਵਿੱਚ ਮੇਰੇ ਘਰ ਧਰਨਾ ਲਾਈ ਬੈਠੇ ਹਨ।
ਮੁੱਖ ਮੰਤਰੀ ਮਾਨ ਨੇ ਕਾਂਗਰਸ ਨਿਸ਼ਾਨਾ ਸਾਧਦੇ ਹੋਏ ਕਿਹਾ ਹੈ ਕਿ ਪੰਜਾਬ ਲੁੱਟਣ ਵਾਲਿਆਂ ਦਾ ਸਾਥ ਦੇਣਾ, ਇਸ ਗੱਲ ਦਾ ਸਬੂਤ ਹੈ ਕਿ ਰਿਸ਼ਵਤ ਇਨ੍ਹਾਂ ਦੇ ਖੂਨ ਵਿੱਚ ਹੈ। ਨਾਅਰੇ ਲਾ ਰਹੇ ਸਨ ਕਿ ਸਾਡੇ ਹੱਕ ਐਥੇ ਰੱਖ, ਮਤਲਬ ਰਿਸ਼ਵਤਖੋਰੀ ਕਾਂਗਰਸ ਦਾ ਹੱਕ ਹੈ ? ਦਰਅਸਲ ‘ਚ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਗ੍ਰਿਫ਼ਤਾਰੀ ਤੇ ਸੰਗਤ ਸਿੰਘ ਗਿਲਜੀਆਂ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਕੇਸ ਦਾ ਕਾਂਗਰਸ ਵਿਰੋਧ ਕਰ ਰਹੀ ਹੈ।ਰਾਜਾ ਵੜਿੰਗ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਵੱਲੋਂ ਮੀਟਿੰਗ ਲਈ ਸਮਾਂ ਦਿੱਤਾ ਗਿਆ ਸੀ ਪਰ ਉਸ ਦੇ ਬਾਵਜੂਦ ਇਕ ਘੰਟੇ ਦਾ ਸਮਾਂ ਬੀਤਣ ਤੋਂ ਬਾਅਦ ਵੀ ਉਨ੍ਹਾਂ ਦੀ ਮੁਲਾਕਾਤ ਮੁੱਖ ਮੰਤਰੀ ਭਗਵੰਤ ਸਿੰਘ ਨਾਲ ਨਹੀਂ ਹੋ ਸਕੀ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਅਸੀਂ ਸ਼ਾਂਤੀ ਨਾਲ ਬੈਠ ਕੇ ਮੁੱਖ ਮੰਤਰੀ ਨਾਲ ਮਿਲਣ ਦੀ ਉਡੀਕ ਕਰਾਂਗੇ ਪਰ ਕਾਂਗਰਸੀ ਆਪਣਾ ਸਬਰ ਖੋ ਬੈਠੇ ਤੇ ਪੁਲਿਸ ਪਾਰਟੀ ਨਾਲ ਉਨ੍ਹਾਂ ਦਾ ਵਿਵਾਦ ਹੋ ਗਿਆ।
PUNJAB




INDIA








WORLD










