
ਸਿੱਧੂ ਮੂਸੇਵਾਲਾ ਕਤਲ ਕੇਸ ’ਚ ਦਿੱਲੀ ਦੀ ਅਦਾਲਤ ਨੇ ਪੰਜਾਬ ਪੁਲਿਸ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਰਸਮੀ ਤੌਰ ’ਤੇ ਗ੍ਰਿਫ਼ਤਾਰ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਜਿਸ ਦੇ ਤੁਰਤ ਬਾਅਦ ਪੰਜਾਬ ਪੁਲਿਸ ਨੇ ਬਿਸ਼ਨੋਈ ਨੂੰ ਹਿਰਾਸਤ ਵਿਚ ਲੈ ਲਿਆ ਹੈ। ਹਾਲਾਂਕਿ ਅਦਾਲਤ ਨੇ ਬਿਸ਼ਨੋਈ ਨੂੰ ਰਿਮਾਂਡ ਉਤੇ ਪੰਜਾਬ ਲਿਉਣ ਬਾਰੇ ਫੈਸਲਾ ਰਾਖਵਾਂ ਰੱਖਿਆ ਹੈ।
ਉਧਰ, ਪੰਜਾਬ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਉਸ ਕੋਲ ਬਿਸ਼ਨੋਈ ਦੀ ਸੁਰੱਖਿਅਤ ਦੇ ਮਜ਼ਬੂਤ ਪ੍ਰਬੰਧ ਹਨ।
ਪੰਜਾਬ ਪੁਲਿਸ ਦੇ ਵਕੀਲ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਜੇਕਰ ਅਦਾਲਤ ਵੱਲੋਂ ਲਾਰੈਂਸ ਬਿਸ਼ਨੋਈ ਦਾ ਰਿਮਾਂਡ ਦੇ ਦਿੱਤਾ ਜਾਂਦਾ ਹੈ ਤਾਂ ਸੁਰੱਖਿਆ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਪੁਲਿਸ ਦੀ ਹੋਵੇਗੀ, ਜਿਸ ਵਿੱਚ ਪੰਜਾਬ ਪੁਲਿਸ ਦੇ 50 ਦੇ ਕਰੀਬ ਪੁਲਿਸ ਮੁਲਾਜ਼ਮ, ਦੋ ਬੁਲੇਟ ਪਰੂਫ ਗੱਡੀਆਂ, 12 ਗੱਡੀਆਂ ਰਸਤੇ ਵਿੱਚ ਚੱਲਣਗੀਆਂ ਜੋ ਰਸਤਾ ਸਾਫ਼ ਕਰਨਗੀਆਂ। ਸਾਰੇ ਰਸਤਿਆਂ ਦੀ ਵੀਡੀਓਗ੍ਰਾਫੀ ਕੀਤੀ ਜਾਵੇਗੀ। ਸੁਪਰੀਮ ਕੋਰਟ ਦੇ ਸਾਰੇ ਹੁਕਮਾਂ ਦੀ ਪਾਲਣਾ ਕੀਤੀ ਜਾਵੇਗੀ।
ਹੱਤਿਆ ਕਾਂਡ ‘ਚ ਪੰਜਾਬ ਦੇ ਐਡਵੋਕੇਟ ਜਨਰਲ ਨੇ ਦਿੱਲੀ ਦੀ ਅਦਾਲਤ ‘ਚ ਅਰਜ਼ੀ ਦੇ ਕੇ ਪੁੱਛ-ਪੜਤਾਲ ਲਈ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਟਰਾਂਜ਼ਿਟ ਰਿਮਾਂਡ ਮੰਗਿਆ ਸੀ। ਬਿਸ਼ਨੋਈ ਦੇ ਵਕੀਲ ਨੇ ਪੰਜਾਬ ਪੁਲਿਸ ਦੀ ਮੰਗ ਦਾ ਵਿਰੋਧ ਕੀਤਾ ਗਿਆ ਅਤੇ ਉਸ ਦਾ ਝੂਠਾ ਪੁਲਿਸ ਮੁਕਾਬਲਾ ਹੋਣ ਦਾ ਖਦਸ਼ਾ ਪ੍ਰਗਟਾਇਆ।
ਪੰਜਾਬ ਪੁਲਿਸ ਨੇ ਅਜਿਹੇ ਕਿਸੇ ਖਦਸ਼ੇ ਨੂੰ ਰੱਦ ਕਰਦਿਆ ਕਿਹਾ ਕਿ ਉਸ ਕੋਲ ਬਿਸ਼ਨੋਈ ਦੀ ਸੁਰੱਖਿਅਤ ਦੇ ਮਜ਼ਬੂਤ ਪ੍ਰਬੰਧ ਹਨ। ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਬਾਅਦ ਅਦਾਲਤ ਵਲੋਂ ਫੈਸਲਾ ਰਾਖਵਾਂ ਰੱਖ ਲਿਆ ਸੀ।
PUNJAB




INDIA








WORLD










