ਬੀਤੇ ਦਿਨ ਬਹੁਤ ਮਸ਼ਹੂਰ ਆਈ ਪੀ ਐਸ ਅਫਸਰ ਰਹੀ ਕਿਰਨ ਬੇਦੀ ਨੇ ਚਨੇਈ ਵਿੱਚ ਇੱਕ ਕਿਤਾਬ ਰਿਲੀਜ਼ ਸਮਾਰੋਹ ਦੌਰਾਨ ਸਿੱਖਾਂ ਦਾ ਮਜ਼ਾਕ ਉਡਾਇਆ ਸੀ । ਜਿਸ ਤੋਂ ਬਾਅਦ ਕਿਰਨ ਬੇਦੀ ਦੀ ਮਜ਼ਕ ਉਡਾਉਣ ਵਾਲੀ ਵੀਡੀਓ ਵਾਇਰਲ ਹੋਈ ਸੀ । ਜਿਸ ਦਾ ਸਿੱਖ ਭਾਈਚਾਰੇ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਸਿੱਖ ਭਾਈਚਾਰੇ ਵੱਲੋਂ ਕਿਰਨ ਬੇਦੀ ਨੂੰ ਤੁਰੰਤ ਸਿੱਖ ਕੌਮ ਤੋਂ ਮੁਆਫ਼ੀ ਮੰਗਣ ਲਈ ਚਿਤਾਵਨੀ ਦਿੱਤੀ ਸੀ ।
ਕਿਰਨ ਬੇਦੀ ਨੇ ਇਹ ਮਜ਼ਾਕ ਇੱਕ ਕਾਨਫਰੰਸ ਵਿੱਚ ਕੀਤਾ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਸਿੱਖਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਇੰਨਾ ਹੀ ਨਹੀਂ ਲੋਕ ਸ਼ਰੇਆਮ ਉਨ੍ਹਾਂ ਨੂੰ ਅਪਸ਼ਬਦ ਬੋਲ ਰਹੇ ਹਨ। ਵਿਰੋਧ ਤੋਂ ਬਾਅਦ ਕਿਰਨ ਬੇਦੀ ਨੇ ਹੁਣ ਟਵਿੱਟਰ ‘ਤੇ ਆਪਣੇ ਵਿਵਹਾਰ ਲਈ ਮੁਆਫੀ ਮੰਗ ਲਈ ਹੈ।
ਕਿਰਨ ਬੇਦੀ ਦੀ ਵੀਡੀਓ ਚੇਨਈ ਦੀ ਹੈ ਤੇ 13 ਜੂਨ ਦੀ ਦੱਸੀ ਜਾ ਰਹੀ ਹੈ। ਉਹ ‘ਨਿਰਭਿਕ ਪ੍ਰਸ਼ਾਸਨ’ ਕਿਤਾਬ ਦੇ ਲਾਂਚ ਪ੍ਰੋਗਰਾਮ ‘ਚ ਪਹੁੰਚੀ ਸੀ। ਇਸ ਦੌਰਾਨ ਕਿਰਨ ਬੇਦੀ ਨੇ ਮਜ਼ਾਕ ਵਿੱਚ ਕਿਹਾ, ‘ਹੁਣ ਵਜੇ ਹਨ ਪੂਰੇ 20 ਮਿੰਟ ਘੱਟ 12, ਇੱਥੇ ਕੋਈ ਸਰਦਾਰ ਜੀ ਨਹੀਂ ਹੈ।’ ਮੰਗਲਵਾਰ ਨੂੰ ਉਸ ਦਾ ਵੀਡੀਓ ਪੂਰੇ ਭਾਰਤ ਵਿੱਚ ਵਾਇਰਲ ਹੋ ਗਿਆ। ਇਸ ਤੋਂ ਬਾਅਦ ਸਿੱਖਾਂ ਨੇ ਉਸ ਦੇ ਵਿਵਹਾਰ ‘ਤੇ ਇਤਰਾਜ਼ ਕਰਨਾ ਸ਼ੁਰੂ ਕਰ ਦਿੱਤਾ। ਲੋਕਾਂ ਦੇ ਰੋਸ ਨੂੰ ਦੇਖਦੇ ਹੋਏ ਕਿਰਨ ਬੇਦੀ ਨੇ ਜਨਤਕ ਤੌਰ ‘ਤੇ ਪੋਸਟ ਪਾ ਕੇ ਸਾਰਿਆਂ ਤੋਂ ਮੁਆਫੀ ਮੰਗ ਲਈ ਹੈ।
ਆਪਣੇ ਟਵਿੱਟਰ ਅਕਾਊਂਟ ‘ਤੇ ਇੱਕ ਪੋਸਟ ‘ਚ ਕਿਰਨ ਬੇਦੀ ਨੇ ਕਿਹਾ ਕਿ ਉਹ ਆਪਣੇ ਭਾਈਚਾਰੇ ਲਈ ਸਭ ਤੋਂ ਵੱਧ ਸਨਮਾਨ ਰੱਖਦੀ ਹੈ। ਉਹ ਗੁਰੂ ਨਾਨਕ ਦੇਵ ਜੀ ਦੀ ਭਗਤ ਹੈ। ਉਸ ਨੇ ਪ੍ਰੋਗਰਾਮ ਦੌਰਾਨ ਸਰੋਤਿਆਂ ਦੇ ਸਾਹਮਣੇ ਜੋ ਕਿਹਾ ਆਪਣੀ ਕੀਮਤ ‘ਤੇ ਹੀ ਕਿਹਾ (ਕਿਉਂਕਿ ਮੈਂ ਵੀ ਇੱਥੇ ਹਾਂ) ਨੂੰ ਗਲਤ ਨਹੀਂ ਸਮਝਣਾ ਚਾਹੀਦਾ। ਉਹ ਇਸ ਲਈ ਮੁਆਫੀ ਮੰਗਦੀ ਹੈ। ਇਹ ਆਖਰੀ ਵਾਰ ਹੈ ਜਦੋਂ ਉਸ ਨੇ ਕਿਸੇ ਨੂੰ ਚੋਟ ਪਹੁੰਚਾਈ ਹੈ। ਉਹ ਸੇਵਾ ਤੇ ਦਿਆਲਤਾ ਵਿੱਚ ਵਿਸ਼ਵਾਸ ਰੱਖਦੀ ਹੈ।
ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਨੇ ਕੀਤਾ ਸਖ਼ਤ ਰੋਸ
ਸਿੱਖਾਂ ਖ਼ਿਲਾਫ਼ ਭਾਜਪਾ ਆਗੂ ਦੀਆਂ ਟਿੱਪਣੀਆਂ ਦੀ ਨਿੰਦਾ ਕਰਦਿਆਂ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਪ੍ਰਭਾਰੀ ਜਰਨੈਲ ਸਿੰਘ (Jarnail Singh) ਨੇ ਆਪਣੇ ਟਵਿੱਟਰ ’ਤੇ ਲਿਖਿਆ, ‘ ਜਦੋਂ ਮੁਗਲ ਭਾਰਤ ਨੂੰ ਲੁੱਟ ਰਹੇ ਸਨ ਅਤੇ ਔਰਤਾਂ ਨੂੰ ਚੁੱਕ ਕੇ ਲੈ ਜਾਂਦੇ ਸਨ ਤਾਂ ਸਿੱਖ ਉਨ੍ਹਾਂ ਨਾਲ ਲੜਨ ਅਤੇ ਸਾਡੀਆਂ ਭੈਣਾ , ਬੇਟੀਆਂ ਦੀ ਰੱਖਿਆ ਲਈ 12 ਵਜੇ ਮੁਗਲਾਂ ’ਤੇ ਹਮਲੇ ਕਰਦੇ ਸਨ। ਇਹ ਹੈ 12 ਵਜੇ ਦਾ ਇਤਿਹਾਸ। ਸ਼ਰਮ ਆਉਂਦੀ ਹੈ ਭਾਜਪਾ ਦੀ ਘਟੀਆ ਮਾਨਸਿਕਤਾ ਵਾਲੇ ਆਗੂਆਂ ’ਤੇ ਜਿਹੜੇ ਸਿੱਖਾਂ ਨੂੰ ਇੱਜਤ ਦੇਣ ਦੀ ਥਾਂ ਉਨ੍ਹਾਂ ਦਾ ਮਜ਼ਾਕ ਉਡਾਉਂਦੇ ਹਨ।’’
‘ਆਪ’ ਦੇ ਪ੍ਰਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ, ‘‘ਭਾਜਪਾ ਆਗੂ ਕਿਰਨ ਬੇਦੀ ਵੱਲੋਂ ਸਿੱਖਾਂ ਖ਼ਿਲਾਫ਼ ਦਿੱਤਾ ਬਿਆਨ ਬਹੁਤ ਹੀ ਮੰਦਭਾਗਾ ਹੈ। ਜਾਂ ਤਾਂ ਕਿਰਨ ਬੇਦੀ ਨੂੰ ਇਤਿਹਾਸ ਦੀ ਜਾਣਕਾਰੀ ਨਹੀਂ, ਜੇ ਜਾਣਕਾਰੀ ਨਹੀਂ ਹੈ ਤਾਂ ਉਨ੍ਹਾਂ ਦੀ ਵਿਦਵਤਾ ’ਤੇ ਤਰਸ ਆਉਂਦਾ ਹੈ, ਪਰ ਜੇ ਕਿਰਨ ਬੇਦੀ ਨੇ ਜਾਣਬੁੱਝ ਕੇ ਸਿੱਖ ਕੌਮ ਦਾ ਮਜ਼ਾਕ ਉਡਾਉਣੀ ਦੀ ਕੋਸ਼ਿਸ਼ ਕੀਤੀ ਹੈ ਤਾਂ ਇਹ ਕਿਰਨ ਬੇਦੀ ਲਈ ਸ਼ਰਮਨਾਕ ਗੱਲ ਹੈ।’’
ਇਸ ਦੇ ਨਾਲ ਹੀ ਕਿਰਨ ਬੇਦੀ ਨੇ ਕੁਝ ਹੋਰ ਪੋਸਟ ਵੀ ਪਾਏ ਹਨ। ਇਸ ਵਿੱਚ ਉਸ ਨੇ ਲੋਕਾਂ ਵੱਲੋਂ ਉਸ ਨੂੰ ਭੇਜੇ ਧਮਕੀ ਭਰੇ ਤੇ ਅਪਮਾਨਜਨਕ ਸੰਦੇਸ਼ਾਂ ਦਾ ਜ਼ਿਕਰ ਕੀਤਾ ਹੈ। ਉਸ ਨੇ ਕੁਝ ਮੈਸੇਜ ਵੀ ਜਨਤਕ ਕੀਤੇ ਹਨ, ਜਿਸ ਵਿਚ ਉਸ ਨੂੰ ਧਮਕੀਆਂ ਵੀ ਮਿਲ ਰਹੀਆਂ ਹਨ ਤੇ ਉਸ ਲਈ ਅਪਮਾਨਜਨਕ ਸ਼ਬਦ ਵੀ ਕਹੇ ਗਏ ਹਨ। ਉਸ ਦਾ ਕਹਿਣਾ ਹੈ ਕਿ ਉਸ ਨੂੰ ਆਪਣੀ ਗਲਤੀ ਦਾ ਅਹਿਸਾਸ ਹੋ ਗਿਆ ਹੈ ਤੇ ਉਸ ਨੇ ਇਸ ਲਈ ਜਨਤਕ ਤੌਰ ‘ਤੇ ਮੁਆਫੀ ਮੰਗ ਲਈ ਹੈ ਪਰ ਇਸ ਦੇ ਬਾਵਜੂਦ ਉਸ ਨੂੰ ਧਮਕੀ ਭਰੇ ਸੰਦੇਸ਼ ਮਿਲ ਰਹੇ ਹਨ।
PUNJAB




INDIA








WORLD










