ਚੰਡੀਗੜ੍ਹ : ਪੰਜਾਬ ਵਿਚ ਲਗਾਤਾਰ ਕੋਰੋਨਾ ਵੈਕਸੀਨ ਦੀਆਂ ਵੱਧ ਰਹੀਆਂ ਕੀਮਤਾਂ ਨੂੰ ਲੈਕੇ ਪੇਸ਼ ਆ ਰਹੀਆਂ ਸਮਸਿਆਵਾਂ ਖਿਲਾਫ ਸ਼੍ਰੋਮਣੀ ਅਕਾਲੀ ਦਲ ਵੱਲੋਂ ਹੱਲਾ ਬੋਲਿਆ ਗਿਆ ਹੈ , ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਵਰਕਰਾਂ ਨਾਲ ਮਿਲ ਕੇ ਬਲਬੀਰ ਸਿੱਧੂ ਦੀ ਕੋਠੀ ਦਾ ਘਿਰਾਓ ਕੀਤਾ ਗਿਆ ਅਤੇ ਸਿਹਤ ਮੰਤਰੀ ਖਿਲਾਫ ਧਰਨਾ ਦਿੱਤਾ ਜਾ ਰਿਹਾ ਹੈ।
ਭਾਵੇਂ ਕੈਪਟਨ ਸਰਕਾਰ ਨੇ ਪ੍ਰਾਈਵੇਟ ਹਸਪਤਾਲਾਂ ਤੋਂ ਵੈਕਸੀਨ ਵਾਪਸ ਲੈ ਲਈ ਹੈ ਪਰ ਵਿਰੋਧੀ ਧਿਰਾਂ ਸਰਕਾਰ ਨੂੰ ਘੇਰ ਰਹੀਆਂ ਹਨ। ਇਸ ਤੋਂ ਪਹਿਲਾਂ ਵੀ ਅੱਜ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਮੁਹਾਲੀ ਰਹਾਇਸ਼ ਦੇ ਬਾਹਰ ਪ੍ਰਦਰਸ਼ਨ ਕੀਤਾ ਸੀ । ਮੁਹਾਲੀ ਫੇਜ਼ 7 ਦੀ ਮਾਰਕਿਟ ਵਿੱਚ ਇਕੱਠੇ ਹੋਏ ਪਾਰਟੀ ਵਰਕਰਾਂ ਨੇ ਨਾਅਰੇਬਾਜ਼ੀ ਕਰਦੇ ਹੋਏ ਸਿਹਤ ਮੰਤਰੀ ਦੇ ਘਰ ਵੱਲ ਕੂਚ ਕੀਤਾ। ਪਾਰਟੀ ਵਰਕਰਾਂ ਨੇ ਪਹਿਲਾ ਬੈਰੀਕੇਡ ਤਾਂ ਤੋੜ ਦਿੱਤਾ ਪਰ ਮੰਤਰੀ ਦੇ ਘਰ ਬਾਹਰ ਭਾਰੀ ਪੁਲਿਸ ਫੋਰਸ ਹੋਣ ਕਾਰਨ ਉਹ ਅੱਗੇ ਜਾਣ ਵਿੱਚ ਅਸਫਲ ਰਹੇ। ਪਾਰਟੀ ਵਰਕਰਾਂ ਨੇ ਸਿਹਤ ਮੰਤਰੀ ਦਾ ਪੁਤਲਾ ਫੂਕਿਆ। ਇਸ ਮਗਰੋਂ ਪੁਲਿਸ ਨੇ ਵਿਧਾਇਕ ਜੈ ਕਿਸ਼ਨ ਰੋੜੀ ਤੇ ਸਰਬਜੀਤ ਕੌਰ ਮਾਣੂਕੇ ਸਣੇ ਕਈ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ।
ਪਾਰਟੀ ਦੀ ਮੰਗ ਹੈ ਕਿ ਸਿਹਤ ਮੰਤਰੀ ਆਪਣੇ ਅਹੁਦੇ ਤੋਂ ਅਸਤੀਫਾ ਦੇਣ।ਇਸ ਤੋਂ ਪਹਿਲਾਂ ਅਕਾਲੀ ਦੇ ਪ੍ਰਧਾਨ ਸੁਖਬੀਰ ਬਾਦਲ ਵੀ ਇਸ ਮੁੱਦੇ ਤੇ ਸਿਹਤ ਮੰਤਰੀ ਦਾ ਅਸਤੀਫਾ ਮੰਗ ਚੁੱਕੇ ਹਨ। ਪੰਜਾਬ ਸਰਕਾਰ ਨੇ Covaxin ਦੀਆਂ 80,000 ਖੁਰਾਕਾਂ 400 ਰੁਪਏ ਪ੍ਰਤੀ ਖੁਰਾਕ ਦੇ ਹਿਸਾਬ ਨਾਲ ਖਰੀਦੀ ਸੀ ਤੇ ਪ੍ਰਾਈਵੇਟ ਹਸਪਤਾਲ ਨੂੰ ਇਹ ਖੁਰਾਕ 1060 ਰੁਪਏ ਪ੍ਰਤੀ ਖੁਰਾਕ ਵੇਚੀ ਗਈ।ਪ੍ਰਾਈਵੇਟ ਹਸਪਤਾਲਾਂ ਨੇ ਆਮ ਲੋਕਾਂ ਨੂੰ ਇਹ ਕੋਰੋਨਾ ਟੀਕਾ 1560 ਰੁਪਏ ਪ੍ਰਤੀ ਖੁਰਾਕ ਦੇ ਹਿਸਾਬ ਨਾਲ ਲਾਇਆ।
PUNJAB




INDIA








WORLD










