ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭ੍ਰਿਸ਼ਟਾਚਾਰੀਆਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ । ਮੁੱਖ ਮੰਤਰੀ ਅੱਜ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਖੜ੍ਹੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੇ ਹੱਕ ਵਿੱਚ ਰੋਡ ਸ਼ੋਅ ਕੱਢਣ ਲਈ ਭਦੌੜ ਆਏ ਸਨ । ਮੁੱਖ ਮੰਤਰੀ ਨੇ ਆਖਿਆ ਜਿੰਨਾ ਲੋਕਾਂ ਨੇ ਭ੍ਰਿਸ਼ਟਾਚਾਰ ਕੀਤਾ ਹੈ ਉਨ੍ਹਾਂ ਵਿੱਚੋਂ ਕੁੱਝ ਨੂੰ ਅੰਦਰ ਕਰ ਦਿੱਤਾ ਗਿਆ ਹੈ ਤੇ ਕਈਆਂ ਦੀ ਵਾਰੀ ਹੈ ਅਤੇ ਕੁੱਝ ਦੀ ਤਿਆਰੀ ਹੋ ਚੁੱਕੀ ਹੈ।। ਮਾਨ ਨੇ ਕਿਹਾ ਕਿ ਇੰਨੇ ਪੁਖਤਾ ਢੰਗ ਨਾਲ ਕਾਰਵਾਈ ਕਰਾਂਗੇ ਕਿ ਉਨ੍ਹਾਂ ਨੂੰ ਜ਼ਮਾਨਤ ਵੀ ਨਹੀਂ ਮਿਲੇਗੀ।
ਇਸ ਦੌਰਾਨ CM ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ‘ਤੇ ਵੀ ਤੰਜ ਕਸਿਆ। ਉਨ੍ਹਾਂ ਕਿਹਾ ਕਿ ਸਿਮਰਨਜੀਤ ਮਾਨ ਤਲਵਾਰ ਚੁੱਕ ਕੇ ਘੁੰਮ ਰਹੇ ਹਨ। ਅਸੀਂ ਪਿਆਰ ਤੇ ਤਰੱਕੀ ਦੀ ਗੱਲ ਕਰ ਰਹੇ ਹਾਂ ਤੇ ਉਹ ਤਲਵਾਰ ਦੀ ਗੱਲ ਕਰ ਰਹੇ ਹਨ।
ਇਸ ਤੋਂ ਇਲਾਵਾ CM ਭਗਵੰਤ ਮਾਨ ਨੇ ਭਾਜਪਾ ਦੇ ਉਮੀਦਵਾਰ ਕੇਵਲ ਢਿੱਲੋਂ ‘ਤੇ ਵੀ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਸਾਡੇ ਆਮ ਘਰ ਦੇ ਵਲੰਟੀਅਰ ਗੁਰਮੇਲ ਦੇ ਮੁਕਾਬਲੇ ਕੇਵਲ ਢਿੱਲੋਂ ਚੋਣ ਮੈਦਾਨ ਵਿੱਚ ਹਨ। ਉਨ੍ਹਾਂ ਨੇ ਸਪੇਨ ਵਿੱਚ 2 ਘਰ ਦੱਸੇ ਹਨ। ਸਪੇਨ ਮਤਲਬ ਡਰੱਗ ਸਮਗਲਿੰਗ ਹੈ। ਅਜਿਹੇ ਲੋਕਾਂ ਦੇ ਘਰ ਹੀ ਉੱਥੇ ਹੁੰਦੇ ਹਨ। ਢਿੱਲੋਂ ਸੰਗਰੂਰ ਵਿੱਚ ਏਅਰਪੋਰਟ ਬਣਾਉਣ ਦੀ ਗੱਲ ਕਰ ਰਹੇ ਹਨ। ਇਹ ਏਅਰਪੋਰਟ ਵੀ ਉਨ੍ਹਾਂ ਦੇ ਹੀ ਕੰਮ ਆਵੇਗਾ।
PUNJAB




INDIA








WORLD










