ਪੰਜਾਬ ਵਿੱਚ ਪਿਛਲੇ ਦਿਨਾਂ ਤੋਂ ਲਗਾਤਾਰ ਸਿੱਧੂ ਮੂਸੇਵਾਲਾ ਦੇ ਅਸਲ ਕਾਤਲਾਂ ਨੂੰ ਨੰਗੇ ਕਰਨ ਲਈ ਪੁਲਿਸ ਹਰ ਤਰ੍ਹਾਂ ਦੇ ਹੱਥ ਕੰਢੇ ਵਰਤ ਰਹੀ ਹੈ । ਬੀਤੇ ਦਿਨੀਂ ਦਿੱਲੀ ਤੋਂ ਲਾਰੈਂਸ ਬਿਸ਼ਨੋਈ ਨੂੰ ਪੰਜਾਬ ਲਿਆਂਦਾ ਗਿਆ ਹੈ ਤੇ ਲਗਾਤਾਰ ਪੁੱਛਗਿੱਛ ਹੋ ਰਹੀ ਹੈ ਤੇ ਸਿੱਧੂ ਮੂਸੇਵਾਲਾ ਦਾ ਕਤਲ ਕਰਾਉਣ ਦਾ ਮਾਸਟਰਮਾਇੰਡ ਮੰਨਿਆ ਜਾ ਰਿਹਾ ਹੈ । ਮਿਲੀ ਜਾਣਕਾਰੀ ਮੁਤਾਬਕ ਪੁਲਿਸ ਕੋਲ ਲਾਰੈਂਸ ਬਿਸ਼ਨੋਈ ਨੇ ਕਤਲ ਨਾਲ਼ ਸਬੰਧਤ ਖੁਲਾਸੇ ਕੀਤੇ ਹਨ। ਲਾਰੈਂਸ ਬਿਸ਼ਨੋਈ ਨੇ ਮੰਨਿਆ ਹੈ ਕਿ ਸਿੱਧੂ ਮੂਸੇਵਾਲਾ ਦਾ ਕਤਲ ਕਰਾਉਣ ਲਈ 5 ਗੈਂਗਸਟਰਾਂ ਨੇ ਮਿਲ ਕੇ ਸਾਜ਼ਿਸ਼ ਰਚੀ ਸੀ । ਜਿੰਨਾ ਵਿੱਚ ਕੇਨੇਡਾ ਬੈਠਾ ਗੋਲਡੀ ਬਰਾੜ , ਸਚਿਨ ਥਾਪਨ, ਅਨਮੋਲ ਬਿਸ਼ਨੋਈ, ਅਤੇ ਵਿਕਰਮ ਬਰਾੜ ਸ਼ਾਮਲ ਸੀ । ਸੂਤਰਾਂ ਦੇ ਮੁਤਾਬਕ ਲਾਰੈਂਸ ਬਿਸ਼ਨੋਈ ਨੇ ਇੰਨਾ ਸਾਰਿਆਂ ਦੇ ਨਾਲ ਮਿਲ ਕੇ ਸਾਜ਼ਿਸ਼ ਰਚੀ ਸੀ । ਇਸ ਟਾਈਮ ਗੈਂਗਸਟਰ ਗੋਲਡੀ ਬਰਾੜ ਕੈਨੇਡਾ ਬੈਠਾ ਹੈ ਅਤੇ ਗੈਂਗਸਟਰ ਵਿਕਰਮ ਬਰਾੜ ਡੁਬਾਈ ਬੈਠਾ ਹੈ ।
ਅਨਮੋਲ ਬਿਸ਼ਨੋਈ ਤੇ ਸਚਿਨ ਥਾਪਨ ਨੇ ਪੂਰੀ ਸਾਜਿਸ਼ ‘ਚ ਮੁੱਖ ਭੂਮਿਕਾਵਾਂ ਨਿਭਾਈਆਂ। ਇਹ ਦੋਵੇਂ ਇਸ ਸਮੇਂ ਯੂਰਪ ਵਿਚ ਦੱਸੇ ਜਾ ਰਹੇ ਹਨ। ਇਹ ਪੰਜੇ ਗੈਂਗਸਟਰ ਰੇਕੀ ਤੋਂ ਲੈ ਕੇ ਮੂਸੇਵਾਲਾ ਦੇ ਕਤਲ ਤੱਕ ਸ਼ੂਟਰਾਂ ਨੂੰ ਡਾਇਰੈਕਸ਼ਨ ਦੇ ਰਹੇ ਸੀ। ਇਹ ਖੁਲਾਸਾ ਲਾਰੈਂਸ ਤੋਂ ਪੁੱਛਗਿੱਛ ਤੋਂ ਬਾਅਦ ਪੰਜਾਬ ਪੁਲਿਸ ਦੀ ਜਾਂਚ ਵਿੱਚ ਹੋਇਆ ਹੈ।
ਇਹ ਵੀ ਖੁਲਾਸਾ ਹੋਇਆ ਹੈ ਕਿ ਲਾਰੈਂਸ ਗੈਂਗ ਮੂਸੇਵਾਲਾ ਨਾਲ ਇੰਨੀ ਦੁਸ਼ਮਣੀ ‘ਚ ਸੀ ਕਿ ਬੁਲੇਟ ਪਰੂਫ ਫਾਰਚੂਨਰ ਵਿੱਚ ਕਤਲ ਦੀ ਸਾਜ਼ਿਸ਼ ਰਚੀ ਗਈ। ਇਹੀ ਕਾਰਨ ਹੈ ਕਿ ਕਤਲ ਵਿੱਚ ਰੂਸੀ ਹਥਿਆਰ AN94 ਦੀ ਵਰਤੋਂ ਕੀਤੀ ਗਈ। ਇਸ ਹਥਿਆਰ ਦੇ ਤੇਜ਼ੀ ਨਾਲ ਗੋਲੀ ਛੱਡਣ ਕਾਰਨ ਬੁਲੇਟਪਰੂਫ ਸ਼ੀਸ਼ੇ ਨੂੰ ਵੀ ਨਿਊਟਰਲਾਈਜ਼ ਕੀਤਾ ਜਾ ਸਕਦਾ ਹੈ।
ਕੁਝ ਗੈਂਗਸਟਰ ਇਹ ਜਾਣਨ ਲਈ ਜਲੰਧਰ ਗਏ ਕਿ ਬੁਲੇਟਪਰੂਫ ਮੂਸੇਵਾਲਾ ਦੀ ਫਾਰਚੂਨਰ ਕਿਸ ਪੱਧਰ ਦੀ ਹੈ। ਜਿੱਥੇ ਉਨ੍ਹਾਂ ਨੇ ਫਾਰਚੂਨਰ ਬੁਲੇਟ ਪਰੂਫ ਕਰਵਾਉਣ ਦੇ ਬਹਾਨੇ ਕੰਪਨੀ ਨਾਲ ਗੱਲ ਕੀਤੀ। ਹਾਲਾਂਕਿ ਪੰਜਾਬ ਪੁਲਿਸ ਨੇ ਅਜੇ ਤੱਕ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ।
PUNJAB




INDIA








WORLD










