ਪੰਜਾਬ ਵਿੱਚ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਲੋਕਾਂ ਨੂੰ ਫ਼ਿਰੌਤੀਆਂ ਲਈ ਧਮਕੀਆਂ ਲਗਾਤਾਰ ਆ ਰਹੀਆਂ ਹਨ ਤੇ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ । ਧਮਕੀਆਂ ਵੀ ਬਿਸ਼ਨੋਈ ਗੈਂਗ ਦੇ ਨਾਮ ਤੇ ਦਿੱਤੀਆਂ ਜਾਂਦੀਆਂ ਹਨ । ਅਮ੍ਰਿਤਸਰ ਜ਼ਿਲ੍ਹੇ ਵਿੱਚ ਪਿਛਲੇ ਦਿਨੀਂ ਅਕਾਲੀ ਆਗੂ ਤੇ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਨੂੰ ਵੀ ਫਿਰੌਤੀ ਲਈ ਧਮਕੀ ਆਈ ਸੀ । ਅਮ੍ਰਿਤਸਰ ਜ਼ਿਲ੍ਹੇ ਵਿੱਚ ਇੱਕ ਹੋਰ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੂੰ ਵੀ ਫਿਰੌਤੀ ਲਈ ਬਿਸ਼ਨੋਈ ਗੈਂਗ ਦਾ ਮੈਂਬਰ ਦੱਸ ਕੇ ਧਮਕੀ ਦਿੱਤੀ ਹੈ । ਸਾਬਕਾ ਵਿਧਾਇਕ ਨੇ ਇਸ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਹੈ ਅਤੇ ਪੁਲਿਸ ਨੇ ਉਹਨਾਂ ਦੀ ਸ਼ਿਕਾਇਤ ਦੇ ਆਧਾਰ ‘ਤੇ ਆਪਣੇ ਪੱਧਰ ‘ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।ਅਜਨਾਲਾ ਦੇ ਸਾਬਕਾ ਵਿਧਾਇਕ ਅਤੇ ਕਾਂਗਰਸੀ ਆਗੂ ਹਰਪ੍ਰਤਾਪ ਸਿੰਘ ਅਜਨਾਲਾ ਨੇ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਕੰਬੋਅ ਨੂੰ ਸੂਚਿਤ ਕੀਤਾ ਹੈ ਕਿ ਉਨ੍ਹਾਂ ਦੇ ਨੰਬਰ ‘ਤੇ ਵਟਸਐਪ ਕਾਲ ਆਈ ਹੈ। ਫੋਨ ਕਰਨ ਵਾਲੇ ਨੇ ਆਪਣੀ ਪਛਾਣ ਵਿੱਕੀ ਕੋਬਰਾ ਦੱਸੀ ਹੈ ਅਤੇ ਉਹ ਬਿਸ਼ਨੋਈ ਗੈਂਗ ਦਾ ਮੈਂਬਰ ਹੈ। ਉਸ ਨੇ ਕਿਹਾ ਹੈ ਕਿ ਜੇਕਰ ਉਸ ਨੂੰ ਜਲਦੀ ਪੈਸੇ ਨਾ ਦਿੱਤੇ ਗਏ ਤਾਂ ਉਹ ਉਨ੍ਹਾਂ ਨੂੰ ਗੋਲੀ ਮਾਰ ਦੇਵੇਗਾ।
ਦੱਸ ਦੇਈਏ ਕਿ ਹਰਪ੍ਰਤਾਪ ਸਿੰਘ ਅਜਨਾਲਾ ਅੰਮ੍ਰਿਤਸਰ ਤੋਂ ਤੀਜੇ ਆਗੂ ਹਨ ਜਿਨ੍ਹਾਂ ਨੂੰ ਧਮਕੀ ਮਿਲੀ ਹੈ। ਕਰੀਬ 5 ਦਿਨ ਪਹਿਲਾਂ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਨੂੰ ਫੋਨ ‘ਤੇ ਧਮਕੀਆਂ ਮਿਲੀਆਂ ਸਨ, ਜਿਸ ਤੋਂ ਬਾਅਦ ਉਨ੍ਹਾਂ ਦੀ ਸੁਰੱਖਿਆ ਸਖਤ ਕਰ ਦਿੱਤੀ ਗਈ ਸੀ। ਹਾਲ ਹੀ ਵਿੱਚ ਸਾਬਕਾ ਡਿਪਟੀ ਸੀਐਮ ਓਮ ਪ੍ਰਕਾਸ਼ ਸੋਨੀ ਨੂੰ ਵੀ ਤਿੰਨ ਨੰਬਰਾਂ ਤੋਂ ਵਟਸਐਪ ਕਾਲ ਆਈ ਅਤੇ ਪੈਸਿਆਂ ਦੀ ਮੰਗ ਕੀਤੀ ਗਈ । ਜਿਸ ਤੋਂ ਬਾਅਦ ਉਨ੍ਹਾਂ ਨੇ ਵੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ।
PUNJAB




INDIA








WORLD










