ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਚੋਣਾਂ ਦੋਰਾਨ ਇੱਕ ਬੱਕਰੀ ਦਾ ਦੁੱਧ ਚੋਇਆ ਸੀ ਤੇ ਉਹ ਦੁੱਧ ਆਪਣੀ ਬੋਤਲ ਵਿੱਚ ਨਾਲ ਕੇ ਲੈ ਗਏ ਸੀ । ਉਸ ਤੋਂ ਬਾਅਦ ਪੰਜਾਬ ਦੀ ਜਨਤਾ ਵਿੱਚ ਬੱਕਰੀ ਦੀ ਬਹੁਤ ਚਰਚਾ ਹੋਈ ਤੇ ਹੁਣ ਵੀ ਉਹ ਬੱਕਰੀ ਖਬਰਾਂ ਦੀਆਂ ਸੁਰਖੀਆਂ ਬਟੋਰ ਰਹੀ ਹੈ।
ਉਸ ਸਮੇਂ ਬੱਕਰੀ ਕਿਸੇ ਡਰਾਈਵਰ ਪਰਮਜੀਤ ਸਿੰਘ ਨੇ ਖਰੀਦ ਲਈ ਸੀ ਪਰ ਕਿਸੇ ਪੁਰਾਣੇ ਮਾਮਲੇ ਵਿੱਚ ਪੈਸਿਆਂ ਦੇ ਲੈਣ ਦੇਣ ਨੂੰ ਲੈਕੇ ਕੇਸ ਮੋਹਾਲੀ ਅਦਾਲਤ ਵਿੱਚ ਚਲਦਾ ਸੀ। ਪਰ ਪਰਮਜੀਤ ਸਿੰਘ ਲਗਾਤਾਰ ਅਦਾਲਤ ਵਿੱਚ ਪੇਸ਼ ਨਹੀਂ ਹੋਇਆ ਤੇ ਅਦਾਲਤ ਨੇ ਭਗੌੜਾ ਕਰਾਰ ਦੇ ਦਿੱਤਾ ਹੈ।ਪਰਮਜੀਤ ਸਿੰਘ ਉਹ ਵਿਅਕਤੀ ਹੈ ਜ਼ੋ ਚਮਕੌਰ ਸਾਹਿਬ ਦਾ ਰਹਿਣ ਵਾਲਾ ਹੈ ਤੇ ਇਸ ਨੇ ਵਿਧਾਨ ਸਭਾ ਚੋਣਾਂ ਦੌਰਾਨ ਮੁੱਖ ਮੰਤਰੀ ਚੰਨੀ ਵੱਲੋਂ ਚੋਈ ਗਈ ਬੱਕਰੀ ਭਦੌੜ ਤੋਂ ਖਰੀਦ ਕੇ ਆਪਣੇ ਘਰ ਚਮਕੌਰ ਸਾਹਿਬ ਲੈਣ ਆਇਆ ਸੀ
ਮੁਹਾਲੀ ਦੇ ਚੀਫ਼ ਜੁਡੀਸ਼ਲ ਮੈਜਿਸਟਰੇਟ ਹਰਪ੍ਰੀਤ ਕੌਰ ਦੀ ਅਦਾਲਤ ਨੇ ਪਰਮਜੀਤ ਸਿੰਘ ਨੂੰ ਇੱਕ ਕੇਸ ਵਿੱਚ ਭਗੌੜਾ ਐਲਾਨਿਆ ਹੈ ਤੇ ਚਮਕੌਰ ਸਾਹਿਬ ਥਾਣਾ ਦੇ ਐਸਐਚਓ ਨੂੰ ਹਦਾਇਤ ਕੀਤੀ ਹੈ ਕਿ ਵਿਸ਼ੇਸ਼ ਪੁਲਿਸ ਟੀਮ ਕਾਇਮ ਕਰ ਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਸਬੰਧਤ ਅਦਾਲਤ ਵਿੱਚ ਪੇਸ਼ ਕੀਤਾ ਜਾਵੇ। ਸ਼ਿਕਾਇਤਕਰਤਾ ਬਲਜਿੰਦਰ ਸਿੰਘ ਨੇ ਦੱਸਿਆ ਕਿ ਪਰਮਜੀਤ ਸਿੰਘ ਚਮਕੌਰ ਸਾਹਿਬ ਦੇ ਸਰਕਾਰੀ ਹਸਪਤਾਲ ਵਿੱਚ ਬਤੌਰ ਐਂਬੂਲੈਂਸ ਦੇ ਡਰਾਈਵਰ ਕੰਮ ਕਰਦਾ ਰਿਹਾ ਹੈ ਤੇ ਇਸ ਵੇਲੇ ਉਹ ਸਰਕਾਰੀ ਹਸਪਤਾਲ ਖਰੜ ਵਿੱਚ ਤਾਇਨਾਤ ਹੈ।
ਉਸ ਨੇ ਬਲਜਿੰਦਰ ਸਿੰਘ ਕੋਲੋਂ ਕੁਝ ਸਾਲ ਪਹਿਲਾਂ ਕਿਸੇ ਕੰਮ ਲਈ ਡੇਢ ਲੱਖ ਰੁਪਏ ਉਧਾਰ ਲਏ ਸਨ, ਪਰ ਬਾਅਦ ਵਿੱਚ ਉਸ ਨੇ ਪੈਸੇ ਵਾਪਸ ਮੋੜਨ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ ਬਲਜਿੰਦਰ ਨੇ ਮੁਹਾਲੀ ਦੀ ਅਦਾਲਤ ਵਿੱਚ ਕੇਸ ਦਾਇਰ ਕਰ ਦਿੱਤਾ। ਕੇਸ ਦੀ ਸੁਣਵਾਈ ਦੌਰਾਨ ਕਈ ਪੇਸ਼ੀਆਂ ਭੁਗਤਣ ਮਗਰੋਂ ਪਰਮਜੀਤ ਸਿੰਘ ਨੇ 90 ਹਜ਼ਾਰ ਰੁਪਏ ਅਦਾਲਤ ਦੀ ਹਾਜ਼ਰੀ ਵਿੱਚ ਵਾਪਸ ਕਰ ਦਿੱਤੇ ਸਨ ਪਰ ਬਾਕੀ ਦੀ ਰਾਸ਼ੀ ਦੇਣ ਤੋਂ ਟਾਲਾ ਵੱਟਦਾ ਆ ਰਿਹਾ ਸੀ।
ਉਨ੍ਹਾਂ ਦੱਸਿਆ ਕਿ ਅਦਾਲਤ ਨੇ ਪਰਮਜੀਤ ਸਿੰਘ ਨੂੰ ਪੇਸ਼ ਹੋਣ ਲਈ ਵਾਰ-ਵਾਰ ਸੰਮਨ ਕੱਢੇ ਸਨ ਪਰ ਉਹ ਅਦਾਲਤ ਵਿੱਚ ਪੇਸ਼ ਨਹੀਂ ਹੋਇਆ। ਇਸ ਕਾਰਨ ਅਦਾਲਤ ਨੇ ਪਰਮਜੀਤ ਸਿੰਘ ਨੂੰ ਇਸ਼ਤਿਹਾਰੀ ਮੁਲਜ਼ਮ ਕਰਾਰ ਦੇ ਦਿੱਤਾ ਅਤੇ ਉਸ ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ ਦਿੱਤੇ ਗਏ ਹਨ। ਜ਼ਿਕਰਯੋਗ ਹੈ ਕਿ ਪਰਮਜੀਤ ਸਿੰਘ ਨੇ ਇਹ ਬੱਕਰੀ 21 ਹਜ਼ਾਰ ਰੁਪਏ ਵਿੱਚ ਖ਼ਰੀਦੀ ਸੀ।
ਇਸ ਤੋਂ ਇਲਾਵਾ ਉਸ ਉੱਤੇ ਡਿਪਟੀ ਕਮਿਸ਼ਨਰ ਰੂਪਨਗਰ ਦੇ ਜਾਅਲੀ ਦਸਤਖ਼ਤ ਕਰਕੇ ਇੱਕ ਵਿਅਕਤੀ ਨੂੰ ਸ੍ਰੀ ਅਨੰਦਪੁਰ ਸਾਹਿਬ ਦੇ ਸਰਕਾਰੀ ਹਸਪਤਾਲ ਵਿੱਚ ਨੌਕਰੀ ’ਤੇ ਰੱਖਣ ਦਾ ਵੀ ਦੋਸ਼ ਹੈ। ਇਸ ਸਬੰਧੀ ਡੀਸੀ ਦੇ ਹੁਕਮਾਂ ’ਤੇ ਪਰਮਜੀਤ ਦੇ ਖ਼ਿਲਾਫ਼ ਜਾਅਲਸਾਜ਼ੀ ਦਾ ਪਰਚਾ ਦਰਜ ਕੀਤਾ ਗਿਆ ਸੀ।
PUNJAB




INDIA








WORLD










