ਭਗਵੰਤ ਮਾਨ ਸਰਕਾਰ ਵੱਲੋਂ ਅੱਜ ਬਜਟ ਸੈਸ਼ਨ ਦੇ ਪਹਿਲੇ ਦਿਨ ਪੰਜਾਬ ਦੀਆਂ ਵਿਛੜੀਆਂ ਉੱਘੀਆਂ ਸਖਸ਼ੀਅਤਾਂ ਅਤੇ ਆਜ਼ਾਦੀ ਘੁਲਾਟੀਆਂ,ਰਾਜਨੀਤਿਕਾਂ ਨੂੰ ਵਿਧਾਨ ਸਭਾ ਅੰਦਰ ਸ਼ਰਧਾਂਜਲੀ ਭੇਟ ਕੀਤੀ ਗਈ।ਜਿਸ ਦੌਰਾਨ ਵਿਸ਼ੇਸ ਤੌਰ ਤੇ ਪੰਜਾਬੀ ਗਾਇਕ ਤੇ ਕਾਂਗਰਸੀ ਆਗੂ ਸੁਭਦੀਪ ਸਿੰਘ ਸਿੱਧੂ ਮੂਸੇਵਾਲਾ ਨੂੰ ਸਭਾ ਵੱਲੋਂ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਅਤੇ ਸਾਬਕਾ ਮੰਤਰੀਆਂ ਹਰਦੀਪਿੰਦਰ ਸਿੰਘ ਬਾਦਲ ਅਤੇ ਜਥੇਦਾਰ ਤੋਤਾ ਸਿੰਘ ਤੋਂ ਇਲਾਵਾ ਸਾਬਕਾ ਵਿਧਾਇਕਾਂ ਸੁਖਦੇਵ ਸਿੰਘ ਸੁਖਲੱਧੀ ਅਤੇ ਸ਼ਿੰਗਾਰਾ ਰਾਮ ਸਹੂੰਗੜਾ ਨੂੰ ਸ਼ਰਧਾਂਜਲੀ ਭੇਟ ਕੀਤੀ। ਸਦਨ ਨੇ ਆਜ਼ਾਦੀ ਘੁਲਾਟੀਆਂ ਤਾਰਾ ਸਿੰਘ, ਸਵਰਨ ਸਿੰਘ, ਕਰੋੜਾ ਸਿੰਘ ਅਤੇ ਸੁਖਰਾਜ ਸਿੰਘ ਸੰਧਾਵਾਲੀਆ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ, ਜਿਨ੍ਹਾਂ ਨੇ ਦੇਸ਼ ਨੂੰ ਬ੍ਰਿਟਿਸ਼ ਸਾਮਰਾਜਵਾਦ ਦੇ ਚੁੰਗਲ ਤੋਂ ਮੁਕਤ ਕਰਵਾਉਣ ਲਈ ਅਹਿਮ ਭੂਮਿਕਾ ਨਿਭਾਈ।
ਪੰਜਾਬ ਵਿਧਾਨ ਸਭਾ ਵਿੱਚ ਪੰਜਾਬੀ ਗਾਇਕ ਅਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਤੋਂ ਇਲਾਵਾ 11 ਮਰਹੂਮ ਸ਼ਖਸੀਆਂ ਨੂੰ 2 ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਂਜਲੀ ਭੇਂਟ ਕੀਤੀ ਗਈ।
ਇਸ ਦੌਰਾਨ ਸਦਨ ਨੇ ਪਰਬਤਾਰੋਹੀ ਗੁਰਚਰਨ ਸਿੰਘ ਭੰਗੂ ਅਰਜੁਨ ਐਵਾਰਡੀ ਨੂੰ ਵੀ ਸ਼ਰਧਾਂਜਲੀ ਭੇਂਟ ਕੀਤੀ, ਜਿਨ੍ਹਾਂ ਨੂੰ 1965 ਵਿੱਚ ਵਿਸ਼ਵ ਦੀ ਸਭ ਤੋਂ ਉੱਚੀ ਚੋਟੀ ਮਾਊਂਟ ਐਵਰੈਸਟ ਦੀ ਸਫਲਤਾਪੂਰਵਕ ਚੜ੍ਹਾਈ ਕਰਨ ਅਤੇ ਐਥਲੈਟਿਕਸ ਦੇ ਖੇਤਰ ਵਿੱਚ ਦੇਸ਼ ਦਾ ਨਾਂ ਰੌਸ਼ਨ ਕਰਨ ਵਾਲੇ ਮਹਾਨ ਅਥਲੀਟ ਹਰੀ ਚੰਦ ਅਰਜੁਨ ਐਵਾਰਡੀ ਨੂੰ ਇਹ ਵੱਕਾਰੀ ਪੁਰਸਕਾਰ ਦਿੱਤਾ ਗਿਆ ਸੀ। .
ਸਦਨ ਨੇ ਪ੍ਰਸਿੱਧ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ (ਸਿੱਧੂ ਮੂਸੇਵਾਲਾ) ਨੂੰ ਵੀ ਸ਼ਰਧਾਂਜਲੀ ਭੇਟ ਕੀਤੀ, ਜਿਨ੍ਹਾਂ ਨੇ ਸੰਗੀਤ ਅਤੇ ਮਨੋਰੰਜਨ ਦੇ ਵਿਸ਼ਾਲ ਖੇਤਰ ਵਿੱਚ ਆਪਣੇ ਲਈ ਇੱਕ ਸਥਾਨ ਬਣਾਇਆ ਹੈ। ਹਾਊਸ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਅਤੇ ਉੱਘੀ ਸਿੱਖ ਸ਼ਖ਼ਸੀਅਤ ਪ੍ਰਿੰਸੀਪਲ ਸੁਰਿੰਦਰ ਸਿੰਘ ਨੂੰ ਵੀ ਸ਼ਰਧਾਂਜਲੀ ਭੇਟ ਕੀਤ
PUNJAB




INDIA








WORLD










