ਪੰਜਾਬ ਦੀ ਚਰਚਿਤ ਲੋਕ ਸਭਾ ਸੀਟ ਸੰਗਰੂਰ ਤੋਂ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਜੱਦੀ ਹਲਕੇ ਤੋਂ ਆਮ ਆਦਮੀ ਪਾਰਟੀ ਨੂੰ ਹਰਾ ਕੇ ਇੱਤਹਾਸਕ ਜਿੱਤ ਪ੍ਰਾਪਤ ਕਰ ਲਈ ਹੈ । ਸਿਮਰਨਜੀਤ ਸਿੰਘ ਮਾਨ ਦੇ ਬਰਾਬਰ ਆਮ ਆਦਮੀ ਪਾਰਟੀ ਦਾ ਉਮੀਦਵਾਰ ਗੁਰਮੇਲ ਸਿੰਘ, ਅਕਾਲੀ ਦਲ ਬਾਦਲ ਵੱਲੋਂ ਬੀਬੀ ਕਮਲਦੀਪ ਕੌਰ , ਕਾਂਗਰਸ ਦੇ ਦਲਵੀਰ ਸਿੰਘ ਗੋਲਡੀ, ਬੀਜੇਪੀ ਦੇ ਕੇਵਲ ਸਿੰਘ ਢਿੱਲੋਂ ਇਹ ਚੋਣ ਲੜ ਰਹੇ ਸਨ। ਸਿਮਰਨਜੀਤ ਸਿੰਘ ਮਾਨ ਦੀ ਜਿੱਤ ਨੂੰ ਲੈਕੇ ਦੂਜੀਆਂ ਦੇ ਪਾਰਟੀ ਲੀਡਰਾਂ ਨੇ ਵਧਾਈਆਂ ਦਿੱਤੀਆਂ ਹਨ।
ਅੱਜ ਪੰਜਾਬ ਦੇ ਬੇਬਾਕ ਲੀਡਰ ਸੁਖਪਾਲ ਸਿੰਘ ਖਹਿਰਾ ਨੇ ਸਿਮਰਨਜੀਤ ਸਿੰਘ ਮਾਨ ਦੀ ਜਿੱਤ ਨੂੰ ਲੈ ਕੇ ਲਗਾਤਾਰ ਤਿੰਨ ਟਵੀਟ ਕੀਤੇ ਹਨ । ਖਹਿਰਾ ਨੇ ਲਿਖਿਆ ਹੈ ਕਿ ਮੈਨੂੰ ਖੁਸ਼ੀ ਹੈ ਕਿ ਪੰਜਾਬ ਦੇ ਬਹਾਦਰ ਲੋਕਾਂ ਨੇ ਸਿੱਖਾਂ ਦੇ ਪ੍ਰਤੀਕ “ਕਿਰਪਾਨ” ਤੇ “ਬੌਕਰ” ਜਾਂ (ਝਾੜੂ) ਵਿਚਲੇ ਫਰਕ ਨੂੰ ਸਮਝ ਲਿਆ ਹੈ ਤੇ ਬੀਜੇਪੀ- ਦੀ ਬੀ-ਟੀਮ ਨੂੰ ਰੱਦ ਕਰਨ ਦੇ ਰਾਹ ਪੈ ਗਏ ਹਨ।
ਉਨ੍ਹਾਂ ਕਿਹਾ ਕਿ ਮੈਂ ਸੰਗਰੂਰ ਦੇ ਜਾਗਰੂਕ ਵੋਟਰਾਂ ਨੂੰ ਸਿਰਫ 3 ਮਹੀਨਿਆਂ ਵਿੱਚ ਨਕਲੀ ਇਨਕਲਾਬੀਆਂ ਨੂੰ ਨਕਾਰ ਕੇ ਅਸਲੀ “ਬਦਲਾਵ” ਲਿਆਉਣ ਦੇ ਰੁਝਾਨ ਲਈ ਵਧਾਈ ਦਿੰਦਾ ਹਾਂ!
ਉਨ੍ਹਾਂ ਕਿਹਾ ਕਿ ਸੰਗਰੂਰ ਜ਼ਿਮਨੀ ਚੋਣਾਂ ਨੇ ‘ਆਪ’ ਦਾ ਬਿਸਤਰਾ ਗੋਲ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਆਪਣੇ ਹੰਕਾਰੀ ਤੇ ਤਾਨਾਸ਼ਾਹੀ ਕੰਮ ਕਾਰਨ ਹਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵੋਟਰਾਂ ਨੂੰ ਯਕੀਨਨ ਅਹਿਸਾਸ ਹੋ ਗਿਆ ਹੈ ਕਿ ਉਨ੍ਹਾਂ ਨੇ ਰਿਮੋਟ ਕੰਟਰੋਲ ਨੂੰ ਵੋਟ ਪਾ ਕੇ ਗਲਤੀ ਕੀਤੀ ਹੈ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਿਮਰਨਜੀਤ ਸਿੰਘ ਮਾਨ ਨੂੰ ਜਿੱਤ ਦੀ ਵਧਾਈ ਦਿੱਤੀ ਹੈ। ਰਾਜਾ ਵੜਿੰਗ ਨੇ ਆਪਣੇ ਟਵੀਟ ਵਿੱਚ ਲਿਖਿਆ ਹੈ ਲੋਕਾਂ ਦਾ ਫਤਵਾ ਨਿਮਰਤਾ ਨਾਲ ਸਵੀਕਾਰ ਹੈ। ਸਿਮਰਨਜੀਤ ਸਿੰਘ ਮਾਨ ਜੀ ਨੂੰ ਜਿੱਤ ਲਈ ਮੇਰੀਆਂ ਬਹੁਤ ਬਹੁਤ ਮੁਬਾਰਕਾਂ। ਮੈਨੂੰ ਯਕੀਨ ਹੈ ਕਿ ਉਹ ਆਪਣੀ ਨਵੀਂ ਭੂਮਿਕਾ ਵਿੱਚ ਪੰਜਾਬ ਦੀ ਆਵਾਜ਼ ਬੁਲੰਦ ਕਰਦੇ ਰਹਿਣਗੇ। ਨਤੀਜਾ @AamAadmiParty ਦੇ ਅਸੰਵੇਦਨਸ਼ੀਲ ਤੇ ਅਯੋਗ ਸ਼ਾਸਨ ਪ੍ਰਤੀ ਜਨਤਾ ਦੀ ਨਾਰਾਜ਼ਗੀ ਨੂੰ ਦਰਸਾਉਂਦਾ ਹੈ।
ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਚੋਣਾਂ ਵਿੱਚ ਜਿੱਤ ਲਈ ਸਿਮਰਨਜੀਤ ਸਿੰਘ ਮਾਨ ਨੂੰ ਵਧਾਈ ਦਿੱਤੀ ਹੈ। ਸੁਖਬੀਰ ਬਾਦਲ ਨੇ ਸੋਸ਼ਲ ਮੀਡੀਆ ਉੱਪਰ ਪੋਸਟ ਸ਼ੇਅਰ ਕਰਦਿਆਂ ਕਿਹਾ ਹੈ ਕਿ ਸਿਮਰਨਜੀਤ ਸਿੰਘ ਮਾਨ ਤੇ ਉਨ੍ਹਾਂ ਦੀ ਪਾਰਟੀ ਨੂੰ ਸੰਗਰੂਰ ਪਾਰਲੀਮਾਨੀ ਸੀਟ ਦੀ ਜ਼ਿਮਨੀ ਚੋਣ ਵਿੱਚ ਜਿੱਤ ਲਈ ਤਹਿ ਦਿਲੋਂ ਵਧਾਈ ਦੇ ਨਾਲ, ਮੈਂ ਉਨ੍ਹਾਂ ਨੂੰ ਸ਼ੁਭ ਕਾਮਨਾਵਾਂ ਭੇਟ ਕਰਦੇ ਹੋਏ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੰਦਾ ਹਾਂ। ਸਮੁੱਚੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੱਚੀ ਲੋਕਰਾਜੀ ਭਾਵਨਾ ਨਾਲ ਅਸੀਂ ਲੋਕ ਫ਼ਤਵੇ ਅੱਗੇ ਸੀਸ ਨਿਵਾਉਂਦੇ ਹਾਂ।
PUNJAB




INDIA








WORLD










