ਪੰਜਾਬ ਦੇ ਮਜੂਦਾ ਸਿਆਸੀ ਹਾਲਾਤ ਅਤੇ ਸੰਗਰੂਰ ਚੋਣ ਵਿਚ ਵੱਡੀ ਹਾਰ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵਿਚ ਘਮਾਸਾਨ ਜਿਹਾ ਮੱਚਿਆ ਪਿਆ ਹੈ. ਪੰਜਾਬ ਦੇ ਲੋਕ ਬਾਦਲ ਪਰਿਵਾਰ ਨੂੰ ਅਕਾਲੀ ਦਲ ਤੋਂ ਪਾਸੇ ਕਰਨਾ ਚਾਹੁੰਦੇ ਹਨ ਤੇ ਇਨ੍ਹਾਂ ਮੰਗਾਂ ਨੂੰ ਹੁਣ ਬੂਰ ਪੈਂਦਾ ਦਿਖਾਈ ਦਿੰਦਾ ਹੈ. ਮੀਡੀਆ ਰਿਪੋਰਟਾਂ ਮੁਤਾਬਿਕ ਭਲਕੇ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਅਹਿਮ ਬੈਠਕ ਸੱਦੀ ਗਈ ਹੈ , ਜਿਸ ਵਿਚ ਪਾਰਟੀ ਦੀ ਪ੍ਰਧਾਨਗੀ ਨੂੰ ਲੈਕੇ ਮੁੜ ਪ੍ਰਸਤਾਵ ਪੇਸ਼ ਹੋਣਗੇ ਤੇ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਬਲਵਿੰਦਰ ਸਿੰਘ ਭੂੰਦੜ ਜਾਂ ਸਿਕੰਦਰ ਸਿੰਘ ਮਲੂਕਾ ਸ਼੍ਰੋਮਣੀ ਅਕਾਲੀ ਦਲ ਦੇ ਅਗਲੇ ਪ੍ਰਧਾਨ ਹੋ ਸਕਦੇ ਹਨ. ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪਤਾ ਲਗਾ ਹੈ ਕਿ ਸੀਨੀਅਰ ਅਕਾਲੀ ਲੀਡਰਸ਼ਿਪ ਇਸ ਮਸਲੇ ਨੂੰ ਲੈਕੇ ਬਾਦਲ ਪਰਿਵਾਰ ਨੂੰ ਪਾਰਟੀ ਪ੍ਰਧਾਨਗੀ ਤੋਂ ਪਾਸੇ ਕਰ ਸਕਦੀ ਹੈ ਤੇ ਨਵੇਂ ਚਿਹਰੇ ਮੂਹਰੇ ਦੇਖਣ ਨੂੰ ਮਿਲ ਸਕਦੇ ਹਨ.
PUNJAB




INDIA








WORLD










