ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਪਹਿਲਾ ਬਜਟ ਪੇਸ਼ ਕੀਤਾ ਹੈ। ਇਹ ਬਜ਼ਟ 1.55,860 ਕਰੋੜ ਰੁਪਏ ਦਾ ਅੱਜ ਸਦਨ ਵਿੱਚ ਪੇਸ਼ ਕੀਤਾ ਗਿਆ ਹੈ।ਇਸ ਬਜਟ ਵਿੱਚ ਸਿਹਤ ਸਹੂਲਤਾਂ ਅਤੇ ਮੈਡੀਕਲ ਸਿੱਖਿਆ ਨੂੰ ਤਰਜੀਹ ਦਿੱਤੀ ਗਈ ਹੈ।
ਪਿਛਲੀ ਸਰਕਾਰ ਦੇ ਬਜਟ ਦੇ ਮੁਕਾਬਲੇ ਇਹ 14.2 ਫੀਸਦੀ ਦਾ ਵਾਧਾ ਹੈ। 2022-23 ਦੇ ਇਸ ਬਜਟ ਵਿੱਚ ਮਾਲੀਆ ਘਾਟਾ 1.99 ਅਤੇ 3.78 ਪ੍ਰਤੀਸ਼ਤ ਰਹਿਣ ਦਾ ਅਨੁਮਾਨ ਲਗਾਇਆ ਗਿਆ ਹੈ। ਬਜਟ ਦੌਰਾਨ ਮੈਡੀਕਲ ਸਿੱਖਿਆ ਉਤੇ 1033 ਕਰੋੜ ਰੁਪਏ ਖਰਚਣ, ਐਮਬੀਬੀਐਸ ਦੀਆਂ 100 ਸੀਟਾਂ ਵਾਲਾ ਨਵਾਂ ਮੈਡੀਕਲ ਕਾਲਜ ਖੋਲ੍ਹਣ ਦਾ ਐਲਾਨ ਕੀਤਾ ਗਿਆ।
ਵਿਦਿਆਰਥੀਆਂ ਵਿੱਚ ਉੱਦਮੀ ਸਮਰੱਥਾ ਵਿਕਸਿਤ ਕਰਨ ਲਈ ਇੱਕ ਪ੍ਰੋਗਰਾਮ ਦਾ ਵੀ ਐਲਾਨ ਕੀਤਾ ਗਿਆ, ਜਿਸ ਤਹਿਤ 11ਵੀਂ ਜਮਾਤ ਦੇ ਵਿਦਿਆਰਥੀਆਂ ਨੂੰ 2,000 ਰੁਪਏ ਦੀ ਸੀਡ ਮਨੀ ਦਿੱਤੀ ਜਾਵੇਗੀ। ਮੁਹੱਲਾ ਕਲੀਨਿਕ ਲਈ 77 ਕਰੋੜ ਰੁਪਏ ਅਲਾਟ ਕੀਤੇ ਗਏ ਹਨ।
ਮੈਡੀਕਲ ਸਿੱਖਿਆ ‘ਤੇ 1,033 ਕਰੋੜ ਰੁਪਏ ਖਰਚ ਕੀਤੇ ਜਾਣਗੇ
ਸਰਕਾਰ ਨੇ ਮੈਡੀਕਲ ਸਿੱਖਿਆ ਲਈ 1,033 ਕਰੋੜ ਰੁਪਏ ਦਾ ਪ੍ਰਸਤਾਵ ਰੱਖਿਆ ਹੈ, ਜੋ ਕਿ ਵਿੱਤੀ ਸਾਲ 2021-22 (RE) ਨਾਲੋਂ 56.6% ਵੱਧ ਹੈ। ਵਿੱਤ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਮੈਡੀਕਲ ਕਾਲਜਾਂ ਦੀ ਹਾਲਤ ਸੁਧਾਰਨ ਅਤੇ ਇਨ੍ਹਾਂ ਕਾਲਜਾਂ ਵਿੱਚ ਐਮਬੀਬੀਐਸ ਸੀਟਾਂ ਵਧਾਉਣ ’ਤੇ ਵੀ ਧਿਆਨ ਦੇਣ ਦਾ ਫੈਸਲਾ ਕੀਤਾ ਹੈ ਤਾਂ ਜੋ ਵਿਦਿਆਰਥੀਆਂ ਨੂੰ ਯੂਕਰੇਨ ਵਰਗੇ ਮੁਲਕਾਂ ਵਿੱਚ ਨਾ ਜਾਣਾ ਪਵੇ।
ਵਿੱਤ ਮੰਤਰੀ ਨੇ ਦੱਸਿਆ ਕਿ ਸੰਗਰੂਰ ਵਿੱਚ ਐਮਬੀਬੀਐਸ ਦੀਆਂ 100 ਸੀਟਾਂ ਵਾਲਾ ਨਵਾਂ ਮੈਡੀਕਲ ਕਾਲਜ ਸਥਾਪਿਤ ਕੀਤਾ ਜਾ ਰਿਹਾ ਹੈ। ਇਸ ਦਾ ਨਾਮ ਸੰਤ ਬਾਬਾ ਅਤਰ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਹੋਵੇਗਾ। ਵਿੱਤੀ ਸਾਲ 2022-23 ਵਿੱਚ ਇਸ ਮੈਡੀਕਲ ਸੰਸਥਾ ਲਈ 50 ਕਰੋੜ ਰੁਪਏ ਦੀ ਸ਼ੁਰੂਆਤੀ ਅਲਾਟਮੈਂਟ ਕੀਤੀ ਗਈ ਹੈ।
ਮੁਹੱਲਾ ਕਲੀਨਿਕਾਂ ਲਈ 77 ਕਰੋੜ ਰੁਪਏ
ਵਿੱਤ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਇਸ ਸਾਲ 117 ਮੁਹੱਲਾ ਅਤੇ ਪਿੰਡ ਕਲੀਨਿਕ ਚਲਾਏ ਜਾਣਗੇ, ਜਿਸ ਲਈ 77 ਕਰੋੜ ਰੁਪਏ ਦੀ ਸ਼ੁਰੂਆਤੀ ਅਲਾਟਮੈਂਟ ਦੀ ਤਜਵੀਜ਼ ਹੈ। ਇਨ੍ਹਾਂ ਵਿੱਚੋਂ 75 ਮੁਹੱਲਾ ਕਲੀਨਿਕ 15 ਅਗਸਤ ਤੱਕ ਚਾਲੂ ਹੋ ਜਾਣਗੇ।
ਬਜਟ ਤਕਰੀਰ ਦੀਆਂ ਮੁੱਖ ਝਲਕੀਆਂ…
1,55,860 ਕਰੋੜ ਰੁਪਏ ਦਾ ਬਜਟ ਪੇਸ਼
ਪੰਜਾਬ ਦੇ ਬਜਟ ਵਿਚ 14.20 ਫੀਸਦ ਦਾ ਵਾਧਾ
ਪਹਿਲੀ ਜੁਲਾਈ ਤੋਂ ਮਿਲੇਗੀ 300 ਯੂਨਿਟ ਮੁਫ਼ਤ ਬਿਜਲੀ
ਸਿਹਤ ਤੇ ਸਿੱਖਿਆ ’ਤੇ ਧਿਆਨ ਕੇਂਦਰਤ ਕਰਨ ਦਾ ਦਾਅਵਾ
ਪੇਪਰਲੈੱਸ ਬਜਟ ਨਾਲ 21 ਲੱਖ ਰੁਪਏ ਸਾਲਾਨਾ ਦੀ ਬੱਚਤ ਦਾ ਦਾਅਵਾ
ਪੰਜਾਬ ਸਿਰ 2.63 ਲੱਖ ਕਰੋੜ ਰੁਪਏ ਦਾ ਕਰਜ਼ਾ
ਪਿਛਲੇ ਪੰਜ ਸਾਲਾਂ ’ਚ ਪੰਜਾਬ ਦਾ ਕਰਜ਼ਾ 44.23 ਫੀਸਦ ਵਧਿਆ
ਪੰਜਾਬ ਸਾਲਾਨਾ ਆਮਦਨ ਦੇ ਮਾਮਲੇ ਵਿੱਚ 11ਵੇਂ ਨੰਬਰ ’ਤੇ
ਇਸ ਸਾਲ ਸਰਕਾਰ ਨੂੰ 14 ਤੋਂ 15 ਹਜ਼ਾਰ ਕਰੋੜ ਦਾ ਘਾਟਾ
ਟੈਕਸ ਚੋਰੀ ਰੋਕਣ ਲਈ ਟੈਕਸ ਇੰਟੈਲੀਜੈਂਸ ਬਿਊਰੋ
PUNJAB




INDIA








WORLD










