ਆਮ ਆਦਮੀ ਪਾਰਟੀ ਦੀ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ ਪੇਪਰ ਲਿਆ ਬਜ਼ਟ ਪੇਸ਼ ਕੀਤਾ ਹੈ । ਪੰਜਾਬ ਸਰਕਾਰ ਦੇ ਇਸ ਪੇਪਰ ਰਹਿਤ ਵਾਲੇ ਦਾਅਵੇ ਨੂੰ ਚੇਲੰਜ ਕਰਨ ਲਈ ਮਾਨਸਾ ਵਾਸੀ ਮਾਣਿਕ ਗੋਇਲ ਨੇ ਆਰਟੀਆਈ ਪਾ ਕੇ ਜੋ ਜਾਣਕਾਰੀ ਹਾਸਲ ਕੀਤੀ ਹੈ । ਪਤਾ ਲੱਗਾ ਹੈ ਕਿ ਸਰਕਾਰ ਨੇ ਪੇਪਰਲਿਸ ਪੇਸ਼ ਕਰਨ ਨੂੰ ਲੈਕੇ ਅਖ਼ਬਾਰਾਂ ਤੇ 42 ਲੱਖ ਦੇ ਇਸ਼ਤਿਹਾਰ ਦੇ ਦਿੱਤੇ ਗਏ। ਪਰ ਸਰਕਾਰ ਤਾਂ ਕਹਿੰਦੀ ਸੀ ਜਿਥੇ ਇਹ ਬਜ਼ਟ ਪੇਸ਼ ਕਰਨ ਸਮੇਂ ਲੱਖਾਂ ਰੁਪਏ ਬਚਣਗੇ ਉਥੇ ਦਰਖਤਾਂ ਦੀ ਕਟਾਈ ਤੋਂ ਵੀ ਬੱਚਤ ਹੋਵੇਗੀ।
ਦੂਜੇ ਪਾਸੇ ਇੱਕ ਆਰਟੀਆਈ ਵਿੱਚ ਜੋ ਖੁਲਾਸਾ ਹੋਇਆ ਹੈ, ਉਸ ਅਨੁਸਾਰ ਸਰਕਾਰ ਨੇ ਤਾਂ 42 ਲੱਖ ਰੁਪਏ ਤੋਂ ਵੱਧ ਰੁਪਏ ਬਜਟ ਬਾਰੇ ਸਿਰਫ਼ ਲੋਕਾਂ ਦੇ ਸੁਝਾਅ ਲੈਣ ਲਈ ਖਰਚ ਕੀਤੇ ਹਨ। ਅਹਿਮ ਗੱਲ ਹੈ ਕਿ ਜਿਨ੍ਹਾਂ ਅਖ਼ਬਾਰਾਂ ਵਿੱਚ ਇਸ਼ਤਿਹਾਰ ਦਿੱਤੇ ਗਏ ਸਨ, ਉਨ੍ਹਾਂ ਵਿੱਚ ਹਿਮਾਚਲ ਦੇ ਅਖ਼ਬਾਰ ਵੀ ਸ਼ਾਮਲ ਹਨ। ਸਵਾਲ ਉੱਠ ਰਹੇ ਹਨ ਕਿ ਪੰਜਾਬ ਦੇ ਬਜਟ ਦਾ ਹਿਮਾਚਲ ਵਿੱਚ ਪ੍ਰਚਾਰ ਕਿਉਂ ਕੀਤਾ ਗਿਆ।
ਇਸ ਲਈ ਹੁਣ ਸਵਾਲ ਇਹ ਉੱਠਦਾ ਹੈ ਕਿ ਪੰਜਾਬ ਦੇ ਬਜਟ ਲਈ ਹਿਮਾਚਲ ਦੇ ਲੋਕਾਂ ਤੋਂ ਵੀ ਸੁਝਾਅ ਮੰਗੇ ਗਏ ਸਨ?ਮਾਨਸਾ ਵਾਸੀ ਮਾਣਿਕਗੋਇਲ ਨੇ ਇਹ ਆਰਟੀਆਈ ਪਾ ਕੇ ਜਾਣਕਾਰੀ ਹਾਸਲ ਕੀਤੀ ਹੈ। ਇਸ ਤੋਂ ਪਹਿਲਾਂ ਵਿਰੋਧੀ ਪਾਰਟੀ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਵੀ ਕਿਹਾ ਸੀ ਕਿ ਇੱਕ ਪਾਸੇ ਬਜਟ ਪੇਪਰ ਰਹਿਤ ਹੋਣ ਦੀ ਗੱਲ ਚੱਲ ਰਹੀ ਹੈ, ਪਰ ਇਸ ਦੇ ਬਾਵਜੂਦ ਐਪ ਬਣ ਗਈ, ਫਿਰ ਵੀ ਕਾਗਜ਼ਾਂ ‘ਤੇ ਬਜ਼ਟ ਵੀ ਛਪ ਗਿਆ। ਇਸ ਦੀ ਕਾਪੀ ਕੱਲ੍ਹ ਰਾਜਾ ਵੜਿੰਗ ਵੱਲੋਂ ਦਿਖਾਈ ਜਾ ਰਹੀ ਹੈ।
PUNJAB




INDIA








WORLD










