ਪੰਜਾਬ ਦੇ ਮੋਹਾਲੀ ਵਿੱਚ ਪਿਛਲੇ ਸਮੇਂ ਵਿੱਕੀ ਮਿੱਡੂ ਖੇੜਾ ਦਾ ਦਿਨ ਦਿਹਾੜੇ ਗੈਂਗਸਟਰਾਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ। ਉਸ ਕਤਲ ਵਿੱਚ ਸਿੱਧੂ ਮੂਸੇਵਾਲਾ ਦੇ ਉਸ ਸਮੇਂ ਰਹੇ ਮੈਨੇਜਰ ਸ਼ਗਨਪ੍ਰੀਤ ਦਾ ਮਿੱਡੂ ਖੇੜਾ ਦੇ ਕਤਲ ਕੇਸ ਵਿੱਚ ਨਾਮ ਆਇਆ ਸੀ। ਜਿਸ ਤੋਂ ਬਾਅਦ ਸ਼ਗਨਪ੍ਰੀਤ ਫਰਾਰ ਹੋ ਗਿਆ ਸੀ। ਮਿਲੀ ਜਾਣਕਾਰੀ ਮੁਤਾਬਕ ਸ਼ਗਨਪ੍ਰੀਤ ਨੇ ਵਿੱਕੀ ਮਿੱਡੂ ਖੇੜਾ ਦੇ ਕਤਲ ਕੇਸ ਨਾਮ ਆਉਣ ਕਰਕੇ ਹਾਈਕੋਰਟ ਵਿੱਚ ਅਗਾਊਂ ਜ਼ਮਾਨਤ ਲਈ ਅਰਜ਼ੀ ਪਾਈ ਹੈ। ਵਿੱਕੀ ਮਿੱਡੂ ਖੇੜਾ ਕਤਲ ਕੇਸ ਵਿੱਚ ਨਾਮ ਆਉਣ ਤੋਂ ਬਾਅਦ ਵਿਦੇਸ਼ ਵਿੱਚ ਬੈਠੇ ਸ਼ਗਨਪ੍ਰੀਤ ਨੇ ਦੂਜੀ ਪਟੀਸ਼ਨ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਪਾਈ ਹੈ।ਜਿਸ ਵਿੱਚ ਹਾਈਕੋਰਟ ਤੋਂ ਆਪਣੀ ਜਾਨ ਮਾਲ ਦੀ ਸੁਰੱਖਿਆ ਦੀ ਮੰਗ ਕੀਤੀ ਹੈ
ਦੋਵੇਂ ਪਟੀਸ਼ਨਾਂ ‘ਤੇ ਹਾਈ ਕੋਰਟ ਵਿਚ ਇਕ-ਦੋ ਦਿਨਾਂ ਵਿਚ ਸੁਣਵਾਈ ਹੋਣ ਦੀ ਉਮੀਦ ਹੈ। ਪਟੀਸ਼ਨ ‘ਚ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਨੂੰ ਆਪਣੀ ਜਾਨ ਨੂੰ ਖਤਰਾ ਦੱਸਿਆ ਗਿਆ ਹੈ ਅਤੇ ਦੋਵਾਂ ਨੂੰ ਵੀ ਧਿਰ ਬਣਾਇਆ ਗਿਆ ਹੈ।
ਸ਼ਗਨ ਪ੍ਰੀਤ ਨੇ ਕਿਹਾ ਹੈ ਕਿ ਜਦੋਂ ਉਹ ਮੋਹਾਲੀ ਆਉਂਦੇ ਹਨ ਤਾਂ ਏਅਰਪੋਰਟ ਤੋਂ ਲੈ ਕੇ ਪੁਲਿਸ ਉਸ ਨੂੰ ਜਿੱਥੇ ਵੀ ਲਿਜਾਣਾ ਚਾਹੁੰਦੀ ਹੈ, ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾਣ ਕਿਉਂਕਿ ਸਿੱਧੂ ਮੂਸੇ ਵਾਲਾ ਨੂੰ ਮਾਰਨ ਤੋਂ ਬਾਅਦ ਅਗਲਾ ਨਿਸ਼ਾਨਾ ਵਿਰੋਧੀ ਧੜਾ ਉਸ ਨੂੰ ਬਣਾ ਸਕਦਾ ਹੈ। ਪਿਛਲੇ ਸਾਲ ਵਿੱਕੀ ਮਿੱਡੂ ਖੇੜਾ ਦੀ ਮੁਹਾਲੀ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।
ਵਿੱਕੀ ਦੇ ਕਤਲ ਵਿੱਚ ਫੜੇ ਗਏ ਸ਼ੂਟਰਾਂ ਨੇ ਖੁਲਾਸਾ ਕੀਤਾ ਸੀ ਕਿ ਉਨ੍ਹਾਂ ਨੂੰ ਸ਼ਗਨ ਪ੍ਰੀਤ ਨੇ ਖਰੜ ਦੀ ਇੱਕ ਸੁਸਾਇਟੀ ਵਿੱਚ ਪਨਾਹ ਦਿੱਤੀ ਸੀ। ਉਸ ਤੋਂ ਬਾਅਦ ਸ਼ਗਨ ਪ੍ਰੀਤ ਵਿਦੇਸ਼ ਭੱਜ ਗਈ ਸੀ। ਉਧਰ, ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਪੁਲਿਸ ਨੇ ਮਿੱਠੂ ਖੇੜਾ ਦੇ ਕਤਲ ਵਿੱਚ ਮੂਸੇਵਾਲਾ ਦੇ ਸਬੰਧ ਹੋਣ ਤੋਂ ਇਨਕਾਰ ਕੀਤਾ ਹੈ। ਇਹ ਵੀ ਦੱਸ ਦੇਈਏ ਕਿ ਜਗਨ ਪ੍ਰੀਤ ਲਗਾਤਾਰ ਮੋਹਾਲੀ ਪੁਲਿਸ ਦੇ ਸੰਪਰਕ ਵਿੱਚ ਹੈ ਅਤੇ ਮੋਹਾਲੀ ਆਉਣ ਤੋਂ ਬਾਅਦ ਉਸਨੇ ਮੋਹਾਲੀ ਪੁਲਿਸ ਨੂੰ ਵੀ ਦੱਸ ਦਿੱਤਾ ਹੈ।
PUNJAB




INDIA








WORLD










