ਪੰਜਾਬ ਸਰਕਾਰ ਵੱਲੋਂ ਲਗਾਤਾਰ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਪਿਛਲੇ ਦਿਨੀਂ ਦੋ ਜ਼ਿਲਿਆਂ ਗੁਰਦਾਸਪੁਰ ਅਤੇ ਪਠਾਨਕੋਟ ਦੀ ਡਰੱਗ ਇੰਸਪੈਕਟਰ ਬਬਲੀਨ ਕੌਰ ਖਿਲਾਫ ਰਿਸ਼ਵਤ ਨੂੰ ਲੈ ਕੇ ਸਰਕਾਰ ਕੋਲ ਸ਼ਿਕਾਇਤ ਦਰਜ ਹੋਈ ਸੀ। ਜਿਸ ਤੋਂ ਬਾਅਦ ਸਰਕਾਰ ਨੇ ਸ਼ਿਕਾਇਤ ਦੇ ਆਧਾਰ ਤੇ ਕਾਰਵਾਈ ਕਰਕੇ ਬਬਲੀਨ ਕੌਰ ਨੂੰ ਪੁਲਿਸ ਨੇ ਅੰਮ੍ਰਿਤਸਰ ਤੋਂ ਗ੍ਰਿਫਤਾਰ ਕਰ ਲਿਆ ਹੈ। ਬਬਲੀਨ ਕੌਰ ਅੰਮ੍ਰਿਤਸਰ ਦੇ ਨਿਊ ਅੰਮ੍ਰਿਤਸਰ ਇਲਾਕੇ ਦੀ ਰਹਿਣ ਵਾਲੀ ਹੈ ਤੇ ਅੱਜ ਪੁਲਿਸ ਵੱਲੋਂ ਘਰ ਵਿੱਚ ਛਾਪੇਮਾਰੀ ਕੀਤੀ ਗਈ ਤੇ ਘਰ ਦੀ ਤਲਾਸ਼ੀ ਲਈ ਗਈ ਪਰ ਉਥੋਂ ਬਬਲੀਨ ਕੌਰ ਨਹੀਂ ਮਿਲੀ। ਉਸ ਤੋਂ ਬਾਅਦ ਪੁਲਿਸ ਨੂੰ ਪਤਾ ਲੱਗਾ ਕਿ ਬਬਲੀਨ ਕੌਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਲੁਕੀ ਹੋਈ ਹੈ ਤੇ ਪੁਲਿਸ ਨੇ ਯੂਨੀਵਰਸਿਟੀ ਪਹੁੰਚ ਕੇ ਬਬਲੀਨ ਕੌਰ ਨੂੰ ਗ੍ਰਿਫਤਾਰ ਕਰ ਲਿਆ ਹੈ
ਦੱਸ ਦੇਈਏ ਕਿ ਬਬਲੀਨ ਕੌਰ ‘ਤੇ ਉਸ ਦੇ ਅਧੀਨ ਕੰਮ ਕਰਦੇ ਦਰਜਾ ਚਾਰ ਮੁਲਾਜ਼ਮਾਂ ਵੱਲੋਂ ਮੈਡੀਕਲ ਸਟੋਰ ਸੰਚਾਲਕ ਨੂੰ ਲਾਇਸੈਂਸ ਜਾਰੀ ਕਰਨ ਦੇ ਬਦਲੇ ਰਿਸ਼ਵਤ ਮੰਗਣ ਦਾ ਦੋਸ਼ ਹੈ । ਦੱਸਿਆ ਜਾ ਰਿਹਾ ਹੈ ਕਿ ਜਦੋਂ ਪੁਲਿਸ ਨੇ ਦਰਜਾ ਚਾਰ ਕਰਮਚਾਰੀ ਤੋਂ ਪੁੱਛਗਿੱਛ ਕੀਤੀ ਤਾਂ ਉਸ ਨੇ ਬਬਲੀਨ ਦਾ ਨਾਂ ਲਿਆ ਹੈ । ਇਸ ਤੋਂ ਬਾਅਦ ਪੁਲਿਸ ਨੇ ਸਖ਼ਤ ਕਾਰਵਾਈ ਕਰਦੇ ਹੋਏ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਇਸ ਮਾਮਲੇ ਵਿੱਚ ਗੁਰਦਾਸਪੁਰ ਦੇ ਕੈਮਿਸਟ ਨੇ ਮੁੱਖ ਮੰਤਰੀ ਦੇ ਐਂਟੀ-ਕਰਪਸ਼ਨ ਹੈਲਪਲਾਈਨ ਨੰਬਰ ‘ਤੇ ਸ਼ਿਕਾਇਤ ਭੇਜੀ ਸੀ। ਇਸ ਤੋਂ ਬਾਅਦ ਇਸ ਮਾਮਲੇ ਦੀ ਜਾਂਚ ਕੀਤੀ ਗਈ। ਕੈਮਿਸਟ ਦਾ ਕਹਿਣਾ ਸੀ ਕਿ ਸਿਵਲ ਸਰਜਨ ਗੁਰਦਾਸਪੁਰ ਦੇ ਦਰਜ ਚਾਰ ਕਰਮਚਾਰੀ ਨੇ ਗੁਰਦਾਸਪੁਰ ਦੇ ਹੀ ਇੱਕ ਕੈਮਿਸਟ ਦਾ ਲਾਈਸੈਂਸ ਜਾਰੀ ਕਰਵਾਉਣ ਲਈ ਪੈਸਿਆਂ ਦੀ ਮੰਗ ਕੀਤੀ ਸੀ। ਇਸ ਸ਼ਿਕਾਇਤ ਦੇ ਆਧਾਰ ‘ਤੇ ਹੀ ਪੁਲਿਸ ਨੇ ਦਰਜ ਚਾਰ ਦੇ ਕਰਮਚਾਰੀ ਨੂੰ ਗ੍ਰਿਫ਼ਤਾਰ ਕੀਤਾ। ਇਸ ਸਤੋਂ ਬਾਅਦ ਇਸ ਕਰਮਚਾਰੀ ਨੇ ਡਰੱਗ ਇੰਸਪੈਕਟਰ ਬਬਲੀਨ ਕੌਰ ਦਾ ਨਾਮ ਲਿਆ। ਉਸਨੇ ਕਿਹਾ ਕਿ ਇਹ ਰਿਸ਼ਵਤ ਉਸ ਤੋਂ ਡਰੱਗ ਇੰਸਪੈਕਟਰ ਬਬਲੀਨ ਨੇ ਮੰਗੀ ਸੀ।
PUNJAB




INDIA








WORLD










