ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ਵਿੱਚ ਪਿਛਲੇ ਕਾਫੀ ਦਿਨਾਂ ਤੋਂ ਲਾਰੈਂਸ ਬਿਸ਼ਨੋਈ ਨੂੰ ਦਿੱਲੀ ਤੋਂ ਪੰਜਾਬ ਲਿਆ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਜਿਥੇ ਪਹਿਲਾਂ ਮਾਨਸਾ ਪੁਲਿਸ ਨੇ ਕਾਫੀ ਦਿਨ ਲਾਰੈਂਸ ਬਿਸ਼ਨੋਈ ਨੂੰ ਰਿਮਾਂਡ ਤੇ ਲਿਆ ਸੀ ਤੇ ਕਈ ਖੁਲਾਸੇ ਵੀ ਹੋਏ ਸਨ। ਬਿਸ਼ਨੋਈ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਨੇ ਲਾਰੈਂਸ ਬਿਸ਼ਨੋਈ ਨੂੰ 7 ਦਿਨ ਦੇ ਰਿਮਾਂਡ ਤੇ ਲਿਆ ਹੈ ਤੇ ਲਾਰੈਂਸ ਨੇ ਪੁੱਛਗਿੱਛ ਵਿੱਚ ਖੁਲਾਸਾ ਕੀਤਾ ਹੈ ਕਿ ਉਨ੍ਹਾਂ ਵੱਲੋਂ ਜੇਲ੍ਹ ਅੰਦਰ ਬੈਠ ਕੇ ਪੰਜ ਸਾਲਾਂ ਦੌਰਾਨ 25 ਵੱਡੇ ਕਾਰੋਬਾਰੀਆਂ ਤੋਂ ਕਰੀਬ 4 ਕਰੋੜ ਰੁਪਏ ਦੀ ਫਿਰੌਤੀ ਲਈ ਹੈ। ਉਸਨੇ ਦੱਸਿਆ ਕਿ ਉਸਨੇ ਫਿਰੌਤੀ ਦੇ ਇਨ੍ਹਾਂ ਪੈਸਿਆਂ ਨਾਲ ਜੇਲ੍ਹ ਵਿੱਚ ਸਾਰੀਆਂ ਸਹੂਲਤਾਂ ਲਈਆਂ ਹਨ ਤੇ ਇਸ ਤੋਂ ਇਲਾਵਾ ਉਸ ਦੇ ਗਿਰੋਹ ਨੇ ਆਧੁਨਿਕ ਹਥਿਆਰ ਵੀ ਖਰੀਦ ਲਏ ਹਨ ।
ਲਾਰੈਂਸ ਨੇ ਦੱਸਿਆ ਕਿ ਉਸਨੇ ਪਿਛਲੇ ਪੰਜ ਸਾਲਾਂ ਵਿੱਚ ਹਰਿਆਣਾ, ਪੰਜਾਬ, ਰਾਜਸਥਾਨ ਤੇ ਚੰਡੀਗੜ੍ਹ ਦੇ ਵੱਡੇ ਕਾਰੋਬਾਰੀਆਂ ਤੋਂ ਚਾਰ ਕਰੋੜ ਰੁਪਏ ਤੋਂ ਵੱਧ ਦੀਆਂ ਫਿਰੌਤੀਆਂ ਲਈਆਂ ਹਨ । ਉਸ ਨੇ ਕੈਨੇਡਾ ਬੈਠੇ ਆਪਣੇ ਸਾਥੀ ਗੋਲਡੀ ਬਰਾੜ ਨੂੰ ਵੀ ਕਾਫੀ ਪੈਸੇ ਭੇਜੇ ਹਨ।
ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਪੰਜਾਬ ਪੁਲਿਸ ਲਾਰੈਂਸ ਨੂੰ ਦਿੱਲੀ ਤੋਂ ਪੰਜਾਬ ਲੈ ਕੇ ਆਈ ਸੀ। 13 ਦਿਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਸੋਮਵਾਰ ਨੂੰ ਉਸ ਨੂੰ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ । ਜਿੱਥੋਂ ਅੰਮ੍ਰਿਤਸਰ ਪੁਲਿਸ ਨੇ ਉਸ ਨੂੰ ਟਰਾਂਜ਼ਿਟ ਰਿਮਾਂਡ ’ਤੇ ਲਿਆ ਹੈ । ਜਿੱਥੇ ਅੰਮ੍ਰਿਤਸਰ ਪੁਲਿਸ ਲਾਰੈਂਸ ਬਿਸ਼ਨੋਈ ਨੂੰ ਸਖ਼ਤ ਸੁਰੱਖਿਆ ਵਿਚਕਾਰ ਅੰਮ੍ਰਿਤਸਰ ਲੈ ਕੇ ਆਈ ਸੀ। ਅੰਮ੍ਰਿਤਸਰ ਪੁਲਿਸ ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੰਮ੍ਰਿਤਸਰ ਵਿਖੇ ਡਿਊਟੀ ਮੈਜਿਸਟ੍ਰੇਟ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ ਸੀ, ਜਿੱਥੇ ਅਦਾਲਤ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 7 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ।
PUNJAB




INDIA








WORLD










