ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਅੱਜ ਵੀ ਨਹੀਂ ਮਿਲੀ ਰਾਹਤ। ਪਿਛਲੇ ਲੰਬੇ ਸਮੇਂ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਬਹੁ ਕਰੋੜੀ ਡਰੱਗ ਮਾਮਲੇ ਵਿੱਚ ਪਟਿਆਲਾ ਜੇਲ੍ਹ ਵਿੱਚ ਬੰਦ ਹੈ । ਬਿਕਰਮਜੀਤ ਸਿੰਘ ਮਜੀਠੀਆ ਨੇ ਹਾਈਕੋਰਟ ਵਿੱਚ ਆਪਣੀ ਜ਼ਮਾਨਤ ਲਈ ਅਰਜ਼ੀ ਪਾਈ ਹੋਈ ਸੀ। ਜਿਸ ਵਿੱਚ ਡਬਲ ਬੈਂਚ ਦੇ ਜਸਟਿਸ ਸੰਦੀਪ ਮੌਦਗਿਲ ਅਤੇ ਜਸਟਿਸ ਏ ਜੀ ਮਸੀਹ ਦੀ ਅਦਾਲਤ ਨੇ ਇੱਕ ਮਹੀਨਾ ਪਹਿਲਾਂ ਫੈਸਲਾ ਰਾਖਵਾਂ ਰੱਖ ਲਿਆ ਸੀ। ਪਰ ਅੱਜ ਉਸੇ ਬੈਂਚ ਨੇ ਆਖਿਆ ਇਸ ਕੇਸ ਦਾ ਫ਼ੈਸਲਾ ਅਸੀਂ ਨਹੀਂ ਕਰ ਸਕਦੇ ਇਸ ਦਾ ਫੈਸਲਾ ਮੁੱਖ ਜੱਜ ਹੀ ਕਰੇਗਾ।
ਦੱਸ ਦਈਏ ਕਿ ਡਰੱਗਜ਼ ਮਾਮਲੇ ‘ਚ ਮਜੀਠੀਆ ‘ਤੇ ਗੰਭੀਰ ਦੋਸ਼ ਲੱਗੇ ਹਨ। ਇਸ ਵਿੱਚ ਕਿਹਾ ਗਿਆ ਹੈ ਕਿ ਕੈਨੇਡੀਅਨ ਨਸ਼ਾ ਤਸਕਰ ਸਤਪ੍ਰੀਤ ਸੱਤਾ ਮਜੀਠੀਆ ਦੀ ਅੰਮ੍ਰਿਤਸਰ ਤੇ ਚੰਡੀਗੜ੍ਹ ਦੀ ਸਰਕਾਰੀ ਕੋਠੀ ਵਿੱਚ ਵੀ ਰਹਿੰਦਾ ਰਿਹਾ ਸੀ। ਇੱਥੋਂ ਤੱਕ ਕਿ ਮਜੀਠੀਆ ਨੇ ਉਸ ਨੂੰ ਕਾਰ ਤੇ ਗੰਨਮੈਨ ਵੀ ਦਿੱਤੇ ਸਨ। ਇਸ ਵੀ ਇਲਜ਼ਾਮ ਹੈ ਕਿ ਮਜੀਠੀਆ ਚੋਣਾਂ ਲਈ ਨਸ਼ਾ ਤਸਕਰਾਂ ਤੋਂ ਫੰਡ ਲੈਂਦਾ ਰਿਹਾ ਹੈ। ਉਸ ‘ਤੇ ਨਸ਼ਾ ਤਸਕਰਾਂ ਵਿਚਾਲੇ ਸਮਝੌਤਾ ਕਰਾਉਣ ਦਾ ਵੀ ਦੋਸ਼ ਹੈ।
PUNJAB




INDIA








WORLD










