ਪੰਜਾਬ ਦੇ ਡੀਜੀਪੀ ਵੀਕੇ ਭਾਵਰਾ ਦੇ ਛੁੱਟੀ ਤੇ ਜਾਣ ਤੋਂ ਬਾਅਦ ਅੱਜ ਨਵੇਂ ਕਾਰਜਕਾਰੀ ਡੀਜੀਪੀ ਗੌਰਵ ਯਾਦਵ ਨੇ ਆਪਣਾ ਅਹੁਦਾ ਸੰਭਾਲਿਆ ਹੈ । ਗੌਰਵ ਯਾਦਵ 1992 ਪੰਜਾਬ ਕੇਡਰ ਦੇ ਆਈਪੀਐਸ ਅਧਿਕਾਰੀ ਹਨ ।
ਗੌਰਵ ਯਾਦਵ ਨੇ ਬਤੌਰ ਡੀਜੀਪੀ ਅਹੁਦਾ ਸੰਭਾਲਣ ਤੋਂ ਬਾਅਦ ਆਪਣੇ ਵੀਡੀਓ ਸੰਦੇਸ਼ ਵਿੱਚ ਆਖਿਆ ਹੈ ਕਿ ਪੰਜਾਬ ਵਿੱਚ ਨਸ਼ਿਆਂ ਅਤੇ ਗੈਂਗਸਟਰਾਂ ਨੂੰ ਨੱਥ ਪਾ ਕੇ ਅਮਨ ਕਾਨੂੰਨ ਸਥਾਪਿਤ ਕਰਨ ਪਹਿਲਾ ਕੰਮ ਹੋਵੇਗਾ।
ਉਨ੍ਹਾਂ ਕਿਹਾ, ‘ਮੁੱਖ ਮੰਤਰੀ ਭਗਵੰਤ ਮਾਨ ਦੀ ਇੱਛਾ ਅਨੁਸਾਰ ਮੈਂ ਲੋਕਾਂ ਦੇ ਸਹਿਯੋਗ ਨਾਲ ਸੂਬੇ ਵਿੱਚ ਦੋਸਤਾਨਾ ਪੁਲਿਸਿੰਗ ਵਿਕਸਤ ਕਰਨ ਲਈ ਯਤਨਸ਼ੀਲ ਰਹਾਂਗਾ।’ ਦੱਸ ਦਈਏ ਕਿ ਵੀਰੇਸ਼ ਕੁਮਾਰ ਭਾਵੜਾ ਦੇ 5 ਜੁਲਾਈ ਤੋਂ 2 ਮਹੀਨਿਆਂ ਲਈ ਛੁੱਟੀ ’ਤੇ ਜਾਣ ਕਾਰਨ ਗੌਰਵ ਯਾਦਵ ਨੂੰ ਕਾਰਜਕਾਰੀ ਡੀਜੀਪੀ ਨਿਯੁਕਤ ਕੀਤਾ ਗਿਆ ਹੈ।
1987 ਬੈਚ ਦੇ ਪੁਲਿਸ ਅਧਿਕਾਰੀ ਵੀਰੇਸ਼ ਕੁਮਾਰ ਭਾਵੜਾ ਇਸ ਸਮੇਂ ਪੰਜਾਬ ਪੁਲਿਸ ਵਿੱਚ ਸਭ ਤੋਂ ਸੀਨੀਅਰ ਪੁਲਿਸ ਅਧਿਕਾਰੀ ਹਨ ਅਤੇ ਉਨ੍ਹਾਂ ਦੀ ਸੇਵਾਮੁਕਤੀ 2024 ਵਿੱਚ ਹੋਣੀ ਹੈ। ਇਸ ਪੁਲਿਸ ਅਧਿਕਾਰੀ ਦੀ ਨਿਯੁਕਤੀ 6 ਜਨਵਰੀ ਨੂੰ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਵੱਲੋਂ ਸੰਘ ਲੋਕ ਸੇਵਾ ਕਮਿਸ਼ਨ (ਯੂਪੀਐੱਸਸੀ) ਦੇ ਪੈਨਲ ਦੇ ਆਧਾਰ ’ਤੇ ਦੋ ਸਾਲਾਂ ਦੇ ਸਮੇਂ ਲਈ ਕੀਤੀ ਗਈ ਸੀ।
PUNJAB




INDIA








WORLD










