ਪੰਜਾਬ ਵਿੱਚ ਸੱਭ ਤੋਂ ਵੱਡਾ ਮੁੱਦਾ ਹੈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਬਦੀ ਕਰਨ ਤੇ ਕਰਵਾਉਣ ਵਾਲਿਆਂ ਨੂੰ ਸਜ਼ਾਵਾਂ ਦਿਵਾਉਣ ਦਾ । ਪਿਛਲੇ ਦਿਨੀਂ ਪੰਜਾਬ ਸਰਕਾਰ ਵੱਲੋਂ ਬੇਅਦਬੀ ਮਾਮਲੇ ਵਿੱਚ ਕੀਤੀ ਗਈ ਜਾਂਚ ਰਿਪੋਰਟ ਨੂੰ ਜਨਤਕ ਕੀਤਾ ਗਿਆ ਸੀ। ਜਿਸ ਵਿੱਚ ਵਿਰੋਧੀਆਂ ਨੇ ਜਨਤਕ ਕੀਤੀ ਗਈ ਰਿਪੋਰਟ ਵਿੱਚ ਬਾਦਲ ਪਰਿਵਾਰ ਨੂੰ ਕਲੀਨ ਚਿੱਟ ਦਿੱਤੇ ਜਾਣ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਸਵਾਲ ਅਠਾਉਣੇ ਸ਼ੁਰੂ ਕਰ ਦਿੱਤੇ ਹਨ।
ਰਿਪੋਰਟ ਬਾਹਰ ਆਉਣ ਤੋਂ ਬਾਅਦ ਸੋਸ਼ਲ ਮੀਡੀਆ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖਿਲਾਫ ਚਰਚਾ ਹੋ ਰਹੀ ਹੈ। ਦੂਜੇ ਪਾਸੇ ਪੰਥਕ ਧਿਰਾਂ ਦੇ ਤੇਵਰ ਵੀ ਸਰਕਾਰ ਖ਼ਿਲਾਫ਼ ਤਿੱਖੇ ਵਿਖਾਈ ਦਿੰਦੇ ਹਨ।
ਦੂਜੇ ਪਾਸੇ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਿਹਾ ਕਿ ਬਹਿਬਲ ਕਲਾਂ ਗੋਲੀਕਾਂਡ ਤੇ ਬੇਅਦਬੀ ਦੇ ਮਾਮਲਿਆਂ ਵਿੱਚ ਕਿਸੇ ਨੂੰ ਕੋਈ ਕਲੀਨ ਚਿਟ ਨਹੀਂ ਦਿੱਤੀ ਗਈ। ਪਾਰਟੀ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੇ ਬਰਗਾੜੀ ਵਿੱਚ ਸਾਲ 2015 ’ਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਲਈ ਗਠਿਤ ਵਿਸ਼ੇਸ਼ ਜਾਂਚ ਟੀਮ (ਸਿਟ) ਨੇ ਉਕਤ ਘਟਨਾਵਾਂ ਦੇ ਸਾਜ਼ਿਸ਼ਕਰਤਾਵਾਂ ਦਾ ਨਾਮ ਜਨਤਕ ਕੀਤਾ ਹੈ, ਪਰ ਜਾਂਚ ਟੀਮ ਨੇ ਕਿਸੇ ਨੂੰ ਕਲੀਨ ਚਿਟ ਨਹੀਂ ਦਿੱਤੀ ਗਈ।
ਕੰਗ ਨੇ ਕਿਹਾ ਕਿ ‘ਆਪ’ ਸਰਕਾਰ ਦੇ ਯਤਨਾਂ ਸਦਕਾ ਐਡਵੋਕੇਟ ਜਨਰਲ (ਏਜੀ) ਨੇ ਇਸ ਕੇਸ ਦੀ ਸੰਜੀਦਗੀ ਨਾਲ ਪੈਰਵੀ ਕੀਤੀ, ਜਿਸ ਕਰਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਐਫਆਈਆਰ ਅਤੇ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਰੱਦ ਕਰਨ ਦੀ ਮੰਗ ਕਰਨ ਵਾਲੀਆਂ ਕਈ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ।
ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਦੌਰਾਨ ਸਿਆਸੀ ਆਗੂਆਂ ਦੀ ਦਖ਼ਲਅੰਦਾਜ਼ੀ ਕਾਰਨ ਅਤੇ ਸੀਨੀਅਰ ਅਧਿਕਾਰੀਆਂ ਦੀ ਅਕੁਸ਼ਲਤਾ ਕਾਰਨ ਹਾਈ ਕੋਰਟ ਨੇ ਕੇਸ ਰੱਦ ਕਰ ਦਿੱਤਾ ਸੀ। ਇਸ ਵਾਰ ਅਦਾਲਤ ਦਾ ਫ਼ੈਸਲਾ ਦੋਸ਼ੀਆਂ ਨੂੰ ਸਜ਼ਾਵਾਂ ਦਿਵਾ ਕੇ ‘ਸਿੱਖ ਸੰਗਤਾਂ’ ਤੇ ਪੰਜਾਬੀਆਂ ਨੂੰ ਇਨਸਾਫ਼ ਦਿਵਾਉਣ ਵਿੱਚ ਕਾਮਯਾਬ ਹੋਵੇਗਾ।
PUNJAB




INDIA








WORLD










