ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣਾ ਘਰ ਵਸਾਉਣ ਦਾ ਮਨ ਬਣਾ ਲਿਆ ਹੈ। ਮਿਲੀ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੱਲ ਦੂਜੀ ਵਾਰ ਵਿਆਹ ਬੰਧਨ ਵਿੱਚ ਬੱਝ ਜਾਣਗੇ। ਭਗਵੰਤ ਸਿੰਘ ਮਾਨ ਦਾ ਪਹਿਲੇ ਵਿਆਹ ਵਾਲੀ ਪਤਨੀ ਨਾਲ ਤਲਾਕ ਹੋ ਚੁੱਕਾ ਹੈ ਤੇ ਏਨਾ ਦੇ ਦੋ ਬੱਚੇ ਵੀ ਹਨ ਤੇ ਤਲਾਕ ਤੋਂ ਬਾਅਦ ਆਪਣੀ ਮਾਂ ਨਾਲ ਵਿਦੇਸ਼ ਵਿੱਚ ਰਹਿੰਦੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਸਿਆਸੀ ਸਫਰ ਲਈ ਹੀ ਉਨ੍ਹਾਂ ਨੇ ਵੱਖ ਹੋਣ ਦਾ ਫੈਸਲਾ ਲਿਆ ਸੀ।ਉਨ੍ਹਾਂ ਦਾ ਵਿਆਹ ਕੱਲ੍ਹ ਸੀਐਮ ਹਾਊਸ ਵਿੱਚ ਹੋਏਗਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਪਹੁੰਚਣਗੇ।
ਮਿਲੀ ਜਾਣਕਾਰੀ ਮੁਤਾਬਕ ਵਿਆਹ ਚੰਡੀਗੜ੍ਹ ‘ਚ ਹੋਵੇਗਾ। ਦੱਸਿਆ ਗਿਆ ਸੀ ਕਿ ਸੀਐਮ ਭਗਵੰਤ ਮਾਨ ਦਾ ਵਿਆਹ ਡਾਕਟਰ ਗੁਰਪ੍ਰੀਤ ਕੌਰ ਨਾਲ ਹੋਵੇਗਾ। ਇਹ ਵਿਆਹ ਸਮਾਗਮ ਸੀਐਮ ਮਾਨ ਦੀ ਰਿਹਾਇਸ਼ ‘ਤੇ ਹੀ ਇੱਕ ਸੰਖੇਪ ਪ੍ਰੋਗਰਾਮ ਵਿੱਚ ਹੋਵੇਗਾ। ਇਸ ਦੌਰਾਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਮੌਜੂਦ ਰਹਿਣਗੇ। ਇਹ ਵੀ ਦਸ ਦਈਏ ਕਿ ਭਗਵੰਤ ਮਾਨ ਦੀ ਮਾਂ ਦੀ ਇੱਛਾ ਸੀ ਕਿ ਉਹ ਆਪਣਾ ਘਰ ਵਸਾਉਣ, ਜਿਸ ਤੋਂ ਬਾਅਦ ਹੁਣ ਮਾਨ ਨੇ ਵਿਆਹ ਕਰਾਉਣ ਦਾ ਫ਼ੈਸਲਾ ਲਿਆ।
ਕਾਬਲੇਗ਼ੌਰ ਹੈ ਕਿ ਸਿਆਸਤ `ਚ ਆਉਣ ਤੋਂ ਪਹਿਲਾਂ ਭਗਵੰਤ ਮਾਨ ਨੇ ਕਮੇਡੀਅਨ ਵਜੋਂ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਇਸ ਦੌਰਾਨ ਉਹ ਕਾਫ਼ੀ ਸਟੇਜ ਸ਼ੋਅਜ਼ ਵਿੱਚ ਵੀ ਹਿੱਸਾ ਲੈਂਦੇ ਰਹੇ। ਉਨ੍ਹਾਂ ਨੇ ਕਮੇਡੀਅਨ ਦੇ ਰੂਪ ਵਿੱਚ ਬਹੁਤ ਨਾਮ ਕਮਾਇਆ। ਉਨ੍ਹਾਂ ਦਾ ਜੁਗਨੂ ਨਾਂ ਦਾ ਕਿਰਦਾਰ ਹਰ ਘਰ ਦੀ ਪਸੰਦ ਬਣ ਗਿਆ। ਉਨ੍ਹਾਂ ਨੇ ਇੰਦਰਪ੍ਰੀਤ ਕੌਰ ਨਾਲ ਵਿਆਹ ਕਰਾਇਆ ਸੀ। ਉਨ੍ਹਾਂ ਦੇ ਦੋ ਬੱਚੇ ਵੀ ਹਨ। ਪਰ ਮਾਨ ਤੇ ਉਨ੍ਹਾਂ ਦੀ ਪਤਨੀ ਵਿਚਾਲੇ ਅਣਬਣ ਹੋਣ ਕਾਰਨ ਉਨ੍ਹਾਂ ਦਾ ਵਿਆਹ ਟੁੱਟ ਗਿਆ। ਉਨ੍ਹਾਂ ਦੀ ਪਤਨੀ ਆਪਣੇ ਦੋਵੇਂ ਬੱਚਿਆਂ ਨਾਲ ਵਿਦੇਸ਼ `ਚ ਜਾ ਵੱਸੇ।
PUNJAB




INDIA








WORLD










