ਪਿਛਲੇ ਦਿਨੀਂ ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੌਰਾਨ ਫਾਰਚੂਨਰ ਗੱਡੀ ਵਿੱਚ ਹਥਿਆਰ ਸਪਲਾਈ ਕਰਨ ਦੇ ਦੋਸ਼ਾਂ ਵਿੱਚ ਸਤਬੀਰ ਸਿੰਘ ਨੂੰ ਗ੍ਰਿਫਤਾਰ ਕੀਤਾ ਸੀ । ਜਿਸ ਤੋਂ ਬਾਅਦ ਪੁਲਿਸ ਨੇ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਤੇ ਪੁੱਛਗਿੱਛ ਕੀਤੀ। ਬੀਤੇ ਦਿਨ ਸਤਬੀਰ ਨੂੰ ਅਦਾਲਤ ਨੇ ਜ਼ੁਡੀਸ਼ੀਅਲ ਰਿਮਾਂਡ ਤੇ ਲੁਧਿਆਣਾ ਜੇਲ੍ਹ ਭੇਜ ਦਿੱਤਾ ਸੀ। ਜਦੋਂ ਸਤਬੀਰ ਸਿੰਘ ਨੂੰ ਜੇਲ੍ਹ ਵਿੱਚ ਭੇਜਿਆ ਗਿਆ ਤਾਂ ਉਥੇ ਸਤਬੀਰ ਸਿੰਘ ਦੀ ਜੇਲ੍ਹ ਵਿੱਚ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਤੇ ਸਤਬੀਰ ਦੇ ਸਿਰ ਵਿੱਚ ਸੱਟਾਂ ਲੱਗੀਆਂ ਹਨ ਤੇ ਪੁਲਿਸ ਵੱਲੋਂ ਸਿਵਲ ਹਸਪਤਾਲ ਵਿੱਚ ਲਿਆ ਕੇ ਉਸ ਦੇ ਸਿਰ ਤੇ ਟਾਂਕੇ ਲਿਵਾਏ ਗਏ ਹਨ ਜਿਸ ਦੀ ਪੁਸ਼ਟੀ ਐਸ ਐਚ ਓ ਨੇ ਕੀਤੀ ਹੈ।
ਸੂਤਰਾਂ ਦੇ ਮੁਤਾਬਕ ਇਹ ਹਮਲਾ ਬੰਬੀਹਾ ਗਰੁੱਪ ਦੇ ਪਹਿਲਾਂ ਤੋਂ ਹੀ ਜੇਲ੍ਹ ਵਿੱਚ ਬੰਦ ਮੈਂਬਰਾਂ ਵੱਲੋਂ ਕੀਤਾ ਗਿਆ ਹੈ ਹਾਲਾਂਕਿ ਇਸ ਦੀ ਪੁਸ਼ਟੀ ਪੁਲੀਸ ਅਧਿਕਾਰੀਆਂ ਨੇ ਨਹੀਂ ਕੀਤੀ ਪਰ ਸਤਬੀਰ ਨੂੰ ਬੀਤੇ ਦਿਨੀਂ ਹੀ ਲੁਧਿਆਣਾ ਪੁਲਿਸ ਦੀ ਸਪੈਸ਼ਲ ਟੀਮ ਵੱਲੋਂ ਸਿੱਧੂ ਮੂਸੇ ਵਾਲੇ ਦੇ ਕਤਲ ਮਾਮਲੇ ਵਿੱਚ ਹਥਿਆਰ ਮੁਹੱਈਆ ਕਰਵਾਉਣ ਦੇ ਲਿੰਕ ਅੰਦਰ ਗ੍ਰਿਫਤਾਰ ਕੀਤਾ ਗਿਆ ਸੀ।
ਅੱਜ ਹੀ ਸਤਬੀਰ ਕੋਲੋਂ ਨਿਸ਼ਾਨਦੇਹੀ ਦੌਰਾਨ ਅਕਾਲੀ ਦਲ ਦੇ ਸਾਬਕਾ ਮੰਤਰੀ ਨਿਰਮਲ ਸਿੰਘ ਕਾਹਲੋਂ ਦੇ ਭਤੀਜੇ ਸੰਦੀਪ ਸਿੰਘ ਕਾਹਲੋਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਸੀ। ਥੋੜ੍ਹੀ ਦੇਰ ਪਹਿਲਾਂ ਹੀ ਉਸ ਦਾ ਰਿਮਾਂਡ ਪੁਲੀਸ ਨੂੰ ਦੋ ਦਿਨ ਦਾ ਮਿਲਿਆ ਸੀ ਅਤੇ ਇਸ ਦੌਰਾਨ ਜੇਲ੍ਹ ਚੋਂ ਸਤਬੀਰ ਦੀ ਕੁੱਟਮਾਰ ਦੀ ਖਬਰ ਸਾਹਮਣੇ ਆਈ ਹੈ।
ਕੜੀ ਸੁਰੱਖਿਆ ਦੇ ਵਿਚ ਸਤਬੀਰ ਸਿੰਘ ਨੂੰ ਲੁਧਿਆਣਾ ਕੇਂਦਰੀ ਜੇਲ੍ਹ ਤੋਂ ਸਿਵਲ ਹਸਪਤਾਲ ਲਿਆਂਦਾ ਗਿਆ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐੱਸਐੱਚਓ ਡਵੀਜ਼ਨ ਨੰਬਰ ਤੋਂ ਨਰਦੇਵ ਸਿੰਘ ਨੇ ਕਿਹਾ ਕਿ ਇਸ ‘ਤੇ ਹਮਲਾ ਜੇਲ੍ਹ ਵਿਚ ਹੋਇਆ ਹੈ। ਸਿਰ ‘ਤੇ ਸੱਟਾਂ ਲੱਗੀਆਂ ਨੇ ਹਸਪਤਾਲ ਵਿੱਚ ਦੋ ਤਿੰਨ ਟਾਂਕੇ ਵੀ ਲਗਵਾਏ ਗਏ ਹਨ। ਉਨ੍ਹਾਂ ਕਿਹਾ ਇਹ ਹਮਲਾ ਕਿਸ ਨੇ ਕੀਤਾ ਅਤੇ ਕਿਉਂ ਕੀਤਾ ਇਸ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਹੈ।
ਸਖ਼ਤ ਸੁਰੱਖਿਆ ਦੇ ਵਿਚ ਸਤਬੀਰ ਨੂੰ ਜੇਲ੍ਹ ‘ਚੋਂ ਲੁਧਿਆਣਾ ਹਸਪਤਾਲ ਲਿਆਂਦਾ ਗਿਆ। ਹਾਲਾਂਕਿ ਇਸ ਦੌਰਾਨ ਪੱਤਰਕਾਰਾਂ ਵੱਲੋਂ ਸੁਤਬੀਰ ਨਾਲ ਵੀ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਅਤੇ ਉਸ ਦਾ ਪੱਖ ਜਾਨਣ ਦੀ ਕੋਸ਼ਿਸ਼ ਕੀਤੀ ਗਈ ਪਰ ਉਹ ਕੁਝ ਵੀ ਨਹੀਂ ਬੋਲਿਆ..ਸਤਬੀਰ ਦੇ ਸਿਰ ਤੇ ਪੱਟੀ ਬੰਨ੍ਹੀ ਹੋਈ ਸੀ। ਉਸ ਦੇ ਸਿਰ ਤੇ ਹੀ ਸੱਟਾਂ ਲੱਗਣ ਦੀ ਐਸਐਚਓ ਨੇ ਪੁਸ਼ਟੀ ਕੀਤੀ ਹੈ ਉਨ੍ਹਾਂ ਦੱਸਿਆ ਕਿ ਕਿਸੇ ਡੰਡੇ ਨਾਲ ਉਸ ਦੀ ਕੁੱਟਮਾਰ ਕੀਤੀ ਲੱਗਦੀ ਹੈ ਸਿਰ ਤੇ ਗੁੱਝੀਆਂ ਸੱਟਾਂ ਲੱਗੀਆਂ ਹਨ।
ਕਾਬਿਲੇਗੌਰ ਹੈ ਕਿ ਇਸ ਹਮਲੇ ਦੀ ਜ਼ਿੰਮੇਵਾਰੀ ਫਿਲਹਾਲ ਕਿਸੇ ਗੈਂਗ ਵੱਲੋਂ ਨਹੀਂ ਕੀਤੀ ਗਈ ਪਰ ਸੂਤਰਾਂ ਦੇ ਹਵਾਲੇ ਤੋਂ ਹੀ ਜਾਣਕਾਰੀ ਮਿਲ ਰਹੀ ਹੈ ਕਿ ਬੰਬੀਹਾ ਗਰੁੱਪ ਵੱਲੋਂ ਪਹਿਲਾਂ ਤੋਂ ਹੀ ਜੇਲ੍ਹ ਚ ਬੰਦ ਕੈਦੀਆਂ ਨੇ ਹੀ ਸਤਬੀਰ ਤੇ ਹਮਲਾ ਕੀਤਾ ਹੈ। ਜ਼ਿਕਰਯੋਗ ਹੈ ਕਿ ਸਤਬੀਰ ਦੇ ਲਾਰੈਂਸ ਬਿਸ਼ਨੋਈ ਗਰੁੱਪ ਦੇ ਨਾਲ ਸਬੰਧ ਸਾਹਮਣੇ ਆਏ ਸਨ।
ਬਲਦੇਵ ਚੌਧਰੀ ਦੀ ਨਿਸ਼ਾਨਦੇਹੀ ਤੋਂ ਬਾਅਦ ਹੀ ਉਸ ਨੂੰ ਅਸਲੇ ਸਣੇ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸੇ ਮਾਮਲੇ ਵਿਚ ਅੱਜ ਵੀ ਮੌਜੂਦਾ ਬੀਡੀਪੀਓ ਸੰਦੀਪ ਸਿੰਘ ਕਾਹਲੋਂ ਦੀ ਗ੍ਰਿਫ਼ਤਾਰੀ ਹੋਈ ਹੈ। ਸਿੱਧੂ ਮੂਸੇਵਾਲੇ ਦੇ ਕਤਲ ਤੋਂ ਪਹਿਲਾਂ ਬਠਿੰਡਾ ਦੇ ਵਿੱਚ ਸ਼ਾਰਪ ਸ਼ੂਟਰਾਂ ਨੂੰ ਹਥਿਆਰ ਪਹੁੰਚਾਉਣ ਦਾ ਪੁਲੀਸ ਨੂੰ ਸੰਦੀਪ ਕਾਹਲੋਂ ਅਤੇ ਉਸ ਦੇ ਹੋਰ ਸਾਥੀ ਅਤੇ ਸ਼ੱਕ ਹੈ।
PUNJAB




INDIA








WORLD










