ਪੰਜਾਬ ਦੇ ਜ਼ਿਲ੍ਹਾ ਹੁਸ਼ਿਆਰਪੁਰ ਹਲਕਾ ਚੱਬੇਵਾਲ ਵਿੱਚ ਪੀਡਬਲਯੂਡੀ ਦੇ ਅਧਿਕਾਰੀਆਂ ਦੀ ਦੇਖਰੇਖ ਥੱਲੇ ਬਾਰਸ਼ ਵਿੱਚ ਹੀ ਸੜਕ ਦੀ ਰੀਕਾਰਪੇਟਿੰਗ ਕੀਤੀ ਜਾ ਰਹੀ ਸੀ। ਜਿਸ ਦੀ ਵੀਡੀਓ ਕਿਸੇ ਵੱਲੋਂ ਬਣਾ ਕੇ ਸੋਸ਼ਲ ਮੀਡੀਆ ਤੇ ਵਾਇਰਲ ਕਰ ਦਿੱਤੀ ਗਈ ਜਿਸ ਦੇ ਆਧਾਰ ਤੇ ਪੰਜਾਬ ਸਰਕਾਰ ਵੱਲੋਂ ਪੀਡਬਲਯੂਡੀ ਦੇ 4 ਇੰਜੀਨੀਅਰਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ । ਜਿਹੜੇ ਇੰਜਨੀਅਰ ਮੁਅੱਤਲ ਕੀਤੇ ਗਏ ਹਨ ਉਨ੍ਹਾਂ ਦੇ ਨਾਮ ਐਸਡੀਓ ਤਰਸੇਮ ਸਿੰਘ,ਜੇਈ ਵਿਪਨ ਕੁਮਾਰ,ਪ੍ਰਵੀਨ ਕੁਮਾਰ ਅਤੇ ਜਸਬੀਰ ਸਿੰਘ ਸ਼ਾਮਲ ਹੈ।
ਇਹ ਹੁਕਮ ਪੰਜਾਬ ਸਰਕਾਰ ਦੇ ਲੋਕ ਨਿਰਮਾਣ ਵਿਭਾਗ ਦੇ ਪ੍ਰਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਜਾਰੀ ਕੀਤੇ ਗਏ ਹਨ। ਜਿਸ ‘ਚ ਕਿਹਾ ਗਿਆ ਸੀ ਕਿ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ ਹੈ। ਜਿਸ ਵਿੱਚ ਬਰਸਾਤ ਵਿੱਚ ਸੜਕ ਬਣਾਈ ਜਾ ਰਹੀ ਹੈ। ਇਸ ਲਈ ਇਨ੍ਹਾਂ ਚਾਰ ਅਧਿਕਾਰੀਆਂ ਨੂੰ ਤੁਰੰਤ ਮੁਅੱਤਲ ਕਰ ਦਿੱਤਾ ਗਿਆ।

ਇਹ ਸੜਕ ਹੁਸ਼ਿਆਰਪੁਰ ਜ਼ਿਲ੍ਹੇ ਦੇ ਚੱਬੇਵਾਲ ਵਿਧਾਨ ਸਭਾ ਹਲਕੇ ਵਿੱਚ ਬਣ ਰਹੀ ਹੈ। ਮਾਹਿਲਪੁਰ ਬਲਾਕ ਦੇ ਪਿੰਡ ਨੰਗਲ ਖਿਲਦੀਆ ਅਤੇ ਸ਼ੇਰਪੁਰ ਨੂੰ ਇਸ ਰਾਹੀਂ ਜੋੜਿਆ ਜਾ ਰਿਹਾ ਹੈ। ਇਸੇ ਦੌਰਾਨ ‘ਆਪ’ ਵਰਕਰ ਗੁਰਵਿੰਦਰ ਸਿੰਘ ਨੇ ਉਸ ਨੂੰ ਰੋਕ ਲਿਆ। ਉਨ੍ਹਾਂ ਮੀਂਹ ਵਿੱਚ ਸੜਕ ਨਾ ਬਣਾਉਣ ਲਈ ਕਿਹਾ। ਇਸ ਦੇ ਬਾਵਜੂਦ ਉਸ ਦੀਆਂ ਗੱਲਾਂ ਨੂੰ ਨਜ਼ਰਅੰਦਾਜ਼ ਕਰਕੇ ਕੰਮ ਜਾਰੀ ਰੱਖਿਆ।
PUNJAB




INDIA








WORLD










