ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਤੇ ਲੁਧਿਆਣਾ ਤੋਂ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਅਦਾਲਤ ਵੱਲੋਂ ਜਬਰ ਜਿਨਾਹ ਮਾਮਲੇ ਵਿੱਚ ਭਗੌੜਾ ਐਲਾਨਿਆਂ ਗਿਆ ਸੀ। ਅੱਜ ਸਿਮਰਨਜੀਤ ਸਿੰਘ ਬੈਂਸ ਨੇ ਲੁਧਿਆਣਾ ਕੋਰਟ ਵਿੱਚ ਸਿਰੰਡਰ ਕਰ ਦਿੱਤਾ ਹੈ। ਤੁਹਾਨੂੰ ਦੱਸ ਦਈਏ ਕਿ ਲੁਧਿਆਣਾ ਦੀ ਰਹਿਣ ਵਾਲੀ ਵਿਧਵਾ ਔਰਤ ਵੱਲੋਂ ਸਿਮਰਨਜੀਤ ਸਿੰਘ ਬੈਂਸ ਤੇ ਜ਼ਬਰ ਜ਼ਿਨਾਹ ਦੇ ਇਲਜਾਮ ਲਾ ਕੇ ਕੇਸ ਦਰਜ ਕਰਾਇਆ ਸੀ। ਜਿਸ ਤੋਂ ਬਾਅਦ ਸਿਮਰਨਜੀਤ ਸਿੰਘ ਬੈਂਸ ਨੇ ਸਰਕਾਰ ਤੇ ਇਹ ਦੋਸ਼ ਲਾਏ ਸੀ ਕੇ ਜਾਣ ਬੁੱਝ ਕੇ ਸਿਆਸੀ ਅਕਸ ਖਰਾਬ ਕਰਨ ਲਈ ਇਹ ਕੇਸ ਦਰਜ ਕੀਤਾ ਗਿਆ ਹੈ । ਬੈਂਸ ਦੇ ਇਸ ਕੇਸ ਵਿੱਚ ਲਗਾਤਾਰ ਅਦਾਲਤ ਵਿੱਚ ਪੇਸ਼ ਨਾ ਹੋਣ ਕਰਕੇ ਆਖਰ ਅਦਾਲਤ ਵੱਲੋਂ ਬੈਂਸ ਨੂੰ ਭਗੌੜਾ ਐਲਾਨ ਦਿੱਤਾ ਗਿਆ ਸੀ ਤੇ ਪੋਸਟਰ ਵੀ ਲਾ ਦਿੱਤੇ ਗਏ ਸਨ। ਪੁਲਿਸ ਵੀ ਲਗਾਤਾਰ ਬੈਂਸ ਨੂੰ ਲੱਭ ਰਹੀ ਸੀ। ਅੱਜ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਵੱਲੋਂ ਆਤਮ-ਸਮਰਪਣ ਕਰ ਦਿੱਤਾ ਗਿਆ ਹੈ।ਬੈਂਸ ਅਤੇ ਛੇ ਹੋਰਾਂ ਨੂੰ ਸਥਾਨਕ ਅਦਾਲਤ ਨੇ ਭਗੌੜਾ ਕਰਾਰ ਦਿੱਤਾ ਸੀ ਅਤੇ ਲੁਧਿਆਣਾ ਪੁਲਿਸ ਨੇ ਉਨ੍ਹਾਂ ਦੇ ਲੋੜੀਂਦੇ ਪੋਸਟਰ ਜਾਰੀ ਕੀਤੇ ਸਨ।ਇਸ ਮਾਮਲੇ ਵਿੱਚ ਬੀਤੇ ਕੁਝ ਦਿਨ ਪਹਿਲਾਂ ਸਿਮਰਜੀਤ ਬੈਂਸ ਦੇ ਭਰਾ ਕਰਮਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ
ਇਹੀ ਨਹੀਂ ਬੈਂਸ ਨੇ ਸੋਸ਼ਲ ਮੀਡੀਆ ਪੋਸਟ ਵੀ ਪਾਈ ਹੈ, ਜਿਸ ‘ਚ ਲਿਖਿਆ ਹੈ, ”ਪਹਿਲਾਂ ਵੀ ਕਿਹਾ ਅਤੇ ਕਿਹਾ ਹੈ।” ਸਾਨੂੰ ਮਾਣਯੋਗ ਅਦਾਲਤ ਦੀ ਨਿਆਂ ਪ੍ਰਣਾਲੀ ‘ਤੇ ਪੂਰਾ ਭਰੋਸਾ ਹੈ। ਅਦਾਲਤ ਦੇ ਹੁਕਮਾਂ ਤਹਿਤ ਅੱਜ ਸਿਮਰਜੀਤ ਸਿੰਘ ਬੈਂਸ ਨੇ ਲੁਧਿਆਣਾ ‘ਚ ਆਤਮ ਸਮਰਪਣ ਕਰ ਦਿੱਤਾ। ਕੋਰਟ.. ਗਿਆ ਤੇ ਜੋ ਵੀ ਸੱਚ ਹੈ… ਬਹੁਤ ਜਲਦ ਸਭ ਦੇ ਸਾਹਮਣੇ ਆ ਜਾਵੇਗਾ… ਲੋਕ ਇਨਸਾਫ ਪਾਰਟੀ।
PUNJAB




INDIA








WORLD










