ਪੰਜਾਬ ਵਿੱਚ ਕੈਪਟਨ ਸਰਕਾਰ ਦੌਰਾਨ ਐਸ.ਸੀ. ਵਿਦਿਆਰਥੀਆਂ ਦੀ ਸਕਾਲਰਸ਼ਿਪ ਘਪਲੇ ਦੇ ਦੋਸ਼ ਉਸ ਸਮੇ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਤੇ ਵਿਰੋਧੀਆਂ ਵੱਲੋਂ ਲਾਏ ਗਏ ਸਨ ਪਰ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਧੂ ਸਿੰਘ ਧਰਮਸੋਤ ਨੂੰ ਕਲੀਨ ਚਿੱਟ ਦੇ ਦਿੱਤੀ ਸੀ। ਮਾਨ ਸਰਕਾਰ ਨੇ ਦੁਬਾਰਾ ਫੇਰ ਐਸ.ਸੀ. ਸਕਾਲਰਸ਼ਿਪ ਵਿੱਚ ਹੋਏ ਘਪਲੇ ਦੀ ਜਾਂਚ ਖੋਲ ਦਿੱਤੀ ਹੈ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਮਾਮਲੇ ਨਾਲ ਸਬੰਧਤ ਫਾਈਲਾਂ ਮੰਗਵਾ ਲਈਆਂ ਹਨ ਤੇ ਬਹੁਤ ਜਲਦ ਸਕਾਲਰਸ਼ਿਪ ਘਪਲੇ ਵਿੱਚ ਐਕਸ਼ਨ ਹੋ ਸਕਦਾ ਹੈ ।
ਦੱਸ ਦੇਈਏ ਕਿ ਕਾਂਗਰਸ ਸਰਕਾਰ ਵੇਲੇ ਐੱਸ.ਸੀ. ਵਿਦਿਆਰਥੀ ਸਕਾਲਰਸ਼ਿਪ ਵਿੱਚ ਕਥਿਤ ਘਪਲੇ ਦਾ ਮਾਮਲਾ ਸਾਹਮਣੇ ਆਇਆ ਸੀ। ਦਲਿਤ ਵਿਦਿਆਰਥੀਆਂ ਦੇ ਵਜ਼ੀਫ਼ੇ ਵਿੱਚ ਕਰੋੜਾਂ ਰੁਪਏ ਦੇ ਘਪਲੇ ਦੇ ਦੋਸ਼ ਨੂੰ ਲੈ ਕੇ ਉਸ ਵੇਲੇ ਕੈਬਨਿਟ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਸਵਾਲਾਂ ਦੇ ਘੇਰੇ ‘ਚ ਰਹੇ ਸਨ ਅਤੇ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਸੀ। ਸਾਧੂ ਸਿੰਘ ਧਰਮਸੋਤ ਨੂੰ ਵਿਜੀਲੈਂਸ ਬਿਊਰੋ ਨੇ 6 ਜੂਨ ਨੂੰ ਭ੍ਰਿਸ਼ਚਾਚਾਰ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੋਇਆ ਹੈ। ਧਰਮਸੋਤ ਕੈਪਟਨ ਅਮਮਿੰਦਰ ਸਿੰਘ ਦੇ ਸੀਐੱਮ ਰਹਿੰਦੇ ਸੂਬੇ ਦੇ ਜੰਗਲਾਤ ਮੰਤਰੀ ਸਨ। ਉਨ੍ਹਾਂ ‘ਤੇ ਦੋਸ਼ ਹੈ ਕਿ ਪਰਮਿਟ ਦੇ ਬਾਵਜੂਦ ਇੱਕ ਦਰੱਖਤ ਦੀ ਕਟਾਈ ਵਿਚ ਉਨ੍ਹਾਂ ਨੇ 500 ਰੁਪਏ ਦਾ ਕਮਿਸ਼ਨ ਲਿਆ। ਉਨ੍ਹਾਂ ਦੇ ਲਗਭਗ ਸਵਾ ਕਰੋੜ ਦੀ ਰਿਸ਼ਵਤਖੋਰੀ ਦਾ ਖੁਲਾਸਾ ਹੋਇਆ।
ਜਿਸ ਦੇ ਬਾਅਦ ਵਿਜੀਲੈਂਸ ਨੇ ਧਰਮਸੋਤ ਨੂੰ ਸਵੇਰੇ ਲਗਭਗ 3 ਵਜੇ ਅਮਲੋਹ ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫਤਾਰ ਕਰ ਲਿਆ ਸੀ। ਸਾਧੂ ਸਿੰਘ ਧਰਮਸੋਤ ਨਾਲ ਉਨ੍ਹਾਂ ਦੇ ਓਐਸਡੀ ਚਮਕੌਰ ਸਿੰਘ ਵੀ ਸਨ। ਹੁਣ ਜੇਕਰ ਐੱਸ.ਸੀ. ਸਕਾਲਰਸ਼ਿਪ ਘਪਲੇ ਮਾਮਲੇ ਵਿੱਚ ਵੀ ਉਹ ਦੋਸ਼ੀ ਪਾਏ ਜਾਂਦੇ ਹਨ ਤਾਂ ਉਨ੍ਹਾਂ ਦੀਆਂ ਮੁਸ਼ਕਲਾਂ ਹੋਰ ਵੱਧ ਸਕਦੀਆਂ ਹਨ।
PUNJAB




INDIA








WORLD










