ਪੰਜਾਬ ਅਤੇ ਪੂਰੀ ਦੁਨੀਆ ਵਿੱਚ ਸਿੱਖ ਭਾਈਚਾਰਾ ਸੰਤ ਜਰਨੈਲ ਸਿੰਘ ਜੀ ਭਿੰਡਰਾਂਵਾਲਿਆਂ ਨੂੰ ਵੀਹਵੀਂ ਸਦੀ ਦੇ ਮਹਾਨ ਜਰਨੈਲ ਤੇ ਸੰਤ ਮੰਨਦਾ ਹੈ ਪਰ ਪੰਜਾਬ ਵਿੱਚ ਪਿਛਲੇ ਦਿਨਾਂ ਤੋਂ ਸੰਤਾਂ ਦੀ ਤਸਵੀਰ ਨੂੰ ਲੈ ਕੇ ਵਿਵਾਦ ਭੱਖਿਆ ਹੋਇਆ ਹੈ ਜਿਸਦਾ ਸਿੱਖ ਕੌਮ ਅਤੇ ਸ਼੍ਰੋਮਣੀ ਕਮੇਟੀ ਨੇ ਸਖ਼ਤ ਸ਼ਬਦਾਂ ਵਿੱਚ ਵਿਰੋਧ ਕੀਤਾ ਹੈ । ਦੂਜੇ ਪਾਸੇ ਭਾਜਪਾ ਆਗੂ ਪ੍ਰੋ ਸਰਚਾਂਦ ਸਿੰਘ ਨੇ ਵੀ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਨੂੰ ਅਤਿਵਾਦੀ ਲਿਖਣ ਤੇ ਸਖਤ ਵਿਰੋਧ ਕੀਤਾ ਹੈ
ਬੀਤੇ ਦਿਨ ਭਾਜਪਾ ਆਗੂ ਸੁਭਾਸ਼ ਸ਼ਰਮਾ ਵਲੋਂ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਨੂੰ ‘ਅੱਤਵਾਦੀ’ ਆਖਿਆ ਸੀ। ਇਸ ਬਾਰੇ ਭਾਜਪਾ ਆਗੂ ਪ੍ਰੋ : ਸਰਚਾਂਦ ਸਿੰਘ ਖਿਆਲਾ ਨੇ ਕਿਹਾ ਹੈ ਕਿ ਮੈਂ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਨੂੰ ਅਤਿਵਾਦੀ ਕਹਿਣ ਦਾ ਸਖ਼ਤ ਵਿਰੋਧ ਕਰਦਾ ਹਾਂ। ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੰਤਾਂ ਦੀ ਬੱਸਾਂ ਤੋਂ ਤਸਵੀਰਾਂ ਹਟਾਉਣ ਦਾ ਆਪਣਾ ਫੈਸਲਾ ਵਾਪਸ ਲੈਣਾ ਸਵਾਗਤਯੋਗ ਹੈ। ਸੁਭਾਸ਼ ਸ਼ਰਮਾ ਦੇ ਬਿਆਨ ਨੂੰ ਲੈ ਕੇ ਸਿੱਖ ਭਾਈਚਾਰੇ ਚ ਭਾਰੀ ਰੋਸ ਹੈ।
ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ ਨੂੰ ਸਿੱਖ ਕੌਮ ਆਪਣਾ ਆਦਰਸ਼ ਮੰਨਦੀ ਹੈ। ਜਿਨ੍ਹਾਂ ਖ਼ਿਲਾਫ਼ ਕੋਈ ਵੀ ਕੇਸ ਦਰਜ ਨਾ ਹੋਣ ਬਾਰੇ ਸਬੂਤਾਂ ਸਹਿਤ ਕਈ ਵਾਰ ਖ਼ੁਲਾਸਾ ਕਰ ਚੁੱਕੇ ਹਨ। ਸੁਭਾਸ਼ ਨੂੰ ਮਾਮਲੇ ਦੀ ਗੰਭੀਰਤਾ ਨੂੰ ਸਮਝਣ ਦੀ ਲੋੜ ਹੈ। ਬਿਨਾ ਵਜਾ ਸਿੱਖ ਸ਼ਖ਼ਸੀਅਤਾਂ ਨੂੰ ਨਿਸ਼ਾਨਾ ਬਣਾਉਣਾ, ਸਿੱਖਾਂ ਪ੍ਰਤੀ ਸ਼ੱਕ ਅਤੇ ਨਫ਼ਰਤ ਦੀ ਭਾਵਨਾ ਨੂੰ ਪੈਦਾ ਕਰਨਾ ਸਿੱਖਾਂ ‘ਚ ਅਲਹਿਦਗੀ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਦਾ ਕਾਰਨ ਬਣੇਗਾ। ਕਿਸੇ ਵੀ ਮਾਮਲੇ ਨੂੰ ਫ਼ਿਰਕੂ ਰੰਗਤ ਦੇਣਾ ਦੇਸ਼ ਅਤੇ ਭਾਜਪਾ ਦੇ ਹਿਤ ‘ਚ ਵੀ ਨਹੀਂ ਹੋਵੇਗਾ।
PUNJAB




INDIA








WORLD










