ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ ਅਦਾਲਤ ਨੇ 2 ਸਾਲ ਦੀ ਸਜ਼ਾ ਕੀਤੀ ਸੀ । ਉਸ ਤੋਂ ਬਾਅਦ ਦਲੇਰ ਮਹਿੰਦੀ ਨੂੰ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਦਲੇਰ ਮਹਿੰਦੀ ਨੂੰ ਨਵਜੋਤ ਸਿੰਘ ਸਿੱਧੂ ਦੇ ਨਾਲ ਬੈਰਕ ਨੰਬਰ 10 ਵਿੱਚ ਰੱਖਿਆ ਗਿਆ ਹੈ। ਦਲੇਰ ਮਹਿੰਦੀ ਨੂੰ ਜੇਲ੍ਹ ਵਿੱਚ ਮੁਣਸ਼ੀ ਦਾ ਕੰਮ ਕਰਨਗੇ। ਇਸ ਸਬੰਧੀ ਜੇਲ੍ਹ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ ਨੇ ਦਲੇਰ ਮਹਿੰਦੀ ਤੋਂ ਕਲੈਰੀਕਲ ਦਾ ਕੰਮ ਲੈਣ ਲਈ ਆਦੇਸ਼ ਜਾਰੀ ਕੀਤੇ ਹਨ। ਸੁਰੱਖਿਆ ਦੇ ਲਿਹਾਜ਼ ਨਾਲ ਦਲੇਰ ਮਹਿੰਦੀ ਆਪਣੀ ਬੈਰਕ ਵਿੱਚ ਬੈਠ ਕੇ ਹੀ ਕੰਮ ਕਰਨਗੇ
ਇਸ ਤਹਿਤ ਜੇਲ੍ਹ ਮੁਲਾਜ਼ਮ ਰੋਜ਼ਾਨਾ ਦਲੇਰ ਮਹਿੰਦੀ ਨੂੰ ਬੈਰਕ ਵਿੱਚ ਰਜਿਸਟਰ ਦੇ ਕੇ ਜਾਇਆ ਕਰੇਗਾ ਤੇ ਕੰਮ ਮੁਕੰਮਲ ਹੋਣ ਮਗਰੋਂ ਵਾਪਸ ਲੈ ਜਾਇਆ ਕਰੇਗਾ। ਇਸ ਤੋਂ ਪਹਿਲਾਂ ਨਵਜੋਤ ਸਿੱਧੂ ਤੋਂ ਵੀ ਕਲੈਰੀਕਲ ਕੰਮ ਲਿਆ ਜਾ ਰਿਹਾ ਹੈ ਤੇ ਸੁਰੱਖਿਆ ਕਾਰਨਾਂ ਕਰਕੇ ਸਿੱਧੂ ਨੂੰ ਵੀ ਬੈਰਕ ਵਿੱਚੋਂ ਬਾਹਰ ਨਹੀਂ ਕੱਢਿਆ ਜਾਂਦਾ।
ਹੁਣ ਦੋਵੇਂ ਮੁਣਸ਼ੀ ਬੈਰਕ ’ਚ ਰਹਿ ਕੇ ਇਕੱਠਿਆਂ ਹੀ ਰਜਿਸਟਰਾਂ ’ਤੇ ਲਿਖਤ ਦਾ ਕੰਮ ਕਰਨਗੇ। ਜਾਣਕਾਰੀ ਅਨੁਸਾਰ ਦਲੇਰ ਮਹਿੰਦੀ ਨੂੰ ਵੀ ਸਿੱਧੂ ਵਾਲੀ ਬੈਰਕ ’ਚ ਰੱਖਿਆ ਗਿਆ ਹੈ।
PUNJAB




INDIA








WORLD










