ਭਾਰਤ ਦੀ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਐਨ ਆਈਏ ਨੇ ਪੰਜਾਬ ਦੇ ਜਲੰਧਰ ਵਿੱਚ ਇੱਕ ਹਿੰਦੂ ਪੁਜਾਰੀ ਨੂੰ ਮਾਰਨ ਦੀ ਸਾਜ਼ਿਸ਼ ਵਿੱਚ ਲੋੜੀਂਦਾ ਖਾਲਿਸਤਾਨ ਟਾਈਗਰ ਫੋਰਸ ਦੇ ਹਰਦੀਪ ਸਿੰਘ ਨਿੱਝਰ ਅਤੇ ਅਰਸ਼ਦੀਪ ਸਿੰਘ ਨੂੰ ਫੜਨ ਲਈ ਤੇ ਥਾਂ ਟਿਕਾਣਾ ਦੱਸਣ ਵਾਲਿਆਂ ਨੂੰ 10 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ। ਐਨ ਆਈਏ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਕੈਨੇਡਾ ਬੈਠੇ ਅਰਸ਼ਦੀਪ ਸਿੰਘ ਅਤੇ ਹਰਦੀਪ ਸਿੰਘ ਨਿੱਝਰ ਦੇ ਨਿਰਦੇਸ਼ਾਂ ਤੇ ਕਮਲਜੀਤ ਸ਼ਰਮਾ ਅਤੇ ਰਾਮ ਸਿੰਘ ਨੇ ਜਲੰਧਰ ਦੇ ਫਿਲੌਰ ਸਥਿਤ ਪਿੰਡ ਭਾਰ ਸਿੰਘ ਪੁਰਾ ਵਿਖੇ ਇੱਕ ਹਿੰਦੂ ਪੁਜਾਰੀ ਕਮਲਦੀਪ ਸ਼ਰਮਾ ਤੇ ਮਾਰਨ ਦੀ ਨੀਅਤ ਨਾਲ ਹਮਲਾ ਕੀਤਾ ਸੀ। ਜਿਸ ਦੌਰਾਨ ਇੰਨਾ ਲੋਕਾਂ ਤੇ ਪਹਿਲਾ ਕੇਸ 31 ਜਨਵਰੀ 2021 ਨੂੰ ਜਲੰਧਰ ਦਿਹਾਤੀ ਦੇ ਥਾਣਾ ਫਿਲੌਰ ਵਿੱਚ ਦਰਜ ਕੀਤਾ ਗਿਆ ਸੀ। ਉਸ ਤੋਂ ਬਾਅਦ ਐਨ ਆਈਏ ਨੇ 8 ਅਕਤੂਬਰ 2021 ਨੂੰ ਕੇਸ ਆਪਣੇ ਕਾਬਜੇ ਵਿੱਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਸੀ।
PUNJAB




INDIA








WORLD










