ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇੱਕ ਸਮਾਗਮ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਬੰਧ ਵਿੱਚ ਇੱਕ ਬਿਆਨ ਦਿੱਤਾ ਸੀ । ਜਿਸ ਵਿੱਚ ਸਿੰਘ ਸਾਹਿਬ ਨੇ ਆਖਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੁਣ ਕਮਜ਼ੋਰ ਹੋ ਗਈ ਹੈ । ਇਸ ਦਾ ਜਵਾਬ ਦਿੰਦਿਆਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਆਖਿਆ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਮਜ਼ੋਰ ਕਰਨ ਲਈ ਬਾਦਲ ਪਰਿਵਾਰ ਜ਼ਿੰਮੇਵਾਰ ਹੈ। ਉਨ੍ਹਾਂ ਆਖਿਆ ਕਿ ਬਾਦਲ ਪਰਿਵਾਰ ਨੂੰ SGPC ਤੋਂ ਦੂਰ ਕਰ ਦਿਓ, ਇਹ ਸਿਰਮੌਰ ਸਿੱਖ ਸੰਸਥਾ ਆਪੇ ਮਜ਼ਬੂਤ ਹੋ ਜਾਵੇਗੀ।
ਉਨ੍ਹਾਂ ਆਖਿਆ ਕਿ ਬਾਦਲ ਪਰਿਵਾਰ ਕਾਰਨ ਹੀ ਸ਼੍ਰੋਮਣੀ ਕਮੇਟੀ ਕਮਜ਼ੋਰ ਹੋਈ ਹੈ। ਉਨ੍ਹਾਂ ਕਿਹਾ ਕਿ ਜਦੋਂ ਬਾਦਲ ਪਰਿਵਾਰ ਸੱਤਾ ਵਿਚ ਹੁੰਦਾ ਹੈ, ਉਦੋਂ ਜਥੇਦਾਰ ਬਿਆਨ ਨਹੀਂ ਦਿੰਦੇ। ਜਦੋਂ ਬਾਦਲ ਪਰਿਵਾਰ ਸੱਤਾ ਵਿੱਚੋਂ ਬਾਹਰ ਹੋ ਜਾਂਦਾ ਹੈ ਤਾਂ ਜਥੇਦਾਰ ਕਮੇਟੀ ਦੇ ਕਮਜ਼ੋਰ ਹੋਣ ਬਾਰੇ ਬਿਆਨ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲੰਮੇ ਸਮੇਂ ਤੋਂ ਲਟਕ ਰਹੀਆਂ ਹਨ। ਹਰਿਆਣੇ ਦੇ ਗੁਰਦੁਆਰਿਆਂ ਵਿੱਚ ਪਹਿਲਾਂ ਹੀ ਬੰਦੀ ਸਿੰਘ ਦੀਆਂ ਫੋਟੋਆਂ ਲੱਗੀਆਂ ਹੋਈਆਂ ਹਨ। ਬਾਦਲ ਪਰਿਵਾਰ ਨੂੰ ਅੱਜ ਬੰਦੀ ਸਿੰਘ ਦੀ ਯਾਦ ਆ ਰਹੀ ਹੈ। ਕਿਉਂਕਿ ਉਹ ਬੰਦੀ ਸਿੰਘ ਰਾਹੀਂ ਸਿਆਸਤ ਵਿੱਚ ਵਾਪਸ ਆਉਣਾ ਚਾਹੁੰਦਾ ਹੈ ਕਿਉਂਕਿ ਮੌਜੂਦਾ ਸਮੇਂ ਵਿੱਚ ਬਾਦਲ ਪਰਿਵਾਰ ਹਾਸ਼ੀਏ ‘ਤੇ ਹੈ।
PUNJAB




INDIA








WORLD










